Wednesday, April 17, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਦੇ ਵੋਟਰਾਂ ਕੋਲ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ: ਹਰਪਾਲ ਸਿੰਘ ਚੀਮਾ

- Advertisement -
ਯੈੱਸ ਪੰਜਾਬ
ਚੰਡੀਗੜ, 27 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੁਰੂ ਨਗਰ ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਕੋਲ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਹਰਾ ਕੇ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ ਹੈ, ਕਿਉਂਕਿ ਇਨਾਂ ਦੋਵੇਂ ਆਗੂਆਂ ਨੇ ਸੱਤਾ ਵਿੱਚ ਰਹਿ ਕੇ ਪੰਜਾਬ ਦੇ ਲੋਕਾਂ ਨਾਲ ਧੋਖ਼ੇ ਹੀ ਧੋਖ਼ੇ ਕੀਤੇ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਵੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਬਾਦਲ ਵੱਲੋਂ ਚੋਣ ਲੜ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਨੇ ਉਘੀ ਸਮਾਜ ਸੇਵਕਾ ਬੀਬੀ ਜੀਵਨਜੋਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਚੀਮਾ ਨੇ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਵੋਟ ਨਾਲ ਚੋਟ ਕਰਨ ਦਾ ਮੌਕਾ ਹੁੰਦਾ ਹੈ। ਇਸ ਲਈ ਪੂਰੇ ਪੰਜਾਬ ਸਮੇਤ ਸ੍ਰੀ ਅੰਿਮ੍ਰਤਸਰ ਪੂਰਬੀ ਦੇ ਲੋਕ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀਆਂ ਅਤੇ ਨਸ਼ਾ ਮਾਫੀਆ ਨੂੰ ਪੈਦਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ੍ਰੀ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਗੁਰਬਾਣੀ ਦੀ ਦੁਬਾਰਾ ਬੇਅਦਬੀ ਕਰਨ ਵਾਲੀ ਕਾਂਗਰਸ ਪਾਰਟੀ ਖ਼ਿਲਾਫ਼ ਵੋਟਾ ਪਾ ਕੇ ਸਾਰੇ ਲਾਰੇਬਾਜ਼ ਆਗੂਆਂ ਨੂੰ ਸਖ਼ਤ ਸੰਦੇਸ਼ ਦੇਣਗੇ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ, ਪਰ ਉਨਾਂ ਨਾ ਤਾਂ ਆਪਣੇ ਵਿਧਾਨ ਸਭਾ ਹਲਕਾ ਦਾ ਵਿਕਾਸ ਕੀਤਾ ਅਤੇ ਨਾ ਲੋਕਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਹੱਲ ਕੀਤਾ।” ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕਰੀਬ 15 ਸਾਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਅਤੇ ਇਨਾਂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਅਕਾਲੀ- ਭਾਜਪਾ ਸਰਕਾਰ ਵੇਲੇ ਵਿਧਾਇਕ ਅਤੇ ਸੰਸਦੀ ਸਕੱਤਰ ਰਹੇ ਹਨ।
ਚੀਮਾ ਨੇ ਦੋਸ਼ ਲਾਇਆ ਕਿ ਹਮੇਸ਼ਾਂ ਸੱਤਾ ਨਾਲ ਰਹੇ ਸਿੱਧੂ ਪਰਿਵਾਰ ਨੇ ਸ੍ਰੀ ਅੰਮ੍ਰਿਤਸਰ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦੇ ਕੋਈ ਕਦਰ ਨਹੀਂ ਕੀਤੀ, ਸਗੋਂ ਆਪਣੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ। ਇੱਕ ਹੀ ਪਰਿਵਾਰ ਵਿਚੋਂ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਵਿੱਚ ਸੰਸਦੀ ਸਕੱਤਰ ਹੋਣ ਦੇ ਬਾਵਜੂਦ ਇਹ ਸਿੱਧੂ ਪਰਿਵਾਰ ਇੱਕ ਵੀ ਵੱਡਾ ਪ੍ਰੋਜੈਕਟ ਸ੍ਰੀ ਅੰਮਿਤਸਰ ਵਿੱਚ ਸਥਾਪਤ ਨਹੀਂ ਕਰ ਸਕਿਆ।
ਹੋਰ ਤਾਂ ਹੋਰ ਸਿੱਧੂ ਪਰਿਵਾਰ ਨੇ ਦੁਸਹਿਰੇ ਮੌਕੇ ਰੇਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਦੀ ਵੀ ਕੋਈ ਸਾਰ ਨਹੀਂ ਲਈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸ੍ਰੀ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਤੋਂ ਵੋਟਾਂ ਮੰਗਣ ਦਾ ਹੱਕ ਗੁਆ ਚੁੱਕੇ ਹਨ, ਜਿਸ ਕਰਕੇ ਵੋਟਰਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੋਟ ਨਾ ਪਾਉਣ ਫ਼ੈਸਲਾ ਕਰ ਲਿਆ ਹੈ।
ਅਕਾਲੀ ਆਗੂ ਬਿਰਕਮ ਮਜੀਠੀਆ ਵੱਲੋਂ ਹਲਕਾ ਪੂਰਬੀ ਤੋਂ ਚੋਣ ਲੜਨ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ, ”ਅਕਾਲੀ- ਭਾਜਪਾ ਸਰਕਾਰ ਵੇਲੇ ਬਿਰਕਮ ਮਜੀਠੀਆ ਕਰੀਬ 10 ਸਾਲ ਪੰਜਾਬ ਦਾ ਕੈਬਿਨਟ ਮੰਤਰੀ ਰਹੇ ਹਨ। ਪਰ ਮਜੀਠੀਆ ਨੇ ਵਿਕਾਸ ਦੀ ਥਾਂ ਪੰਜਾਬ ਅਤੇ ਪੰਜਾਬ ਦੀ ਜਵਾਨੀ ਦਾ ਵਿਨਾਸ਼ ਹੀ ਕੀਤਾ ਹੈ।
ਅੱਜ ਨਸ਼ਾ ਮਾਫੀਆ ਮਾਮਲੇ ‘ਚ ਬਿਕਰਮ ਮਜੀਠੀਆ ‘ਤੇ ਕੇਸ ਦਰਜ ਹੋਣ ਨਾਲ ਮਾਝੇ ਦੇ ਨਾਂਅ ‘ਤੇ ਧੱਬਾ ਲਾ ਦਿੱਤਾ ਗਿਆ। ਮਜੀਠੀਆ ਨੇ ਇੱਥੋਂ ਦੇ ਉਦਯੋਗਾਂ ਨੂੰ ਬਰਬਾਦ ਕਰ ਦਿੱਤਾ ਅਤੇ ਲੋਕ ਬੇਰੁਜ਼ਗਾਰ ਹੋ ਗਏ।” ਉਨਾਂ ਸਵਾਲ ਕੀਤਾ ਕਿ ਨਸ਼ੇ ਤਸਕਰੀ ਮਾਮਲੇ ਵਿੱਚ ਪੁਲੀਸ ਕੇਸ ਵਿੱਚ ਸੁਪਰੀਮ ਕੋਰਟ ਦੀ ਸ਼ਰਨ ਪਿਆ ਬਿਕਰਮ ਮਜੀਠੀਆ ਕਿਸ ਮੂੰਹ ਨਾਲ ਪਵਿੱਤਰ ਸ਼ਹਿਰ ਦੇ ਲੋਕਾਂ ਕੋਲੋਂ ਵੋਟਾਂ ਮੰਗਣ ਜਾਣਗੇ।
‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ, ਸਿੱਖਾਂ ਨੂੰ ਗੋਲੀ ਕਾਂਡ ‘ਚ ਮਾਰਨ ਅਤੇ ਕਿਸਾਨਾਂ ਖ਼ਿਲਾਫ਼ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਦੇ ਦੋਸ਼ਾਂ ਵਿੱਚ ਘਿਰਿਆ ਹੋਇਆ ਹੈ। ਪੰਜਾਬ ਦੇ ਕਿਸਾਨ, ਮਜ਼ਦੂਰ, ਔਰਤਾਂ ਅਤੇ ਵਿਦਿਆਰਥੀ ਅਕਾਲੀ ਸਰਕਾਰ ਦੇ ਜ਼ੁਲਮਾਂ ਨੂੰ ਅਜੇ ਤੱਕ ਭੁੱਲੇ ਨਹੀਂ ਹੈ। ਇਸ ਲਈ ਸੂਬੇ ਦੇ ਲੋਕਾਂ ਸਮੇਤ ਅੰਮ੍ਰਿਤਸਰ ਪੂਰਬੀ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸੱਤਾ ਤੋਂ ਦੂਰ ਰੱਖਣ ਦਾ ਫ਼ੈਸਲਾ ਕਰ ਚੁੱਕੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਨੇ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਸਮੇਤ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਵੋਟਾਂ ਪਾ ਕੇ ਪਰਖ਼ ਲਿਆ ਹੈ ਅਤੇ ਇਹ ਆਗੂ ਲੋਕਾਂ ਦੀਆਂ ਭਾਵਨਵਾਂ ‘ਤੇ ਖ਼ਰੇ ਨਹੀਂ ਉਤਰੇ। ਚੀਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੂਰੇ ਪੰਜਾਬ ‘ਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੀ ਸਰਕਾਰ ਬਣਾਉਣ ਦਾ ਦ੍ਰਿੜ ਨਿਸ਼ਚਾ ਕਰ ਲਿਆ ਹੈ।
ਇਸ ਲਈ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰ ‘ਆਪ’ ਦੀ ਉਮੀਦਵਾਰ ਅਤੇ ਉਘੀ ਸਮਾਜ ਸੇਵਕਾ ਬੀਬਾ ਜੀਵਨਜੋਤ ਕੌਰ ਨੂੰ ਆਪਣਾ ਕੀਮਤੀ ਵੋਟ ਜ਼ਰੂਰ ਦੇਣ ਤਾਂ ਜੋ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ ਸਿਖਲਾਇਆ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...