Saturday, April 27, 2024

ਵਾਹਿਗੁਰੂ

spot_img
spot_img

ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ, ਐਡਵੋਕੇਟ ਧਾਮੀ ਨੇ ਵਿਦੇਸ਼ ਮੰਤਰੀ ਨੂੰ ਲੋੜੀਂਦੀ ਕਾਰਵਾਈ ਲਈ ਲਿਖ਼ਿਆ ਪੱਤਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 27 ਜੂਨ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਇਹ ਵਫ਼ਦ ਜੁਲਾਈ 2022 ਵਿਚ ਅਫ਼ਗਾਨਿਸਤਾਨ ਭੇਜਣਾ ਚਾਹੁੰਦੀ ਹੈ, ਤਾਂ ਜੋ ਉਥੋਂ ਦੇ ਸਿੱਖਾਂ ਦੇ ਹਾਲਾਤਾਂ ਬਾਰੇ ਜਾਣਿਆ ਜਾ ਸਕੇ ਅਤੇ ਸਰਕਾਰ ਦੇ ਅਧਿਕਾਰੀਆਂ ਨਾਲ ਸਿੱਖਾਂ ਤੇ ਹਿੰਦੂਆਂ ਦੀ ਸੁਰੱਖਿਆ ਬਾਰੇ ਗੱਲਬਾਤ ਕੀਤੀ ਜਾ ਸਕੇ।

ਐਡਵੋਕੇਟ ਧਾਮੀ ਨੇ ਇਸ ਬਾਰੇ ਦੱਸਿਆ ਹੈ ਕਿ ਅਫ਼ਗਾਨਿਸਤਾਨ ਵਿਚ ਮੌਜੂਦਾ ਹਾਲਾਤਾਂ ਦੇ ਚੱਲਦਿਆਂ ਉਥੇ ਵੱਸਦੇ ਸਿੱਖ ਚਿੰਤਤ ਹਨ, ਲਿਹਾਜ਼ਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਮੁਸ਼ਕਲਾਂ ਜਾਣਨ ਲਈ ਅਫ਼ਗਾਨਿਸਤਾਨ ਜਾਣਾ ਚਾਹੁੰਦੀ ਹੈ।

ਇਸ ਦੇ ਨਾਲ ਹੀ ਉਥੋਂ ਦੇ ਇਤਿਹਾਸਕ ਅਸਥਾਨਾਂ ਦੇ ਹਾਲਾਤਾਂ, ਲੋੜੀਂਦੀਆਂ ਕਾਰ ਸੇਵਾਵਾਂ ਅਤੇ ਸਾਂਭ-ਸੰਭਾਲ ਵੀ ਬੇਹੱਦ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਫ਼ਦ ਅਫ਼ਗਾਨਿਸਤਾਨ ਦੇ ਸਿੱਖ ਆਗੂਆਂ ਤੋਂ ਇਲਾਵਾ ਉਥੋਂ ਦੀ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨੀ ਚਾਹੁੰਦਾ ਹੈ, ਤਾਂ ਜੋ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖ ਵਿਰਾਸਤ ਅਤੇ ਗੁਰ-ਅਸਥਾਨਾਂ ਦੀ ਸਾਭ-ਸੰਭਾਲ ਦੀ ਜ਼ੁੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਨਿਭਾਉਣਾ ਚਾਹੁੰਦੀ ਹੈ ਅਤੇ ਇਸ ਦੇ ਨਾਲ ਹੀ ਬੀਤੇ ਦਿਨੀਂ ਅਫ਼ਗਾਨਿਸਤਾਨ ’ਚ ਆਏ ਭੂਚਾਲ ਦੇ ਪੀੜਤਾਂ ਦੀ ਮੱਦਦ ਲਈ ਵੀ ਤਿਆਰ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਭਾਰਤ ਸਰਕਾਰ ਨੇ ਬੇਸ਼ੱਕ ਸੰਕਟ ਦੇ ਸਮੇਂ ’ਤੇ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤ ਲਿਆਉਣ ਲਈ ਚੰਗਾ ਯਤਨ ਕੀਤਾ ਹੈ, ਪਰੰਤੂ ਜ਼ੁੰਮੇਵਾਰ ਸਿੱਖ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸਹਾਇਤਾ ਅਤੇ ਗੁਰ-ਅਸਥਾਨਾਂ ਦੀ ਸੰਭਾਲ ਲਈ ਕਾਰਜ ਕਰੇ। ਐਡਵੋਕੇਟ ਧਾਮੀ ਅਨੁਸਾਰ ਜੇਕਰ ਭਾਰਤ ਸਰਕਾਰ ਜਲਦ ਪ੍ਰਬੰਧ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਜੁਲਾਈ ਮਹੀਨੇ ਵਿਚ ਜਾਣਾ ਯਕੀਨੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...