Friday, March 29, 2024

ਵਾਹਿਗੁਰੂ

spot_img
spot_img

ਆਈ.ਏ.ਐਸ. ਸੰਜੇ ਪੋਪਲੀ ਮਾਮਲੇ ਵਿੱਚ ਨਵਾਂ ਮੋੜ: ਨੌਜਵਾਨ ਬੇਟੇ ਕਾਰਤਿਕ ਨੇ ਮਾਰੀ ਖ਼ੁਦ ਨੂੰ ਗੋਲੀ, ਪਰਿਵਾਰ ਨੇ ਵਿਜੀਲੈਂਸ ’ਤੇ ਲਾਏ ਦੋਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜੂਨ, 2022:
ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਅਤੇ ਵਿਜੀਲੈਂਸ ਬਿਓਰੋ ਵੱਲੋਂ ਗ੍ਰਿਫ਼ਤਾਰ ਕੀਤੇ ਹੋਏ ਆਈ.ਏ.ਐਸ.ਅਧਿਕਾਰੀ ਸੰਜੇ ਪੋਪਲੀ ਦੇ ਮਾਮਲੇ ਵਿੱਚ ਅੱਜ ਇਕ ਬਹੁਤ ਨਵਾਂ ਅਤੇ ਗੰਭੀਰ ਮੋੜ ਉਸ ਵੇਲੇ ਆ ਗਿਆ ਜਦ ਉਨ੍ਹਾਂ ਦੇ ਬੇਟੇ ਨੇ ਆਪਣੇ ਘਰ ਵਿੱਚ ਕਥਿਤ ਤੌਰ ’ਤੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹਾਲਾਂਕਿ ਸੰਜੇ ਪੋਪਲੀ ਅਤੇ ਉਨ੍ਹਾਂ ਦੀ ਪਤਨੀ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਬੇਟੇ ਕਾਰਤਿਕ ਨੂੰ ਘਰ ਆਈ ਵਿਜੀਲੈਂੇ ਦੀ ਟੀਮ ਵੱਲੋਂ ਗੋਲੀ ਮਾਰੀ ਗਈ।

ਅੱਜ ਇਸ ਮਾਮਲੇ ਵਿੱਚ ਸੰਜੇ ਪੋਪਲੀ ਦਾ ਰਿਮਾਂਡ ਖ਼ਤਮ ਹੋਣਾ ਸੀ ਅਤੇ ਇਸ ਤੋਂ ਪਹਿਲਾਂ ਵਿਜੀਲੈਂਸ ਦੀ ਟੀਮ ਉਨ੍ਹਾਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਘਰ ਵਿੱਚ ਪੁੱਜੀ ਜਿੱਥੇ ਸ੍ਰੀ ਸੰਜੇ ਪੋਪਲੀ ਦੀ ਹਾਜ਼ਰੀ ਵਿੱਚ ਵੱਡੀਆਂ ਬਰਾਮਦਗੀਆਂ ਕੀਤੀਆਂ ਗਈਆਂ।

ਵਿਜੀਲੈਂਸ ਨੇ ਦਾਅਵਾ ਕੀਤਾ ਕਿ ਇਸ ਦੌਰਾਨ ਉਨ੍ਹਾਂ ਨੇ ਘਰ ਦੇ ਇਕ ਸਟੋਰ ਰੂਮ ਵਿੱਚੋਂ 12 ਕਿਲੋ ਸੋਨਾ, 3 ਕਿੱਲੋ ਚਾਂਦੀ, 4 ਐਪਲ ਆਈਫ਼ੋਨ, ਇਕ ਸੈਮਸੰਗ ਫ਼ੋਲਡ ਫ਼ੋਨ ਅਤੇ 2 ਸੈਮਸੰਗ ਸਮਾਰਟਵਾਚਿਸ ਤੋਂ ਇਲਾਵਾ ਸਾਢੇ ਤਿੰਨ ਲੱਖ ਰੁਪਏ ਨਕਦੀ ਵੀ ਬਰਾਮਦ ਕੀਤੀ ਗਈ।

ਵਿਜੀਲੈਂਸ ਦਾ ਕਹਿਣਾ ਹੈ ਕਿ ਇੱਡੀ ਵੱਡੀ ਬਰਾਮਦਗੀ ਤੋਂ ਬਾਅਦ ਵਿਜੀਲੈਂਸ ਟੀਮ ਸੰਜੇ ਪੋਪਲੀ ਨੂੰ ਨਾਲ ਲੈ ਕੇ ਵਾਪਸ ਆ ਗਈ ਅਤੇ ਬਾਅਦ ਵਿੱਚ ਦਬਾਅ ਹੇਠ ਆਏ ਉਨ੍ਹਾਂ ਦੇ ਵਕੀਲ ਬੇਟੇ ਨੇ ਖ਼ੁਦ ਨੂੰ ਗੋਲੀ ਮਾਰ ਲਈ। ਉੱਧਰ ਪਹਿਲਾਂ ਸ੍ਰੀ ਪੋਪਲੀ ਦੀ ਧਰਮਪਤਨੀ ਨੇ ਅਤੇ ਫ਼ਿਰ ਹਸਪਤਾਲ ਤੋਂ ਬਾਹਰ ਨਿਕਲਦੇ ਹੋਏ ਸੰਜੇ ਪੋਪਲੀ ਨੇ ਖ਼ੁਦ ਬਿਆਨ ਦਿੱਤੇ ਕਿ ਉਨ੍ਹਾਂ ਦੇ ਬੇਟੇ ਨੂੰ ਵਿਜੀਲੈਂਸ ਨੇ ਗੋਲੀ ਮਾਰੀ ਹੈ।

ਬੇਟੇ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਤਬੀਅਤ ਵਿਗੜ ਜਾਣ ਕਾਰਨ ਹਸਪਤਾਲ ਲਿਜਾਏ ਗਏ ਸੰਜੇ ਪੋਪਲੀ ਨੇ ਡਾਕਟਰਾਂ ਨੂੰ ਮਿਲਵਰਤਣ ਨਹੀਂ ਦਿੱਤਾ। ਉਨ੍ਹਾਂ ਨੇ ਆਪਣੀ ਜਾਂਚ ਨਹੀਂ ਕਰਵਾਈ ਅਤੇ ਕੋਈ ਦਵਾਈ ਨਹੀਂ ਲਈ ਜਿਸ ਕਾਰਨ ਉਨ੍ਹਾਂ ਨੂੰ ਡੀ.ਐਮ.ਸੀ. ਰੈਫ਼ਰ ਕਰ ਦਿੱਤਾ ਗਿਆ। ਇਸ ਮੌਕੇ ਹਸਪਤਾਲ ਤੋਂ ਬਾਹਰ ਆਉਂਦਿਆਂ ਸੰਜੇ ਪੋਪਲੀ ਨੇ ਦੋਸ਼ ਲਗਾਇਆ ਕਿ ਉਹ ਖ਼ੁਦ ਮੌਕੇ ਦੇ ਗਵਾਹ ਹਨ ਅਤੇ ਵਿਜੀਲੈਂਸ ਨੇ ਉਨ੍ਹਾਂ ਦੇ ਬੇਟੇ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਗੋਲੀ ਮਾਰੀ।

ਉੱਧਰ ਡੀ.ਐਸ.ਪੀ.ਵਿਜੀਲੈਂਸ ਸ੍ਰੀ ਅਜੇ ਕੁਮਾਰ ਨੇ ਕਿਹਾ ਕਿ ਇਹ ਸਾਡੇ ਸੰਜੇ ਪੋਪਲੀ ਦੇ ਘਰ ਤੋਂ ਵਾਪਸ ਆ ਜਾਣ ’ਤੇ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਬੇਟੇ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਜ਼ਾਹਿਰ ਤੌਰ ’ਤੇ ਇੱਡੀ ਵੱਡੀ ਰਿਕਵਰੀ ਘਰੋਂ ਹੋਣ ਤੋਂ ਬਾਅਦ ਪਰਿਵਾਰ ਦਬਾਅ ਵਿੱਚ ਹੋਵੇਗਾ।

ਇਸ ਤੋਂ ਇਲਾਵਾ ਚੰਡੀਗੜ੍ਹ ਦੇ ਐਸ.ਐਸ.ਪੀ. ਸ: ਕੁਲਦੀਪ ਸਿੰਘ ਚਾਹਲ ਨੇ ਵੀ ਕਿਹਾ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਅਤੇ ਕਾਰਤਿਕ ਨੇ ਆਪਣੇ ਆਪ ਨੂੰ ਸਿਰ ਵਿੱਚ ਸੱਜੇ ਪਾਸਿਉਂ ਗੋਲੀ ਮਾਰੀ।

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸ ਆਗੂ ਸ੍ਰੀ ਸੰਜੇ ਪੋਪਲੀ ਦੇ ਘਰ ਪੁੱਜੇ ਤਾਂ ਜੋ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ਸਕੇ। ਉਨ੍ਹਾਂ ਨੇ ਇਸ ਸੰਬੰਧੀ ਸਰਕਾਰ ਅਤੇ ਵਿਜੀਲੈਂਸ ’ਤੇ ਗੰਭੀਰ ਦੋਸ਼ ਵੀ ਲਗਾਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...