Wednesday, April 24, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਏਅਰਪੋਰਟ ਰੋਡ ’ਤੇ ਹੋਟਲਾਂ, ਰੈਸਟੋਰੈਂਟਾਂ ਦੇ ਨਜਾਇਜ਼ ਕਬਜ਼ਿਆਂ ਵਿਰੁੱਧ ਕੀਤੀ ਜਾਵੇ ਕਾਰਵਾਈ: ਸੋਨੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ , 17 ਸਤੰਬਰ, 2021 –
ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਏਅਰਪੋਰਟ ਰੋਡ ਤੇ ਬਣੇ ਹੋਟਲਾਂ ਤੇ ਰੇਸਤਰਾਂ ਵਲੋ ਸੜਕਾਂ ਤੇ ਨਜ਼ਾਇਜ਼ ਕਬਜਿਆਂ ਦਾ ਸਖ਼ਤ ਨੋਟਿਸ ਲੈਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਨਾਂ ਨਜ਼ਾਇਜ ਕਬਜਿਆਂ ਨੂੰ ਤੁਰੰਤ ਹਟਾਇਆ ਜਾਵੇ।

ਸ਼੍ਰੀ ਸੋਨੀ ਨੇ ਕਿਹਾ ਕਿ ਇਸ ਸੜਕ ਰਾਹੀ ਹਜਾਰਾਂ ਦੀ ਗਿਣਤੀ ਵਿਚ ਯਾਤਰੂ ਅੰਮਿ੍ਰਤਸਰ ਵਿਖੇ ਆਉਦੇ ਹਨ ਅਤੇ ਇੰਨਾਂ ਦੇ ਅਵੈਧ ਕਬਜ਼ਿਆਂ ਕਾਰਨ ਯਾਤਰੂਆਂ ਦਾ ਅੰਮਿ੍ਰਤਸਰ ਪ੍ਰਤੀ ਮਾੜਾ ਪ੍ਰਭਾਵ ਪੈਦਾ ਹੈ ਅਤੇ ਆਵਾਜਾਈ ਵਿਚ ਵੀ ਕਾਫੀ ਮੁਸ਼ਕਲ ਪੇਸ਼ ਆਉਦੀ ਹੈ। ਸ਼੍ਰੀ ਸੋਨੀ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਇਸ ਬਾਰੇ ਤੁਰੰਤ ਇਕ ਕਮੇਟੀ ਦਾ ਗਠਨ ਕੀਤਾ ਜਾਵੇ ਜੋ ਇਨਾਂ ਦੇ ਵਿਰੁੱਧ ਤੁਰੰਤ ਕਾਰਵਾਈ ਅਮਲ ਵਿਚ ਲਿਆਏ।

ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਬਰਜ਼ ਵਲੋ ਸ਼੍ਰੀ ਸੋਨੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਸ਼ਹਿਰ ਦੇ ਸਾਰੇ ਸਕੂਲ ਹੁਣ ਖੁਲ ਗਏ ਹਨ ਅਤੇ ਹੈਵੀ ਵਹੀਕਲ ਦੇ ਸ਼ਹਿਰ ਵਿਚ ਆਉਣ ਨਾਲ ਕੋਈ ਵੀ ਦੁਰਘਟਨਾ ਵਾਪਰ ਸਕਦੀ ਹੈ, ਇਸ ਮਸਲੇ ਤੇ ਸ਼੍ਰੀ ਸੋਨੀ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿਚ ਹੈਵੀ ਵਹੀਕਲ ਦੇ ਦਾਖਲੇ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ ਅਤੇ ਸਕੂਲੀ ਸਮੇ ਤੇ ਛੁੱਟੀ ਹੋਣ ਸਮੇ ਇੰਨਾਂ ਦੇ ਦਾਖਲੇ ਤੇ ਰੋਕ ਲਗਾਈ ਜਾਵੇ।

ਮੀਟਿੰਗ ਦੋਰਾਨ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਬਰ ਸ਼੍ਰੀ ਹਰੀ ਦੇਵ ਸ਼ਰਮਾ ਨੇ ਸ਼੍ਰੀ ਸੋਨੀ ਦੇ ਧਿਆਨ ਵਿਚ ਲਿਆਂਦਾ ਕਿ ਸਰਕਾਰੀ ਡਰੇਨ ਬਾਈਪਾਸ ਮਜੀਠਾ ਰੋਡ ਤੇ ਕੁਝ ਬੰਗਲਾਦੇਸ਼ੀਆਂ ਨੇ ਆਪਣੇ ਡੇਰੇ ਲਾ ਲਏ ਹਨ, ਇਸ ਤੇ ਸ਼੍ਰੀ ਸੋਨੀ ਤੋ ਸਬੰਧਤ ਅਧਿਕਾਰੀ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਤੇ ਤੁਰੰਤ ਕਾਰਵਾਈ ਕੀਤੀ ਜਾਵੇ ਕਿਉਕਿ ਇੰਨਾਂ ਝੋਪੜੀਆਂ ਵਿਚ ਹੀ ਸ਼ਰਾਰਤੀ ਅਨਸਰ ਘਟਨਾ ਨੂੰ ਅੰਜ਼ਾਮ ਦੇ ਕੇ ਛੁਪ ਜਾਂਦੇ ਹਨ।

ਇਸ ਮੌਕੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਬਰ ਸ਼੍ਰੀ ਧਰਮਬੀਰ ਸੋਨੀ ਨੇ ਧਿਆਨ ਵਿਚ ਲਿਆਂਦਾ ਕਿ 22 ਨੰਬਰ ਫਾਟਕ ਤੇ ਬਣ ਰਹੇ ਪੁਲ ਵਿਚ ਘਟੀਆ ਮਟੀਰੀਅਲ ਵਰਤਿਆਂ ਜਾ ਰਿਹਾ ਹੈ, ਜਿਸ ਤੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਸ਼੍ਰੀ ਸੋਨੀ ਨੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖੁਦ ਇਸ ਕੰਮ ਦੀ ਨਿਗਰਾਨੀ ਕਰਨ ਅਤੇ ਇਸਦੀ ਰਿਪੋਰਟ ਬਣਾ ਕੇ ਦਿੱਤੀ ਜਾਵੇ।

ਸ਼੍ਰੀ ਸੋਨੀ ਨੇ ਟਰੱਸਟ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੁਲ ਦੇ ਹੇਠਾਂ ਸਰਵਿਸ ਲਾਇਨ ਵੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੈਬਰ ਸ: ਵਰਿੰਦਰਜੀਤ ਸਿੰਘ ਮਾਨ ਨੇ ਮੰਗ ਕੀਤੀ ਕਿ ਛੇਹਰਟਾ ਰੇਲਵੇ ਲਾਇਨ ਤੇ ਫਲਾਈਓਵਰ ਬਣਾਇਆ ਜਾਵੇ ਕਿਉਕਿ ਇਸ ਬਾਜ਼ਾਰ ਵਿਚ ਕਾਫੀ ਭੀੜ ਹੋਣ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਜਿਸ ਤੇ ਸ਼੍ਰੀ ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮੰਗ ਤੇ ਕਾਰਵਾਈ ਕਰਨ ਲਈ ਕਿਹਾ।

ਮੀਟਿੰਗ ਦੋਰਾਨ ਚਿਰਾਂ ਤੋ ਲਟਕ ਰਹੀ ਮੰਗ ਕਿਲਾ ਗੋਬਿਦਗੜ ਦੇ ਨਾਲ ਲਗਦੀ ਸੜਕ ਜੋ ਕਿ ਨਾਈਆਂ ਵਾਲੇ ਮੋੜ ਤਕ ਜਾਂਦੀ ਹੈ ਦੇ ਨਿਰਮਾਣ ਬਾਰੇ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਚੇਅਰਮੈਨ ਨਗਰ ਸੁਧਾਰ ਟਰੱਸਟ ਵਲੋ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜ਼ਲਦ ਹੀ ਇਸ ਸੜਕ ਨੂੰ ਬਣਾ ਦਿੱਤਾ ਜਾਵੇਗਾ।

ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਅੱਜ ਸ਼੍ਰੀ ਸ਼ਵੇਤ ਮਲਿਕ ਮੈਬਰ ਰਾਜ ਸਭਾ ਦੇ ਘਰ ਦੇ ਬਾਹਰ ਧਰਨੇ ਤੇ ਬੈਠੇ ਇਕ ਕਿਸਾਨ ਦੀ ਹਾਰਟ ਅਟੈਕ ਨਾਲ ਮੋਤ ਹੋ ਗਈ ਹੈ ਜੋ ਕਿ ਬਹੁਤ ਹੀ ਦੁਖਦਾਈ ਘਟਨਾ ਹੈ। ਉਨਾਂ ਕਿਹਾ ਕਿ ਕੇਦਰ ਸਰਕਾਰ ਨੂੰ ਆਪਣੀ ਅੜੀ ਛੱਡ ਕੇ ਤਿੰਨੇ ਕਾਲੇ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ।

ਸ਼੍ਰੀ ਸੋਨੀ ਨੇ ਦੱਸਿਆ ਕਿ ਅੱਜ ਮਿ੍ਰਤਕ ਕਿਸਾਨ ਦੇ ਪਰਿਵਾਰਕ ਮੈਬਰਾਂ ਨੂੰ ਜ਼ਿਲਾ ਪ੍ਰਸ਼ਾਸਨ ਨੇ 5 ਲੱਖ ਰੁੁਪਏ ਦੇ ਮੁਆਵਜੇ ਦਾ ਐਲਾਨ ਕੀਤਾ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ 49 ਦੇ ਕਰੀਬ ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿੰਨਾਂ ਵਿੱਚ 32 ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਨੂੰ ਅਗਲੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।

ਉਨਾਂ ਦੱਸਿਆ ਕਿ ਜਿਲਾ ਸਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਨਗਰ ਨਿਗਮ ਦੇ ਖਿਲਾਫ ਵੀ ਕਈ ਸ਼ਿਕਾਇਤਾਂ ਕੀਤੀਆਂ ਗਈਆਂ ਸਨ ਜਿੰਨਾਂ ਵਿੱਚ ਜਿਆਦਾ ਤੌਰ ਤੇ ਅਵਾਰਾ ਪਸ਼ੂਆਂ, ਟੈ੍ਰਫਿਕ ਲਾਈਟਾਂ ਅਤੇ ਸਫਾਈ ਵਿਵਸਥਾ ਨਾਲ ਸਬੰਧਤ ਸਨ। ਉਨਾਂ ਦੱਸਿਆ ਕਿ ਇਸ ਸਬੰਧੀ ਕਮਿਸ਼ਨਰ ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਕਿ ਇਨਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਉਨਾਂ ਕਿਹਾ ਕਿ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਪਹਿਲਾਂ ਹੀ ਨਿਪਟਾਰਾ ਕਰ ਦਿੱਤਾ ਜਾਵੇ ਤਾਂ ਸ਼ਿਕਾਇਤ ਕਰਤਾ ਨੂੰ ਸ਼ਿਕਾਇਤ ਨਿਵਾਰਣ ਕਮੇਟੀ ਪਾਸ ਪਹੁੰਚ ਨਾ ਕਰਨੀ ਪਵੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਮੁੱਖ ਕੰਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਅਤੇ ਪ੍ਰਸਾਸ਼ਨ ਨੂੰ ਜਵਾਬਦੇਹ ਬਣਾਉਣਾ ਹੈ। ਉਨਾਂ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਵਿਅਕਤੀ ਦੀ ਸ਼ਿਕਾਇਤ ਪ੍ਰਾਪਤ ਹੋਣ ਤੇ ਸਮਾਂਬੱਧ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਲਦੀ ਤੋਂ ਜਲਦੀ ਉਸ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਸਿੰਘ ਮੁੱਧਲ, ਐਸ.ਡੀ.ਐਮ ਸ੍ਰੀ ਰਾਜੇਸ਼ ਸ਼ਰਮਾ,ਐਸ ਡੀ ਐਮ ਸ: ਅਰਸ਼ਪੀ੍ਰਤ ਸਿੰਘ ਐਸ:ਡੀ:ਐਮ ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁੱਧ, ਐਸ:ਡੀ:ਐਮ ਅਜਨਾਲਾ ਸ੍ਰੀ ਦੀਪਕ ਭਾਟੀਆ, ਏ:ਡੀ:ਸੀ:ਪੀ ਮੈਡਮ ਜਸਵੰਤ ਕੌਰ, ਰਿਜਨਲ ਟਰਾਂਸਪੋਰਟ ਸਕੱਤਰ ਮੈਡਮ ਜੋਤੀ ਬਾਲਾ, ਅੰਮਿ੍ਰਤਸਰ ਸ਼ਹਿਰੀ ਕਾਂਗਰਸ ਪ੍ਰਧਾਨ ਮੈਡਮ ਜਤਿੰਦਰ ਸੋਨੀਆ‘,ਚੇਅਰਮੈਨ ਸ਼੍ਰੀ ਅਰੁਣ ਪੱਪਲ, ਜਿਲਾ ਸਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਜ ਸ੍ਰੀ ਨਿਤਿਨ ਅਰੋੜਾ, ਸ੍ਰੀ ਰਵਿੰਦਰ ਕੁਮਾਰ ਹੰਸ, ਸ੍ਰ ਹਰਵਿੰਦਰ ਸਿੰਘ, ਸ੍ਰੀ ਸੁੱਚਾ ਸਿੰਘ ਕਾਮਰੇਡ ਲਖਬੀਰ ਸਿੰਘ, ਸ੍ਰ ਗਿਆਨ ਸਿੰਘ ਸੱਗੂ, , ਸ੍ਰੀ ਸੁਰਿੰਦਰ ਛਿੰਦਾ, ਕੁਲਦੀਪ ਸਿੰਘ, ਪੰਕਜ ਚੌਹਾਨ, ਸ੍ਰੀ ਪ੍ਰਭਦਿਆਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...