Friday, March 29, 2024

ਵਾਹਿਗੁਰੂ

spot_img
spot_img

ਅੰਕਿਤ ਬਾਂਸਲ – ਕਾਂਗਰਸ ਹਾਈਕਮਾਨ ਨੂੰ ‘ਸ਼ੀਸ਼ਾ’ ਵਿਖ਼ਾਉਣ ਤੁਰਿਆ ਪੰਜਾਬ ਦਾ ਇਹ ਆਗੂ, ਦੱਸਾਂ ਮਿੰਟਾਂ ’ਚ ਪਿਛਲੇ ਪੈਰੀਂ ਮੁੜਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਜੂਨ, 2021:
ਜਿਸ ਵੇਲੇ ਪੰਜਾਬ ਕਾਂਗਰਸ ਦੇ ਸਮੂਹ ਵੱਡੇ ਵਡੇਰੇ ਆਗੂ ਕਾਂਗਰਸ ਦੇ ਅੰਦਰੂਨੀ ਕਲੇਸ਼ ਦੇ ਨਿਪਟਾਰੇ ਲਈ ਕਾਂਗਰਸ ਹਾਈ ਕਮਾਨ ਵੱਲ ਨਜ਼ਰਾਂ ਲਾਈ ਬੈਠੇ ਹਨ, ਕਾਂਗਰਸ ਹਾਈਕਮਾਨ ਦੀ ਗੱਲ ਸੁਣ ਰਹੇ ਹਨ, ਸਮਝ ਰਹੇ ਹਨ ਅਤੇ ਕਾਂਗਰਸ ਹਾਈਕਮਾਨ ਨੂੰ ਸਹਿਯੋਗ ਦੇ ਰਹੇ ਹਨ, ਉਸ ਵੇਲੇ ਪੰਜਾਬ ਦੇ ਇਕ ਉਤਸ਼ਾਹੀ ਨੌਜਵਾਨ ਕਾਂਗਰਸ ਆਗੂ ਨੇ ‘ਜੁਅੱਰਤ’ ਵਿਖ਼ਾਉਂਦਿਆਂ ਪੰਜਾਬ ਦੀ ਸਹੀ ‘ਜ਼ਮੀਨੀ ਸਥਿਤੀ’ ਬਿਆਨ ਕਰਦਿਆਂ ਕਾਂਗਰਸ ਦੀ ਕੇਂਦਰੀ ਹਾਈਕਮਾਨ ਨੂੂੰ ਸ਼ੀਸ਼ਾ ਵਿਖਾਇਆ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉ.ਐਸ.ਡੀ. ਅੰਕਿਤ ਬਾਂਸਲ ਨੇ ਅੱਜ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾਉਂਦਿਆਂ ਕਾਂਗਰਸ ਹਾਈਕਮਾਨ ਨੂੰ ‘ਸ਼ੀਸ਼ਾ ਵਿਖ਼ਾਇਆ’। (ਭਾਵੇਂ ਅੰਕਿਤ ਬਾਂਸਲ ਨੇ ਆਪਣੀ ਪੋਸਟ ਵਿੱਚ ਕਾਂਗਰਸ ਹਾਈਕਮਾਨ ਹੀ ਲਿਖ਼ਿਆ ਹੈ ਪਰ ਇਸ ਦਾ ਇਸ ਵੇਲੇ ਮਤਲਬ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ, ਸ੍ਰੀਮਤੀ ਪ੍ਰਿਅੰਕਾ ਗਾਂਧੀ, ਸ੍ਰੀ ਮਲਿੱਕਾਰਜੁਨ ਖ਼ੜਗੇ, ਸ੍ਰੀ ਹਰੀਸ਼ ਰਾਵਤ ਅਤੇ ਸ੍ਰੀ ਐਮ.ਐਲ.ਅੱਗਰਵਾਲ ਹੀ ਸਮਝਿਆ ਜਾਵੇਗਾ।)

ਐਪਰ, ਇਹ ਪੋਸਟ ਪਾਉਣ ਮਗਰੋਂ ਅੰਕਿਤ ਬਾਂਸਲ ਨੂੰ ਛੇਤੀ ਹੀ ਪਤਾ ਲੱਗ ਗਿਆ ਜਾਂ ਫ਼ਿਰ ਉਨ੍ਹਾਂ ਨੂੰ ਸਮਝਾ ਦਿੱਤਾ ਗਿਆ ਕਿ ਮਾਮਲਾ ‘ਬੈਕਫ਼ਾਇਰ’ ਕਰ ਸਕਦਾ ਹੈ।

ਨੌਜਵਾਨ ਅਤੇ ਅਤਿ-ਉਤਸ਼ਾਹੀ ਆਗੂ, ਜੋ ਅਕਸਰ ਹੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਕੀਤੀਆਂ ਪੋਸਟਾਂ ਲਈ ਜਾਣੇ ਜਾਂਦੇ ਹਨ, ਨੇ ਅੱਜ ਰਤਾ ਹੋਰ ਅਗਾਂਹ ਜਾਂਦਿਆਂ ਹੇਠ ਲਿਖ਼ਿਆ ਸੁਨੇਹਾ ਪੋਸਟ ਕੀਤਾ:

‘‘ਇਹ ਉਹੀ ਹਾਈਕਮਾਨ ਹੈ ਜਿਸਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਖਸੀਅਤ ਨੂੰ ਘਟਾ ਕੇ ਵੇਖ਼ਣ ਕਰਕੇ ਪੰਜਾਬ ਵਿੱਚ 10 ਸਾਲ ਦੇ ਲੰਬੇ ਸਮੇਂ ਲਈ ਕਾਂਗਰਸ ਪਾਰਟੀ ਨੂੰ ਰਾਜਸ਼ਕਤੀ ਤੋਂ ਵਾਂਝੇ ਕੀਤੀ ਰੱਖ਼ਿਆ। ਪੰਜਾਬ ਵਿੱਚ ਕਾਂਗਰਸ ਨੂੰ ਮੁੜ ਕਿਸ ਨੇ ਖੜਿ੍ਹਆਂ ਕੀਤਾ? ਕੈਭਟਨ ਅਮਰਿੰਦਰ ਸਿੰਘ ਹੀ ਪੰਜਾਬ ਅੰਦਰ ਕਾਂਞਰਸ ਹਨ। ਜਿਹੜੇ ਖ਼ਿਆਲਾਂ ਵਿੱਚ ਤੁਰੇ ਫ਼ਿਰਦੇ ਹਨ ਉਨ੍ਹਾਂ ਨੂੰ ਮੁੜ ਧੂੜ ਚੱਟਣੀ ਪਵੇਗੀ। ਅਸੀਂ ਆਪਣੇ ਕੈਪਟਨ ਨਾਲ ਖੜ੍ਹੇ ਹਾਂ।’’

ਉਂਜ ਅੰਕਿਤ ਬਾਂਸਲ ਨੂੰ ਛੇਤੀ ਹੀ ਇਹ ਸਮਝ ਆ ਗਈ, ਜਾਂ ਫ਼ਿਰ ਉਨ੍ਹਾਂ ਨੂੰ ਸਮਝਾ ਦਿੱਤਾ ਗਿਆ ਕਿ ਇਸ ਪੋਸਟ ਦੀ ਸ਼ਬਦਾਵਲੀ ਕਈ ਹੋਰ ਮੁਸ਼ਕਿਲਾਂ ਖੜ੍ਹੀਆਂ ਕਰ ਸਕਦੀ ਹੈ। ਉਨ੍ਹਾਂ ਨੇ 10 ਮਿਨਟਾਂ ਬਾਅਦ ਹੀ ਆਪਣੀ ਇਹ ਪੋਸਟ ਡਿਲੀਟ ਕਰ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...