Saturday, April 20, 2024

ਵਾਹਿਗੁਰੂ

spot_img
spot_img

ਅੰਦੋਲਨਕਾਰੀ ਕਿਸਾਨਾਂ ਲਈ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ AAP: Bhagwant Mann

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ 2020:
ਆਮ ਆਦਮੀ ਪਾਰਟੀ (ਆਪ) ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਗਏ ਕਾਲੇ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੇ ਬਾਰਡਰ ‘ਤੇ ਡਟੇ ਅੰਦੋਲਨਕਾਰੀ ਕਿਸਾਨਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ, ”ਅੱਜ ਕੇਂਦਰ ਦੇ ਤਾਨਾਸ਼ਾਹੀ ਰਵੱਈਏ ਅਤੇ ਤੁਗ਼ਲਕੀ ਫ਼ੈਸਲਿਆਂ ਕਾਰਨ ਪੰਜਾਬ ਸਮੇਤ ਪੂਰੇ ਦੇਸ਼ ਦਾ ਅੰਨਦਾਤਾ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਸਰਦ ਰਾਤਾਂ ‘ਚ ਸੜਕਾਂ ‘ਤੇ ਲੱਖਾਂ ਦੀ ਗਿਣਤੀ ‘ਚ ਡਟੇ ਕਿਸਾਨਾਂ ਦੇ ਹੱਕ ‘ਚ ਖੜਨਾ ਦੇਸ਼ ਦੇ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ, ਕਿਉਂਕਿ ਅੰਨਦਾਤਾ ਪੂਰੇ ਦੇਸ਼ ਵਾਸੀਆਂ ਦਾ ਪੇਟ ਭਰਦਾ ਹੈ। ਅਰਵਿੰਦ ਕੇਜਰੀਵਾਲ ਸਾਹਿਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਸੇਵਾਦਾਰ ਬਣਕੇ ਆਪਣਾ ਫ਼ਰਜ਼ ਨਿਭਾਅ ਰਹੀ ਹੈ।”

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਫਰਜ਼ ਸਮਝਦੇ ਹੋਏ ਦਿੱਲੀ ਖੇਤਰ ਵਿਚ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ।

ਮਾਨ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਆਗੂਆਂ, ਵਿਧਾਇਕਾਂ, ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਉਂਦੇ ਹੋਏ ਇਹ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ, ਜੋ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਲੜ ਰਿਹਾ ਹੈ।

ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਗਏ ਬਿੱਲਾਂ ਤੋਂ ਲੈ ਕੇ ਹੀ ਵਿਰੋਧ ਕਰ ਰਹੀ ਹੈ, ਜੋ ਬਿੱਲ ਹੁਣ ਕਾਨੂੰਨ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਪਹਿਲੇ ਮੁੱਖ ਮੰਤਰੀ ਹਨ ਜਿੰਨਾ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਕੇਂਦਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਭ ਤੋਂ ਪਹਿਲਾਂ ਜੰਤਰ ਮੰਤਰ ਉੱਤੇ ਧਰਨਾ ਦਿੰਦੇ ਹੋਏ ਕਾਲੇ ਕਾਨੂੰਨ ਰੱਦ ਕਰਕੇ ਸਾਰੀਆਂ ਫ਼ਸਲਾਂ ਦੀ ਐਮਐਸਪੀ ‘ਤੇ ਗਰੰਟੀ ਨਾਲ ਖਰੀਦ ਬਾਰੇ ਕਾਨੂੰਨ ਦੀ ਮੰਗ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਿਸਾਨਾਂ ਵਿਰੋਧ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਨਾਲ ਖੜਨ ਹੋਣ ਕਰਕੇ ਹੀ ਕੇਜਰੀਵਾਲ ਸਰਕਾਰ ਨੇ ਮੋਦੀ ਸਰਕਾਰ ਦੇ ਕਿਸਾਨ ਅੰਦੋਲਨ ਨੂੰ ਕੁਚਲਨ ਵਾਲੇ ਸੁਪਨਿਆਂ ਉੱਤੇ ਪਾਣੀ ਫੇਰ ਦਿੱਤਾ ਜਦੋਂ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਝੰਡੇ, ਬੈਨਰ ਦੇ ਕਿਸਾਨਾਂ ਦੇ ਨਾਲ ਚੱਲ ਰਹੀ ਹੈ ਅਤੇ ਹਮੇਸ਼ਾ ਚੱਲਦੀ ਰਹੇਗੀ।

Khattar ਨਾਲ ਉਲਝਣ ਦੀ ਬਜਾਏ ਖ਼ੇਤੀ ਕਾਨੂੰਨਾਂ ਬਾਰੇ Modi ਨਾਲ ਗੱਲ ਕਰਨ Amarinder: Jarnail Singh

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...