Friday, March 29, 2024

ਵਾਹਿਗੁਰੂ

spot_img
spot_img

ਅੰਦੋਲਨ ਦੌਰਾਨ 550 ਕਿਸਾਨਾਂ ਦੀ ਸ਼ਹਾਦਤ ਦੀ ਕਦਰ ਪਾਉਣ ਤੋਂ ਨਾਂਹ ਕਰਨ ’ਤੇ ਅਕਾਲੀ ਦਲ ਵੱਲੋਂ ਕੇਂਦਰ ਦੀ ਨਿਖ਼ੇਧੀ, ਹਰਸਿਮਰਤ ਨੇ ਕਿਹਾ ਤੋਮਰ ਮੁਆਫ਼ੀ ਮੰਗਣ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੁਲਾਈ, 2021-
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਡੀ ਏ ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਚਲ ਰਹੇ ਕਿਸਾਨ ਸੰਘਰਸ਼ ਵਿਚ 550 ਕਿਸਾਨਾਂ ਦੀ ਸ਼ਹਾਦਤ ਹੋਣ ਨੁੰ ਮਨੁੱਖੀ ਤ੍ਰਾਸਦੀ ਮੰਨਣ ਤੋਂ ਇਨਕਾਰ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਪਾਰਟੀ ਨੇ ਕਿਹਾ ਕਿ ਇਸ ਮਾਮਲੇ ’ਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਕਿਸਾਨ ਭਾਈਚਾਰੇ ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਣ।

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਇਹ ਬਿਆਨ ਦੇਣ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਹੈ, ਦੀ ਨਿਖੇਧੀ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨ ਡੀ ਏ ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਹੀ ਕਿਸਾਨਾਂ ਦੀ ਇਹ ਹਾਲਤ ਲਈ ਜ਼ਿੰਮੇਵਾਰਹੈ ।

ਉਹਨਾਂ ਕਿਹਾ ਕਿ ਨਾ ਸਿਰਫ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਦੀ ਬੇਕਦਰੀ ਹੋ ਰਹੀਹੈ ਬਲਕਿ ਕਿਸਾਨ ਸ਼ਹੀਦ ਹੋਣ ਵਾਲਿਆਂ ਦੀ ਵੀ ਕਦਰ ਨਹੀਂ ਪਾ ਰਹੀ।

ਉਹਨਾਂ ਕਿਹਾ ਕਿ ਅਕਾਲੀ ਦਲ ਇਸ ਮਨੁੱਖਤਾ ਵਿਰੋਧੀ ਰਵੱਈਆ ਦੀ ਨਿਖੇਧੀ ਕਰਦਾ ਹੈ ਤੇ ਖੇਤੀਬਾੜੀ ਮੰਤਰੀਨੂੰ ਬੇਨਤੀ ਕਰਦਾ ਹੈ ਕਿ ਉਹ ਆਪਣੇ ਬਿਆਨ ਲਈਕਿਸਾਨ ਭਾਈਚਾਰੇ ਤੋਂ ਮੁਆਫੀ ਮੰਗਣ ਅਤੇ ਦੇਸ਼ ਨੁੰ ਭਰੋਸਾ ਦੁਆਉਣ ਕਿ ਅੰਨਦਾਤਾ ਨੂੰ ਇਸ ਤਰੀਕੇ ਮੁੜ ਸੰਸਦ ਵਿਚ ਜ਼ਲੀਲ ਨਹੀਂ ਕੀਤਾ ਜਾਵੇਗਾ।

ਸਰਦਾਰਨੀ ਬਾਦਲ ਨੇ ਕਿਹਾ ਕਿ ਐਨ ਡੀ ਏਸ ਸਰਕਾਰ ਨੇ ਸੰਸਦ ਵਿਚ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਉਹ ਤਾਨਾਸ਼ਾਹੀ ਤਰੀਕੇ ਨਾਲ ਕੰਮ ਕਰ ਰਹੀ ਹੈ ਤੇ ਉਸਨੁੰ ਤਿੰਨ ਖੇਤੀ ਕਾਨੁੰਨਾਂ ਬਾਰੇ ਕਿਸਾਨਾਂ ਦੇ ਮਨਾਂ ਵਿਚ ਤੌਖਲੇ ਦੂਰ ਕਰਨ ਲਈ ਕਿਸੇ ਅਧਿਐਨ ਦੀ ਕੋਈ ਪਰਵਾਹ ਨਹੀਂ ਹੈ।

ਉਹਨਾਂ ਕਿਹਾ ਕਿ ਤੋਮਰ ਨੇ ਸਪਸ਼ਟ ਕਿਹਾ ਹੈ ਕਿ ਅਜਿਹਾ ਕੋਈ ਸਰਵੇਖਣ ਨਹੀਂ ਕਰਵਾਇਆ ਜਾ ਰਿਹਾ ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨਾਲਆਪਣੇ ਸਮਝੌਤੇ ਪੂਰੇ ਕਰਨ ਲਈ ਤਾਂ ਦ੍ਰਿੜ੍ਹ ਹੈ ਪਰ ਉਹ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਤੋਂ ਕੋਈ ਫੀਡ ਬੈਕ ਨਹੀਂ ਲਵੇਗੀ। ਉਹਨਾਂ ਕਿਹਾ ਕਿ ਇਹ ਗੱਲ ਲੋਕਤੰਤਰ ਦੇ ਮੂਲ ਸਿਧਾਂਤ ਦੇ ਉਲਟ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਮੰਗ ਕਰਦਾ ਹੈ ਕਿ ਸਰਕਾਰ ਆਪਣਾ ਇਹ ਬੇਰੁਖੀ ਵਾਲਾ ਰਵੱਈਆ ਤਿਆਗੇ ਅਤੇ ਕਿਸਾਨਾਂ ਦੇ ਇਤਰਾਜ਼ਾਂ ਦਾ ਖਿਆਲ ਕਰੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਕਰਦੀ ਹੈ ਤਾਂ ਉਸਨੁੰ ਆਪਣੇ ਆਪ ਸਮਝ ਆ ਜਾਵੇਗਾ ਕਿ ਉਸਨੁੰ ਤਿੰਨ ਕਾਲੇ ਕਾਨੁੰਨ ਰੱਦ ਕਰਨ ਦੀ ਜ਼ਰੂਰਤ ਹੈ ਤੇ ਇਹ ਕਿਸਾਨਾਂ ਨੁੰ ਕਾਨੁੰਨ ਰੱਦ ਕਰਨ ਦੀ ਥਾਂ ’ਤੇ ਇਹਨਾਂ ਵਿਚ ਸੋਧਾਂ ਬਾਰੇ ਪੁੱਛਦੀ ਨਹੀਂ ਰਹੇਗੀ।

ਉਹਨਾਂ ਕਿਹਾ ਕਿ ਸਾਰਾ ਕਿਸਾਨ ਭਾਈਚਾਰਾ ਤਿੰਨ ਖੇਤੀ ਕਾਨੁੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਇਕਜੁੱਟ ਹੈ ਤੇ ਇਹ ਹੈਰਾਨੀ ਵਾਲੀ ਗੱਲ ਹੈ ਕਿ ਖੇਤੀਬਾੜੀ ਮੰਤਰੀ ਨੇ ਹੁਣ ਤੱਕ ਇਹ ਭਾਵਨਾਨਹੀਂ ਸਮਝੀ।

ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਸ੍ਰੀ ਤੋਮਰ ਨੇ ਸੰਸਦ ਵਿਚ ਵੀ ਇਹ ਮੰਨਿਆ ਹੈ ਕਿ ਕਿਸਾਨ ਅੰਦੋਲਨ ਨਾਲ ਸਰਕਾਰ ਨੁੰ ਕੋਈ ਘਾਟਾ ਨਹੀਂ ਪਿਆ। ਉਹਨਾਂ ਕਿਹਾ ਕਿ ਮੰਤਰੀ ਸਿਰਫ ਇਹ ਦਾਅਵਾ ਕਰ ਰਹੇ ਹਨ ਕਿ ਸੜਕ ਬੰਦ ਹੋਣ ਕਾਰਨ ਲੋਕਾਂ ਨੁੰ ਮੁਸ਼ਕਿਲਾਂ ਹੋਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਸਰਕਾਰ ਵੱਲੋਂ ਅੰਦੋਲਨ ਲਈ ਸਭ ਤੋਂ ਵੱਡਾ ਸਰਟੀਫਿਕੇਟ ਹੈ। ਉਹਨਾਂ ਕਿਹਾ ਕਿ ਤੋਮਰ ਨੇ ਆਪਣੇ ਬਿਆਨ ਨਾਲ ਇਹਗੱਲ ਸਾਬਤ ਕਰ ਦਿੱਤੀ ਹੈ ਕਿ ਵਾਰ ਵਾਰ ਭੜਕਾਏ ਜਾਣ, ਧਮਕੀਆਂ ਦੇਣ ਤੇ ਡਰਾਵੇ ਦੇਣ ਦੇ ਬਾਵਜੂਦ ਅੰਦੋਲਨ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਹੈ।

ਸਰਦਾਰਨੀ ਬਾਦਲ ਨੇ ਖੇਤੀਬਾੜੀ ਮੰਤਰੀ ਨੁੰ ਇਹ ਵੀਅਪੀਲ ਕੀਤੀ ਕਿ ਉਹ ਹਊਮੇ ’ਤੇ ਨਾ ਅੜੇ ਰਹਿਣ ਅਤੇ ਪਹਿਲਾਂ ਤਿੰਨ ਖੇਤੀ ਕਾਨੁੰਨ ਰੱਦ ਕਰਨ ਤੇ ਫਿਰ ਕਿਸਾਨਾਂ ਨੁੰ ਉਹਨਾਂ ਦੀ ਭਲਾਈ ਵਾਸਤੇ ਲੋੜੀਂਦੇ ਕਾਨੁੰਨ ਬਣਾਉਣ ਲਈ ਸੱਦਣ ਨਾ ਕਿ ਉਹਨਾਂ ਖਿਲਾਫ ਕਾਨੂੰਨਾਂ ’ਤੇ ਡਟੇ ਰਹਿਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...