Tuesday, April 16, 2024

ਵਾਹਿਗੁਰੂ

spot_img
spot_img

ਅੰਤਰਰਾਜੀ ਡਰੱਗ ਗਿਰੋਹ ਦਾ ਪਰਦਾਫ਼ਾਸ਼; 2.51 ਲੱਖ ਫ਼ਾਰਮਾ ਉਪੀਆਡਜ਼ ਸਮੇਤ ਹਰਿਆਣਾ ਦਾ ਇਕ ਵਸਨੀਕ ਗ੍ਰਿਫ਼ਤਾਰ: ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ

- Advertisement -

ਯੈੱਸ ਪੰਜਾਬ
ਚੰਡੀਗੜ/ਫਤਿਹਗੜ ਸਾਹਿਬ, 2 ਅਕਤੂਬਰ, 2022:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਫਤਹਿਗੜ ਸਾਹਿਬ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕਰਦਿਆਂ ਉਸ ਕੋਲੋਂ 2.51 ਲੱਖ ਫਾਰਮਾ ਓਪੀਆਡ ਬਰਾਮਦ ਕਰਕੇ ਨਸ਼ੀਲੀਆਂ ਦਵਾਈਆਂ ਬਣਾਉਣ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਸ ਕਮ-ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਰਣਜੀਤ ਗੋਸਵਾਮੀ ਵਾਸੀ ਬੱਤਰਾ ਕਲੋਨੀ ਸੋਨੀਪਤ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਉਸਦੀ ‘ਕੀਆ’ ਕਾਰ, ਜਿਸਦੀ ਵਰਤੋਂ ਉਹ ਹਰਿਆਣਾ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕਰਦਾ ਸੀ, ਵਿੱਚੋਂ ਅਲਪਰਾਜ਼ੋਲਮ ਦੀਆਂ 2,37,000 ਗੋਲੀਆਂ ਅਤੇ ਪੀਵੋਨ ਸਪਾਸ ਦੇ 14,400 ਕੈਪਸੂਲ ਬਰਾਮਦ ਕੀਤੇ ਹਨ ।

ਇਹ ਤੀਜਾ ਅਜਿਹਾ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਰੈਕੇਟ ਹੈ ,ਜਿਸ ਦਾ ਫਤਹਿਗੜ ਸਾਹਿਬ ਜਿਲਾ ਪੁਲਿਸ ਵੱਲੋਂ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪਰਦਾਫਾਸ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਫਤਿਹਗੜ ਸਾਹਿਬ ਪੁਲਿਸ ਨੇ 14 ਜੁਲਾਈ, 2022 ਨੂੰ ਫਾਰਮਾ ਓਪੀਆਡਜ ਦੀਆਂ 7 ਲੱਖ ਗੋਲੀਆਂ/ਕੈਪਸੂਲ ਦੀ ਖੇਪ ਬਰਾਮਦ ਕੀਤੀ ਸੀ, ਜਦਕਿ 4 ਸਤੰਬਰ, 2022 ਨੂੰ ਫਾਰਮਾ ਓਪੀਆਡਜ ਦੀਆਂ 1.17 ਲੱਖ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਸਨ।

ਡੀਆਈਜੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਗੁਪਤ ਇਤਲਾਹ ਦੇ ਆਧਾਰ ’ਤੇ ਸੀਆਈਏ ਸਰਹਿੰਦ ਅਤੇ ਥਾਣਾ ਖਮਾਣੋਂ ਦੀਆਂ ਪੁਲੀਸ ਟੀਮਾਂ ਨੇ ਖਮਾਣੋਂ ਵਿਖੇ ਵਿਸ਼ੇਸ਼ ਚੈਕਿੰਗ ਕੀਤੀ ਅਤੇ ਰਜਿਸਟ੍ਰੇਸ਼ਨ ਨੰਬਰ ਐਚ.ਆਰ10 ਏਜੇ 9791 ਵਾਲੀ ‘ਕੀਆ’ ਕਾਰ ਨੂੰ ਰੋਕਿਆ, ਜਿਸ ਨੂੰ ਮੁਲਜਮ ਰਣਜੀਤ ਗੋਸਵਾਮੀ ਚਲਾ ਰਿਹਾ ਸੀ। ਉਨਾਂ ਦੱਸਿਆ ਕਿ ਕਾਰ ਦੀ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ ਵੱਡੀ ਮਾਤਰਾ ‘ਚ ਫਾਰਮਾ ਓਪੀਔਡ ਬਰਾਮਦ ਕੀਤੀ ।

ਫਤਹਿਗੜ ਸਾਹਿਬ ਦੇ ਐਸਐਸਪੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗਿ੍ਰਫਤਾਰ ਕੀਤਾ ਮੁਲਜਮ ਦਿੱਲੀ ਅਤੇ ਅੰਮਿ੍ਰਤਸਰ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਕਰਦਾ ਹੈ। ਉਨਾਂ ਦੱਸਿਆ ਕਿ ਦੋਸ਼ੀ ਨੇ ਕਬੂਲਿਆ ਹੈ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਫਾਰਮਾ ਓਪੀਔਡ ਦੀ ਸਪਲਾਈ ਕਰ ਰਿਹਾ ਹੈ ਅਤੇ ਉਸਦੇ ਜ਼ਿਆਦਾਤਰ ਗਾਹਕ ਮੋਗਾ ਅਤੇ ਲੁਧਿਆਣਾ ਵਿੱਚ ਹਨ।

ਉਨਾਂ ਦੱਸਿਆ ਕਿ ਪੁਲੀਸ ਨੇ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਥਾਣਾ ਫਤਿਹਗੜ ਸਾਹਿਬ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22 (ਸੀ) ਤਹਿਤ ਐਫਆਈਆਰ ਨੰਬਰ 131 ਦਰਜ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...