Friday, April 19, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਹਾਰਟ ਇੰਸਟੀਚਿਊਟ ਵੱਲੋਂ ਮੈਰਾਥਨ ਦਾ ਆਯੋਜਨ, ਐਮ.ਪੀ. ਗੁਰਜੀਤ ਔਜਲਾ ਨੇ ਕਿਹਾ ਕਿ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਅਕਤੂਬਰ, 2021:
ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ, ਸਿਹਤ ਵੱਲ ਧਿਆਨ ਅਤੇ ਬਿਮਾਰੀਆਂ ਤੋਂ ਬਚਾਉਣ ਦੇ ਲਈ ਅੰਮ੍ਰਿਤਸਰ ਹਾਰਟ ਇੰਸਟੀਚਿਊਟ ਜਨਤਾ ਹਸਪਤਾਲ ਵੱਲੋਂ ਮੈਰਾਥਾਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਯੂ.ਪੀ., ਰਾਜਸਥਾਨ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ 3 ਹਜ਼ਾਰ ਐਥਲੀਟਾਂ ਨੇ ਭਾਗ ਲਿਆ।

ਇਸ ਮੈਰਾਥਾਨ ਨੂੰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਵਿਸ਼ਵ ਪ੍ਰਸਿੱਧ ਹਾਰਟ ਸਪੈਸ਼ਲਿਸਟ ਪਦਮ ਵਿਭੂਸ਼ਣ ਡਾ. ਟੀ.ਐਸ. ਕਲੇਰ ਅਤੇ ਹਾਰਟ ਸਪੈਸ਼ਲਿਸਟ ਡਾ. ਮੰਨਨ ਆਨੰਦ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ 10 ਕਿਲੋਮੀਟਰ ਦੌੜ ਮੁਕਾਬਲੇ ਦੇ ਜੇਤੂ ਲੜਕਿਆਂ ਨੂੰ ਪਹਿਲਾ ਇਨਾਮ 20 ਹਜ਼ਾਰ, ਦੂਸਰੇ 10 ਹਜ਼ਾਰ, ਤੀਸਰਾ 5 ਹਜ਼ਾਰ, 5 ਕਿਲੋਮੀਟਰ ਵਿੱਚ ਲੜਕੀਆਂ ਨੂੰ 15 ਹਜ਼ਾਰ, ਦੂਸਰਾ ਇਨਾਮ 7 ਹਜ਼ਾਰ ਰੁਪਏ ਅਤੇ ਤੀਸਰਾ 4 ਹਜ਼ਾਰ ਰੁਪਏ ਇਨਾਮ ਦਿੱਤਾ ਗਿਆ।

ਇਸ ਮੌਕੇ ਐਮ.ਪੀ. ਔਜਲਾ ਨੇ ਮੈਰਾਥਨ ਕਰਵਾਉਣ ਲਈ ਡਾ. ਆਨੰਦ ਦੇ ਉਪਰਾਲੇ ਦੀ ਸ਼ਲਾਘਾ ਅਤੇ ਵੱਡੀ ਗਿਣਤੀ ਵਿੱਚ ਬੱਚਿਆਂ ਦਾ ਇਸ ਵਿੱਚ ਭਾਗ ਲੈਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਦੀ ਭੱਜਦੌੜ ਵਾਲੀ ਜਿੰਦਗੀ ਵਿੱਚ ਅਸੀਂ ਆਪਣੀ ਸਿਹਤ ਪ੍ਰਤੀ ਜਾਗਰੂਕ ਨਹੀਂ ਹਾਂ, ਸਾਨੂੰ ਸਭ ਤੋਂ ਪਹਿਲਾਂ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਰੋਜ਼ਾਨਾ ਸੈਰ, ਦੌੜ, ਯੋਗਾ ਜਾਂ ਹੋਰ ਐਕਸਾਸਾਇਜ਼ ਕਰਨੀ ਚਾਹੀਦੀ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਉਨ੍ਹਾਂ ਨੂੰ ਨਕਦ ਇਨਾਮ, ਨੋਕਰੀਆਂ ਅਤੇ ਬਣਨ ਵਾਲੇ ਸਟੇਡੀਅਮ ਉਨ੍ਹਾਂ ਦੇ ਨਾਮ ਤੇ ਬਣਾ ਰਹੀ ਹੈ। ਇਸ ਮੌਕੇ ਡਾ. ਕਲੇਰ ਅਤੇ ਡਾ. ਮੰਨਨ ਆਨੰਦ ਨੇ ਕਿਹਾ ਕਿ ਆਪਣੇ ਦਿਲ ਦੀ ਸੁਰੱਖਿਆ ਲਈ ਸਾਨੂੰ ਰੋਜ਼ਾਨਾ ਸੈਰ ਅਤੇ ਦੌੜ ਲਗਾਉਣੀ ਚਾਹੀਦੀ ਹੈ ਤਾਂ ਜੋ ਸਾਡਾ ਦਿਲ ਸਾਡਾ ਲੰਮਾ ਸਮ੍ਹਾਂ ਸਾਥ ਦਿੰਦਾ ਰਹੇ।

ਉਨ੍ਹਾਂ ਕਿਹਾ ਕਿ ਮੈਰਾਥਾਨ ਕਰਵਾਉਣ ਦਾ ਮਕਸਦ ਸ਼ਹਿਰਵਾਸੀਆਂ ਅਤੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਵਾਉਣਾ ਹੈ। ਇਸ ਮੌਕੇ ਡਾH ਮੈਕਸਿਮਾ ਆਨੰਦ, ਡਾ. ਮਨਦੀਪ ਕੌਰ, ਡਾ. ਜਸਵਿੰਦਰ ਕੌਰ, ਡਾ. ਅਨਿਲ ਆਨੰਦ ਆਦਿ ਤੋਂ ਇਲਾਵਾ ਵੱਡੀ ਸੰਖਿਆ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ, ਕੋਚ, ਖਿਡਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...