Saturday, April 20, 2024

ਵਾਹਿਗੁਰੂ

spot_img
spot_img

ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਲਾਲਾ ਲਾਜਪਤ ਰਾਏ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ – 157ਵੇਂ ਜਨਮ ਦਿਵਸ ਮੌਕੇ ਢੁੱਡੀਕੇ ਵਿਖੇ ਸਮਾਗਮ

- Advertisement -

ਯੈੱਸ ਪੰਜਾਬ
ਮੋਗਾ, 28 ਜਨਵਰੀ, 2022 –
ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 157ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਕੋਵਿਡ 19 ਦੀਆਂ ਹਦਾਇਤਾਂ ਦੇ ਚੱਲਦਿਆਂ ਇਹ ਸਮਾਗਮ ਬਹੁਤ ਹੀ ਸੰਖੇਪ ਰੱਖਿਆ ਗਿਆ ਸੀ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਹਰਚਰਨ ਸਿੰਘ ਨੇ ਸ਼ਿਰਕਤ ਕੀਤੀ ਜਦਕਿ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।

ਇਸ ਮੌਕੇ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਸ੍ਰ. ਰਣਜੀਤ ਸਿੰਘ ਧੰਨਾ, ਸਰਪੰਚ ਸ੍ਰ. ਜਸਵੀਰ ਸਿੰਘ ਢਿੱਲੋਂ, ਸਕੱਤਰ ਸ੍ਰ. ਰਾਜ ਜੰਗ ਸਿੰਘ, ਸ੍ਰ. ਕੇਵਲ ਸਿੰਘ, ਸ੍ਰ. ਬਲਵਿੰਦਰ ਸਿੰਘ, ਸ੍ਰ ਪਤਵੰਤ ਸਿੰਘ, ਸ੍ਰ ਇਕਬਾਲ ਸਿੰਘ, ਡਾ. ਪਵਨ ਥਾਪਰ ਅਤੇ ਹੋਰ ਲੋਕ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਹਰਚਰਨ ਸਿੰਘ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ’ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।

ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।

ਇਸ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ।

ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ’ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...