Wednesday, April 24, 2024

ਵਾਹਿਗੁਰੂ

spot_img
spot_img

ਅੰਨਦਾਤਾ ਨੂੰ ਨੀਵਾਂ ਦਿਖਾਉਣ ਲਈ ਮੁਆਫ਼ੀ ਮੰਗਣ ਨਵਜੋਤ ਸਿੰਘ ਸਿੱਧੂ: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੁਲਾਈ, 2021 –
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਤਾਜਪੋਸ਼ੀ ਜਸ਼ਨਾਂ ਦੌਰਾਨ ਕਿਸਾਨਾਂ ਦੇ ਹਵਾਲੇ ਨਾਲ ਪਿਆਸੇ ਨੂੰ ਖੂਹ ਕੋਲ ਚੱਲ ਕੇ ਆਉਣ ਬਾਰੇ ਕੀਤੀ ਟਿੱਪਣੀ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਨੋਟਿਸ ਲਿਆ ਅਤੇ ਕਿਹਾ ਕਿ ਅਜਿਹੇ ਬੋਲਾਂ ‘ਚੋਂ ਹੰਕਾਰ ਦੀ ਬੂ ਆਉਂਦੀ ਹੈ।

‘ਆਪ’ ਦੇ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਾਂਗਰਸ ਦੇ ਤਾਜ਼ਾ ਤਾਜ਼ਾ ਬਣੇ ਪ੍ਰਧਾਨ ਨਵਜੋਤ ਸਿੱਧੂ ਨੇ ਕੱਲ੍ਹ ਸਟੇਜ ਤੋਂ ਐਲਾਨ ਕੀਤਾ ਸੀ ਕਿ ਉਨ੍ਹਾਂ ਆਪਣੀ ਮੈਂ (ਹੰਕਾਰ) ਮੁਕਾ ਲਈ ਹੈ। ਖ਼ੈਰ ਚੰਗਾ ਲੱਗਾ ਕਿ ਸੁਣ ਕੇ ਕਿ ਤੁਸੀਂ ਇਹ ਤਾਂ ਮੰਨਿਆ ਕਿ ਤੁਹਾਡੇ ‘ਚ ਮੈ (ਹੰਕਾਰ) ਹੈ।

ਪਰ ਅਫ਼ਸੋਸ ਇਹ ਹੈ ਕਿ ਇੱਕ ਪਾਸੇ ਨਵਜੋਤ ਸਿੱਧੂ ਨੇ ਆਪਣੀ ਮੈਂ ਮਾਰਨ ਦਾ ਐਲਾਨ ਕੀਤਾ, ਦੂਜੇ ਪਾਸੇ ਕਿਸਾਨਾਂ ਦੇ ਹੱਕ ਵਿੱਚ ਖੜਨ ਲਈ ਵੀ ਸ਼ਰਤ ਲਾ ਦਿੱਤੀ ਕਿ ਪਿਆਸੇ (ਕਿਸਾਨਾਂ) ਨੂੰ ਖੂਹ (ਨਵਜੋਤ ਸਿੱਧੂ) ਕੋਲ ਆਉਣਾ ਪਵੇਗਾ ਕਿਉਂਕਿ ਖੂਹ ਪਿਆਸੇ ਕੋਲ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨੂੰ ਲਾਚਾਰ ਸਿੱਧ ਕਰਦੀ ਨਵਜੋਤ ਸਿੱਧੂ ਦੇ ਹਲਕੇ ਬੋਲ ਬੇਹੱਦ ਨਿੰਦਣਯੋਗ ਹਨ।

ਸ਼ਨੀਵਾਰ ਨੂੰ ਇੱਥੇ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਨਵਜੋਤ ਸਿੱਧੂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸਾਨਾਂ ਪ੍ਰਤੀ ਇਸ ਤਰਾਂ ਦੇ ਬੋਲ ਕਬੋਲ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ। ਜੋ ਬਿਨਾਂ ਕਿਸੇ ਕੁਰਸੀ ਦੇ ਲਾਲਚ ਦੇਸ਼ਵਾਸੀਆਂ ਲਈ ਅੰਨ, ਦਾਲਾਂ, ਸਬਜ਼ੀਆਂ, ਤੇਲ ਅਤੇ ਫਲ ਆਦਿ ਪੈਦਾ ਕਰਦੇ ਹਨ।

ਉਨ੍ਹਾਂ ਸਿੱਧੂ ਨੂੰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦਾ ਇਤਿਹਾਸ ਪੜ੍ਹਨ ਦੀ ਨਸੀਹਤ ਦਿੰਦਿਆਂ ਕਿਹਾ ਕਿ ਜਦੋਂ ਦੇਸ ‘ਚ ਅਨਾਜ, ਦੁੱਧ, ਸਬਜ਼ੀਆਂ ਅਤੇ ਹੋਰ ਖਾਣ ਪੀਣ ਦੀਆਂ ਵਸਤਾਂ ਦੀ ਘਾਟ ਸੀ ਤਾਂ ਦੇਸ਼ ਦੇ ਤਤਕਾਲੀ ਪ੍ਰਧਾਨ ਮੰਤਰੀਆਂ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਲਾਲ ਬਹਾਦਰ ਸ਼ਾਸਤਰੀ ਪੰਜਾਬ ਦੇ ਕਿਸਾਨਾਂ ਕੋਲ ਚੱਲ ਕੇ ਆਏ ਸਨ ਤਾਂ ਜੋ ਦੇਸ਼ ਵਿੱਚ ਅਨਾਜ ਦੀ ਘਾਟ ਨੂੰ ਪੂਰਾ ਕੀਤਾ ਜਾਵੇ। ਇਸ ਸੰਦਰਭ ‘ਚ ਨਵਜੋਤ ਸਿੱਧੂ ਦੀ ਅਜਿਹੀ ਵੰਗਾਰ ਕਿਸਾਨਾਂ ਨੂੰ ਚੇਤਾਵਨੀ ਦੀ ਤਰਾਂ ਹੈ, ਜਿਸ ਦੀ ਆਮ ਆਦਮੀ ਪਾਰਟੀ ਸਖ਼ਤ ਨਿਖੇਧੀ ਕਰਦੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਨਵਜੋਤ ਸਿੱਧੂ ਨੂੰ ਸੰਬੋਧਨ ਹੁੰਦਿਆਂ ਕਿਹਾ, ‘ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਸਿੱਧੂ ਸਾਹਿਬ ਕਿ ਅੰਨਦਾਤਾ ਜਿੱਥੇ ਪੂਰੇ ਮੁਲਕ ਦਾ ਪੇਟ ਭਰਨ ਲਈ ਆਪਣੇ ਖੂਹ ਆਪ ਪੁੱਟ ਕੇ ਫ਼ਸਲ ਵੀ ਪਾਲ਼ਦਾ ਅਤੇ ਦੂਜਿਆਂ ਦੀ ਪਿਆਸ ਵੀ ਬੁਝਾਉਂਦਾ ਹੈ।

ਇਹੋ ਕਾਰਨ ਹੈ ਕਿ ਅੰਦੋਲਨ ‘ਤੇ ਡਟੇ ਹੋਏ ਕਿਸਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪਾਣੀ ਵੀ ਨਹੀਂ ਪੀਂਦੇ, ਅੰਨ ਖਾਣਾ ਤਾਂ ਦੂਰ ਦੀ ਗੱਲ ਹੈ।’

ਉਨ੍ਹਾਂ ਨਵਜੋਤ ਸਿੱਧੂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਸ਼ਬਦ ਵਾਪਸ ਲੈਣ ਅਤੇ ਆਪਣੀ ਮੈ ਮਾਰ ਕੇ ਅੰਨਦਾਤਾ ਤੋਂ ਮੁਆਫ਼ੀ ਮੰਗਣ। ਕਿਤੇ ਇਹ ਨਾ ਹੋਵੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵਾਂਗ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਵੀ ਪੰਜਾਬ- ਹਰਿਆਣਾ ‘ਚ ਪੁਤਲੇ ਫੂਕਣੇ ਸ਼ੁਰੂ ਹੋ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...