Tuesday, April 23, 2024

ਵਾਹਿਗੁਰੂ

spot_img
spot_img

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ

- Advertisement -

ਚੰਡੀਗੜ੍ਹ, 15 ਨਵੰਬਰ, 2019:

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਦਾ ਐਲਾਨ ਅਤੇ ਇਸ ਸਬੰਧੀ ਤਿਆਰੀਆਂ ਟੂਰਨਾਮੈਂਟ ਸੁਰੂ ਹੋਣ ਤੋਂ ਪਹਿਲਾਂ ਹੀ ਕਰਨ ਦੀਆਂ ਹਦਾਇਤਾਂ ਦਿੱਤੇ ਜਾਣ ਦੇ ਪਿੱਛੋਂ ਟੂਰਨਾਮੈਂਟ ਨੂੰ ਯਾਦਗਾਰੀ ਬਨਾਉਣ ਦੇ ਵਾਸਤੇ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਵੈਨਿਯੂ ਕਮੇਟੀਆਂ ਦੇ ਚੇਅਰਮੈਨ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹੋਣਗੇ ਜਦਕਿ ਸਬੰਧਿਤ ਪੁਲਿਸ ਕਮਿਸ਼ਨਰ/ਸੀਨੀਅਰ ਸੁਪਰਡੈਂਟ ਆਫ ਪੁਲਿਸ, ਸਬੰਧਿਤ ਵਧੀਕ ਡਿਪਟੀ ਕਮਿਸ਼ਨਰ, ਸਬੰਧਿਤ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਿਵਲ ਸਰਜਨ, ਪੰਜਾਬ ਕਬੱਡੀ ਸੰਸਥਾ ਦੇ ਦੋ ਨਾਮਜ਼ਦ ਮੈਂਬਰ ਇਸ ਦੇ ਮੈਂਬਰ ਹੋਣਗੇ। ਸਬੰਧਿਤ ਜ਼ਿਲ੍ਹਾ ਖੇਡ ਅਫਸਰ ਇਸ ਕਮੇਟੀ ਦੇ ਕਨਵੀਨਰ ਹੋਣਗੇ।

ਇਹ ਕਬੱਡੀ ਮੈਚ ਸੱਤ ਜ਼ਿਲ੍ਹਿਆਂ ਅ੍ਰਮ੍ਰਿਤਸਰ, ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ, ਬਠਿੰਡਾ, ਪਟਿਆਲਾ ਅਤੇ ਰੋਪੜ ਦੀਆਂ ਵੱਖ ਵੱਖ ਥਾਵਾਂ ‘ਤੇ ਹੋਣਗੇ।

ਇਨ੍ਹਾਂ ਵੈਨਿਯੂ ਕਮੇਟੀਆਂ ਨੂੰ ਸਟੇਡੀਅਮਾਂ ਦੀ ਮੁਰੰਮਤ, ਨਵੀਨੀਕਰਨ, ਰੰਗ-ਰੋਗਨ, ਪਖਾਨਿਆਂ ਤੇ ਲਾਈਟਾਂ ਦੇ ਪ੍ਰਬੰਧ ਸਣੇ ਸਾਰੇ ਤਰ੍ਹਾਂ ਦੇ ਕਾਰਜਾਂ ਨੂੰ 25 ਨਵੰਬਰ ਤੱਕ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਅਹਿਮ ਵਿਅਕਤੀਆਂ ਸਣੇ ਹਰੇਕ ਮੈਚ ਵਿੱਚ ਆਉਣ ਵਾਲੇ ਤਕਰੀਬਨ 15 ਤੋਂ 20 ਹਜ਼ਾਰ ਦਰਸ਼ਕਾਂ ਦੇ ਬੈਠਣ ਲਈ ਪ੍ਰਬੰਧ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਕੋਈ ਵੀ ਦਿੱਕਤ ਨਾ ਆਉਣ ਦੀ ਵਿਵਸਥਾ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਪਿਛਲੇ ਦਿਨ ਵੱਖ ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਨਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਇਸ ਸਬੰਧ ਵਿੱਚ ਕੋਈ ਵੀ ਢਿੱਲਮੱਠ ਨਾ ਵਰਤਨ ਲਈ ਆਖਦੇ ਹੋਏ ਸਾਰੇ ਪ੍ਰਬੰਧ ਟੂਰਨਾਮੈਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਨੇਪਰੇ ਚਾੜ੍ਹਨ ਨੂੰ ਯਕੀਨੀ ਬਨਾਉਣ ਲਈ ਕਿਹਾ ਸੀ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...