Monday, May 20, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ-ਲੰਡਨ ਸਿੱਧੀ ਉਡਾਨ ਸ਼ੁਰੂ ਹੋਣ’ਤੇ ਗਰਦੁਆਰਾ ਸਾਊਥਹਾਲ ਵਿਖ਼ੇ ਸ਼ੁਕਰਾਨਾ ਸਮਾਗਮ – ਢੇਸੀ ਤੇ ਗੁਮਟਾਲਾ ਦਾ ਸਨਮਾਨ

- Advertisement -

ਸਾਊਥਹਾਲ, ਨਵੰਬਰ, 25, 2019:

ਬੀਤੇ ਦਿਨੀਂ ਏਅਰ ਇੰਡੀਆ ਵੱਲੋਂ ਅੰਮ੍ਰਿਤਸਰ ਤੋਂ ਲੰਡਨ ਦੇ ਸਟੈਨਸਟੇਡ ਹਵਾਈ ਅੱਡੇ ਲਈ ਸ਼ੁਰੂ ਹੋਈ ਸਿੱਧੀ ਉਡਾਣ ਦੇ ਸ਼ੁਕਰਾਨੇ ਵਜੋਂ ਵੱਖ-ਵੱਖ ਆਗੂ ਜਿਨ੍ਹਾਂ ਵਿਚ ਤਨਮਨਜੀਤ ਸਿੰਘ ਢੇਸੀ, ਸਮੀਪ ਸਿੰਘ ਗੁਮਟਾਲਾ ਆਦਿ ਸ਼ਾਮਲ ਸਨ ਸ਼ੁਕਰਾਨੇ ਵਜੋਂ ਲੰਡਨ ਦੇ ਸ੍ਰੀ ਗੁਰੁ ਸਿੰਘ ਸਭਾ ਸਾਉਥਹਾਲ ਗੁਰੂ ਘਰ ਨਕਮਸਤਕ ਹੋਏ।

ਯੂ. ਕੇ. ਦੇ ਬਹੁਤ ਸਾਰੇ ਗੁਰੂ ਘਰਾਂ ਜਿਸ ਵਿਚ ਸ੍ਰੀ ਗੁਰੁ ਸਿੰਘ ਸਭਾ ਵੀ ਸ਼ਾਮਲ ਹੈ, ਵੱਲੋਂ ਲੰਡਨ-ਅੰਮ੍ਰਿਤਸਰ ਸਿੱਧੀਆਂ ਉਡਾਣਾਂ ਲਈ ਪਿਛਲੇ ਕੁੱਝ ਸਾਲਾਂ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਦੀ ਭਰਵੀਂ ਹਮਾਇਤ ਕੀਤੀ ਗਈ ਸੀ।

ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ ਨੇ ਕਿਹਾ ਕਿ ਲੰਡਨ ਦੀ ਸੰਗਤ ਬਹੁਤ ਹੀ ਲੰਮੇ ਸਮੇਂ ਤੋਂ ਗੁਰੂ ਕੀ ਨਗਰੀ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਹੋਣ ਲਈ ਆਸਵੰਦ ਸੀ।

ਦੇਸ਼-ਵਿਦੇਸ਼ ਤੋਂ ਇਸ ਉਡਾਣ ਨੂੰ ਸ਼ੁਰੂ ਕਰਾਉਣ ਲਈ ਬਹੁਤ ਹੀ ਲੰਮੇ ਸਮੇਂ ਤੋਂ ਉਪਰਾਲੇ ਕੀਤੇ ਗਏ ਜਿਸ ਵਿਚ ਸਲੋਅ ਦੇ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ, ਫਲਾਈ ਅੰਮ੍ਰਿਤਸਰ ਮੁਹਿੰਮ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ, ਸੇਵਾ ਟਰੱਸਟ ਯੂ.ਕੇ. ਦੇ ਚੇਅਰਮੈਨ ਕੋਂਸਲਰ ਸ. ਚਰਨ ਕੰਵਲ ਸਿੰਘ ਸੇਖੋਂ ਦਾ ਵੀ ਖਾਸ ਯੋਗਦਾਨ ਰਿਹਾ।

ਉਹਨਾਂ ਇਹਨਾਂ ਆਗੂਆਂ ਸਮੇਤ ਭਾਰਤ ਸਰਕਾਰ ਦਾ ਵੀ ਧੰਨਵਾਦ ਕੀਤਾ ਅਤੇ ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਵੀ ਉਡਾਣ ਦੇ ਸ਼ੁਰੂ ਹੋਣ ਲਈ ਵੀ ਉਮੀਦ ਜਤਾਈ।

ਸਲੋਅ ਦੇ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ ਨੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਉਹ ਲੰਮੇ ਸਮੇਂ ਤੋਂ ਯਤਨਸ਼ੀਲ ਹਨ ਕਿ ਲੰਡਨ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਹੋਵੇ। ਬਜ਼ੁਰਗਾਂ ਤੇ ਬੱਚਿਆਂ ਖ਼ਾਸ ਕਰਕੇ ਤੇ ਆਮ ਯਾਤਰੂਆਂ ਨੂੰ ਇਸ ਨਾਲ ਹੁਣ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੇ ਪੰਜਾਬ ਆਉਣ ਜਾਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਇਹ ਮੰਗ ਸੀ ਕਿ ਹੀਥਰੋ ਤੋਂ ਸਿੱਧੀ ਉਡਾਣ ਸ਼ੁਰੂ ਹੋਵੇ ਪਰ ਇਹ ਜਾਣਕਾਰੀ ਮਿਲੀ ਹੈ ਕਿ ਉੱਥੇ ਸਲਾਟ ਨਾ ਮਿਲਣ ਕਰਕੇ ਉਡਾਣ ਸ਼ੁਰੂ ਨਹੀਂ ਹੋ ਸਕੀ।

ਉਹਨਾਂ ਭਾਰਤ ਸਰਕਾਰ, ਏਅਰ ਇੰਡੀਆਂ ਦਾ ਧੰਨਵਾਦ ਕਰਦਿਆਂ ਉਮੀਦ ਜਾਹਿਰ ਕੀਤੀ ਕਿ ਭਵਿੱਖ ਵਿਚ ਲੰਡਨ ਹੀਥਰੋ ਲਈ ਵੀ ਉਡਾਣ ਸ਼ੁਰੂ ਹੋ ਸਕੇਗੀ। ਇਸ ਲਈ ਉਹਨਾਂ ਨੇ ਯੂ.ਕੇ. ਦੀ ਸਰਕਾਰ ਦੇ ਮੰਤਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਮੀਪ ਸਿੰਘ ਗੁਮਟਾਲਾ, ਚਰਨ ਕੰਵਲ ਸਿੰਘ ਸੇਖੋਂ, ਤੇ ਕਈ ਹੋਰਨਾਂ ਦੀਆਂ ਕੋਸ਼ਿਸ਼ਾਂ ਸਦਕਾ ਪਹਿਲਾਂ ਬਰਮਿੰਘਮ ਉਡਾਣ ਸ਼ੁਰੂ ਹੋਈ ਸੀ ਤੇ ਹੁਣ ਇਹ ਉਡਾਣ ਸ਼ੁਰੂ ਹੋਈ ਹੈ।

ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਅਤੇ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ (ਉਪਰਾਲੇ) ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਜੋ ਕਿ ਅਮਰੀਕਾ ਵਾਸੀ ਹਨ ਨੇ ਇਸ ਉਡਾਣ ਲਈ ਲੰਡਨ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਉਡਾਣ ਨੂੰ ਵੱਧ ਤੋਂ ਵੱਧ ਸਫ਼ਲ ਬਨਾਉਣ ਤਾਂ ਜੋ ਇਨ੍ਹਾਂ ਵਧੀਆਂ ਅੰਕੜਿਆਂ ਨਾਲ ਹੀਥਰੋ ਉਡਾਣ ਲਈ ਹਵਾਈ ਕੰਪਨੀਆਂ ਨਾਲ ਗੱਲਬਾਤ ਕੀਤੀ ਜਾ ਸਕੇ। ਉਹਨਾਂ ਲੰਡਨ ਦੀ ਫੇਰੀ ਸਮੇਂ ਸੰਗਤ ਵਲੋਂ ਮਿਲੇ ਪਿਆਰ ਤੇ ਮਾਨ ਸਤਿਕਾਰ ਲਈ ਉਹਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ. ਤਨਮਨਜੀਤ ਸਿੰਘ ਢੇਸੀ ਤੇ ਸਮੀਪ ਸਿੰਘ ਗੁਮਟਾਲਾ ਦੇ ਇਸ ਉਡਾਣ ਨੂੰ ਸ਼ੁਰੂ ਕਰਾਉਣ ਦੇ ਉਪਰਾਲਿਆਂ ਲਈ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...