- Advertisement -
ਚੰਡੀਗੜ੍ਹ, 23 ਸਤੰਬਰ, 2019:
ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ:ਬਲਵਿੰਦਰ ਸਿੰਘ ਧਾਲੀਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸਮਝਿਆ ਜਾਂਦਾ ਹੈ ਕਿ ਉਹ ਵਿਧਾਨ ਸਭਾ ਹਲਕਾ ਫ਼ਗਵਾੜਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ।
ਵਰਨਣਯੋਗ ਹੈ ਕਿ ਰਾਜ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਹੋ ਚੁੱਕਾ ਹੈ ਅਤੇ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਪ੍ਰੋਗਰਾਮ ਅਨੁਸਾਰ 30 ਸਤੰਬਰ ਤਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ ਜਦਕਿ 1 ਅਕਤੂਬਰ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 3 ਅਕਤੂਬਰ ਤਕ ਨਾਂਅ ਵਾਪਿਸ ਲਏ ਜਾ ਸਕਣਗੇ। ਵੋਟਾਂ ਪੈਣ ਦਾ ਕੰਮ 21 ਅਕਤੂਬਰ ਨੂੰ ਹੋਵੇਗਾ ਜਦਕਿ ਗਿਣਤੀ ਅਤੇ ਨਤੀਜੇ 24 ਅਕਤੂਬਰ ਨੂੰ ਆ ਜਾਣਗੇ।
ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ
- Advertisement -