Friday, April 19, 2024

ਵਾਹਿਗੁਰੂ

spot_img
spot_img

ਆਈ.ਏ.ਐਸ. ਰਾਜ ਕੰਵਲ ਚੌਧਰੀ ਨੇ ਆਈ.ਕੇ.ਜੀ.ਪੀ.ਟੀ.ਯੂ. ਦੇ 15ਵੇਂ ਉਪ-ਕੁਲਪਤੀ ਵਜੋਂ ਚਾਰਜ ਸੰਭਾਲਿਆ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 3 ਦਸੰਬਰ, 2021 –
ਸਾਲ 1996 ਬੈਚ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਰਾਜ ਕੰਵਲ ਚੌਧਰੀ ਵੱਲੋਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.) ਦੇ 15ਵੇਂ ਉਪ-ਕੁਲਪਤੀ ਵੱਜੋਂ ਅਹੁਦਾ ਸੰਭਾਲਿਆ ਗਿਆ ਹੈ! ਉਹਨਾਂ ਹਾਲ ਹੀ ਵਿਚ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਜੋਂ ਚਾਰਜ ਲਿਆ ਹੈ!

ਮਾਨਯੋਗ ਰਾਜਪਾਲ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਤਕਨੀਕੀ ਸਿਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਹੀ ਉਪ-ਕੁਲਪਤੀ ਆਈ.ਕੇ.ਜੀ.ਪੀ.ਟੀ.ਯੂ.ਦਾ ਚਾਰਜ ਲਿਆ ਜਾਣਾ ਹੈ, ਜਦ ਤਕ ਕਿ ਸਥਾਈ ਉਪ-ਕੁਲਪਤੀ ਦੀ ਨਿਯੁਕਤੀ ਤਿੰਨ ਸਾਲ ਤਕ ਨਾ ਹੋਵੇ! ਸ਼ੁਕਰਵਾਰ ਨੂੰ ਯੂਨੀਵਰਸਿਟੀ ਪਰਿਸਰ ਪਹੁੰਚਣ ਤੇ ਰਜਿਸਟਰਾਰ ਆਈ.ਏ.ਐਸ. ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਅਧਿਕਾਰੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਪਹਿਲੀ ਫੇਰੀ ਵਿੱਚ ਉਪ-ਕੁਲਪਤੀ ਰਾਜ ਕੰਵਲ ਚੌਧਰੀ ਆਈ.ਏ.ਐਸ.ਵੱਲੋਂ ਜਿਥੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀ ਰੂਪ ਰੇਖਾ ਅਤੇ ਕੰਮਾਂ ਦਾ ਜਾਇਜਾ ਲਿਆ ਗਿਆ, ਉਥੇ ਉਨ੍ਹਾਂ ਨੇ ਯੂਨੀਵਰਸਿਟੀ ਨਾਲ ਜੁੜੇ ਵੱਖ-ਵੱਖ ਜਰੂਰੀ ਕੰਮਾਂ ਨੂੰ ਵੀ ਸੂਚੀਬੱਧ ਕਰਵਾਇਆ। ਉਨ੍ਹਾਂ ਨੇ ਸਾਰੇ ਵਿਭਾਗ ਮੁਖਿਆਂ ਨੂੰ ਜਰੂਰੀ ਕੰਮਾਂ, ਖਾਸਕਰ ਵਿਦਿਆਰਥੀਆਂ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਲੈਣ ਅਤੇ ਪਾਰਦਰਸ਼ਤਾ ਨਾਲ ਅੱਗੇ ਵਧਣ ਦੇ ਹੁਕਮ ਦਿੱਤੇ।

ਸਾਰੇ ਵਿਭਾਗ ਮੁਖੀਆਂ ਦੀ ਪਹਿਲੀ ਮੀਟਿੰਗ ਤੋਂ ਬਾਅਦ ਉਪ-ਕੁਲਪਤੀ ਆਈ.ਏ.ਐਸ. ਰਾਜ ਕੰਵਲ ਚੌਧਰੀ ਨੇ ਦਸੰਬਰ-ਜਨਵਰੀ 2021 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰਨ ਅਤੇ ਪ੍ਰੀਖਿਆਵਾਂ ਦਾ ਤਰੀਕਾ ਨਿਰਧਾਰਿਤ ਕਰਨ, ਕਾਲਜਾਂ ਨਾਲ ਮਿਲਕੇ ਰਜਿਸਟਰਾਰ ਦੀ ਪ੍ਰਧਾਨਗੀ ਵਿਚ ਉੱਚ ਪੱਧਰੀ ਕਮੇਟੀ ਬਣਾ ਕੇ ਜਲਦ ਫੈਂਸਲਾ ਲੈਣ, ਲੋੜੀਂਦੀ ਗੈਸਟ ਫੈਕਲਟੀ ਨਿਯੁਕਤ ਕਰਨ, ਅਗਲੇ ਸਾਲ ਦੀ ਦਾਖਲਾ ਪ੍ਰਕ੍ਰਿਆ ਨੂੰ ਹੋਰ ਸੌਖਾਲਾ ਬਣਾਉਣ ਅਤੇ ਚੱਲ ਰਹੇ ਉਸਾਰੀ ਪ੍ਰੋਜੈਕਟਾਂ ਨੂੰ ਨਿਜੀ ਤੌਰ ਤੇ ਦੇਖਦੇ ਹੋਏ ਸਮੇਂ ਸਿਰ ਪੂਰੇ ਕਰਨ ਦੀ ਤਾਕੀਦ ਕੀਤੀ!

ਉਹਨਾਂ ਯੂਨੀਵਰਸਿਟੀ ਦੇ ਬਾਕੀ ਕੈਂਪਸ ਵਿਚ ਕੰਮ ਕਰਦੇ ਮੁਲਾਜਿਮਾਂ, ਫੈਕਲਟੀ ਮੇਂਬਰ ਅਤੇ ਹੋਰ ਕਾਮਿਆਂ ਉਪਰ ਵਿਭਾਗ ਮੁਖੀਆਂ ਨੂੰ ਪੈਣੀ ਨਜਰ ਰੱਖਣ ਦੀ ਵੀ ਹਿਦਾਇਤ ਦਿੱਤੀ ਤਾਂ ਜੋ ਕੋਈ ਬਿਨਾਂ ਕੰਮ ਜਾ ਬਿਨਾ ਆਏ ਹੀ ਸਰਕਾਰੀ ਤਨਖ਼ਾਹ ਨਾ ਲੈ ਰਿਹਾ ਹੋਵੇ!

ਉਪ-ਕੁਲਪਤੀ ਆਈ.ਏ.ਐਸ. ਰਾਜ ਕੰਵਲ ਚੌਧਰੀ ਨੇ ਕਿਹਾ ਕਿ ਉਹ ਮਿਹਨਤਕਸ਼ ਸਟਾਫ਼, ਇਮਾਨਦਾਰ ਪਹੁੰਚ ਅਤੇ ਆਪਣੇ ਕੰਮ ਪ੍ਰਤੀ ਲਗਾਵ ਤੇ ਸੰਜੀਦਗੀ ਰੱਖਣ ਵਾਲੀਆਂ ਦੀ ਕਦਰ ਕਰਦੇ ਹਨ, ਪਰ ਕੰਮ ਚ ਕੋਤਾਹੀ, ਲਾਪਰਵਾਹੀ ਜਾਂ ਜਿੰਮੇਦਾਰੀ ਨਾ ਸਮਝਣ ਵਾਲੇ ਦੇ ਸਖਤ ਖਿਲਾਫ ਹਨ!

ਇਸ ਮੌਕੇ ਰਜਿਸਟਰਾਰ ਆਈ.ਏ.ਐਸ ਜਸਪ੍ਰੀਤ ਸਿੰਘ, ਡੀਨ ਪ੍ਰੋ। (ਡਾ.) ਯਾਦਵਿੰਦਰ ਸਿੰਘ ਬਰਾੜ, ਡੀਨ ਪ੍ਰੋ (ਡਾ.)ਵਿਕਾਸ ਚਾਵਲਾ, ਕੰਟ੍ਰੋਲਰ ਪ੍ਰੀਖਿਆਵਾਂ ਡਾ.ਆਰ.ਪੀ.ਐਸ ਬੇਦੀ, ਵਿੱਤ ਅਧਿਕਾਰੀ ਡਾ. ਸੁਖਬੀਰ ਸਿੰਘ ਵਾਲੀਆ, ਡਾਇਰੈਕਟਰ ਕਾਲਜ ਡਿਵੈਲਪਮੈਂਟ ਡਾ.ਬਲਕਾਰ ਸਿੰਘ, ਡਾਇਰੈਕਟਰ ਆਈ.ਆਰ.ਐਚ.ਵੀ ਡਾ.ਪਰਮਜੀਤ ਸਿੰਘ, ਡਾ.ਹਰਮੀਨ ਸੋਚ, ਡਿਪਟੀ ਕੰਟ੍ਰੋਲਰ ਪ੍ਰੀਖਿਆਵਾਂ ਸੰਦੀਪ ਕਾਜਲ ਅਤੇ ਹੋਰ ਮੌਜੂਦ ਰਹੇ!

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...