Friday, March 29, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਸਾਲ ’ਚ ਹੀ ਕਾਰਜਸ਼ੀਲ ਕੀਤਾ ਜਾਵੇ: ਮੁੱਖ ਸਕੱਤਰ ਵਿਨੀ ਮਹਾਜਨ ਨੇ ਕੀਤੀ ਹਦਾਇਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜੂਨ, 2021 –
ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ।

ਇਥੇ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ ਅਤੇ ਹੋਰ ਸਬੰਧਤ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ 120 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਵਿੱਚ ਅਤਿ ਆਧੁਨਿਕ 150 ਬੈੱਡਾਂ ਵਾਲਾ ਕੰਪਲੈਕਸ ਹੋਵੇਗਾ ਜੋ ਕੈਂਸਰ ਦੇ ਮਰੀਜ਼ਾਂ ਨੂੰ ਆਲਮੀ ਦਰਜੇ ਦੀਆਂ ਇਲਾਜ ਸਹੂਲਤਾਂ ਪ੍ਰਦਾਨ ਕਰੇਗਾ।

ਪੀ.ਐਚ.ਐਸ.ਸੀ. ਵੱਲੋਂ ਕੀਤੇ ਜਾ ਰਹੇ ਸਿਵਲ ਕਾਰਜਾਂ ਲਈ ਸਮਾਂ ਸੀਮਾ ਤੈਅ ਕਰਦਿਆਂ ਸ੍ਰੀਮਤੀ ਮਹਾਜਨ ਨੇ ਹਦਾਇਤ ਕੀਤੀ ਕਿ ਸਿਵਲ ਕਾਰਜਾਂ ਨੂੰ ਅਕਤੂਬਰ, 2021 ਤੱਕ ਪੂਰਾ ਕੀਤਾ ਜਾਵੇ ਅਤੇ ਇਸ ਤੋਂ ਤੁਰੰਤ ਬਾਅਦ ਸਾਜ਼ੋ-ਸਾਮਾਨ ਦੀ ਸਥਾਪਤੀ ਮੁਕੰਮਲ ਕੀਤੀ ਜਾਵੇ।

ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਫਾਜ਼ਿਲਕਾ ਵਿੱਚ ਟਰਸ਼ਰੀ ਕੈਂਸਰ ਕੇਅਰ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਅਤੇ ਇਸ ਪ੍ਰਾਜੈਕਟ ਦੇ ਚੱਲ ਰਹੇ ਸਿਵਲ ਕਾਰਜਾਂ ਨੂੰ ਮਾਰਚ, 2022 ਤੱਕ ਮੁਕੰਮਲ ਕਰਨ ਲਈ ਕਿਹਾ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ. ਦੇ ਐਮ.ਡੀ. ਤਨੂ ਕਸ਼ਯਪ ਅਤੇ ਬੀ.ਐਫ.ਯੂ.ਐਚ.ਐਸ. ਦੇ ਵੀ.ਸੀ. ਡਾ ਰਾਜ ਰਾਜ ਬਹਾਦਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...