Friday, April 19, 2024

ਵਾਹਿਗੁਰੂ

spot_img
spot_img

ਆਈ.ਕੇ.ਜੀ ਪੀ.ਟੀ.ਯੂ ਦੀ ਡਿਪਟੀ ਲਾਇਬ੍ਰੇਰੀਅਨ ਮਧੂ ਮਿੱਡਾ ਯੰਗ ਪ੍ਰੋਫੈਸ਼ਨਲ ਅਵਾਰਡ ਨਾਲ ਸਨਮਾਨਿਤ

- Advertisement -

ਯੈੱਸ ਪੰਜਾਬ      
ਜਲੰਧਰ/ਕਪੂਰਥਲਾ, ਜੂਨ 25, 2022 –
ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ. ਪੀ.ਟੀ.ਯੂ.) ਦੀ ਡਿਪਟੀ ਲਾਇਬ੍ਰੇਰੀਅਨ, ਮਧੂ ਮਿੱਡਾ, ਨੂੰ ਯੰਗ ਪ੍ਰੋਫੈਸ਼ਨਲ ਆਫ ਦਿ ਈਅਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ! ਉਨ੍ਹਾਂ ਨੂੰ ਇਹ ਪੁਰਸਕਾਰ “ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ” ਵਿਸ਼ੇ ਵਿੱਚ ਆਪਣੇ ਕਰੀਅਰ ਦੀਆਂ 20 ਸਾਲਾਂ ਤੋਂ ਵੱਧ ਦੀਆਂ ਪ੍ਰਾਪਤੀਆਂ ਅਤੇ ਬਿਹਤਰੀਨ ਸੇਵਾਵਾਂ ਦੇਣ ਲਈ ਮਿਲਿਆ ਹੈ।

ਉਨ੍ਹਾਂ ਨੂੰ ਇਹ ਪੁਰਸਕਾਰ ਅੰਤਰਰਾਸ਼ਟਰੀ ਪੱਧਰ ਦੀ ਖੋਜ ਸੰਸਥਾ ਸਤੀਜਾ ਰਿਸਰਚ ਫਾਊਂਡੇਸ਼ਨ ਫਾਰ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਵੱਲੋਂ ਸਾਲ 2019-20 ਲਈ ਦਿੱਤਾ ਗਿਆ ਹੈ। ਕੋਵਿਡ ਮਹਾਮਾਰੀ ਦੇ ਕਾਰਨ ਫਾਊਂਡੇਸ਼ਨ ਇਹਨਾਂ ਸਾਲਾਂ ਵਿੱਚ ਕੋਈ ਵੀ ਸਮਾਗਮ ਨਹੀਂ ਕਰ ਸਕੀ ਸੀ, ਇਸ ਲਈ ਇਹ ਪੁਰਸਕਾਰ ਹੁਣ ਦਿੱਤਾ ਗਿਆ ਹੈ! ਮੈਡਮ ਮਧੂ ਮਿੱਡਾ ਨੂੰ ਇਹ ਐਵਾਰਡ ਫਾਊਂਡੇਸ਼ਨ ਦੇ ਸਰਪ੍ਰਸਤ ਪ੍ਰੋਫੈਸਰ ਐਮ.ਪੀ.ਸਤੀਜਾ ਅਤੇ ਫਾਊਂਡੇਸ਼ਨ ਦੇ ਪ੍ਰਧਾਨ ਡਾ.ਕੇ.ਪੀ.ਸਿੰਘ, ਦਿੱਲੀ ਯੂਨੀਵਰਸਿਟੀ ਵੱਲੋਂ ਦਿੱਤਾ ਗਿਆ।

ਡਿਪਟੀ ਲਾਇਬ੍ਰੇਰੀਅਨ ਮਧੂ ਮਿੱਡਾ ਨੂੰ ਇਹ ਐਵਾਰਡ ਆਈ.ਕੇ.ਜੀ.ਪੀ.ਟੀ.ਯੂ. ਵਿਖੇ ਆਯੋਜਿਤ ਨੈਸ਼ਨਲ ਲੈਵਲ ਦੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ.) ਦੇ ਸਮਾਪਤੀ ਸਮਾਰੋਹ ਦੌਰਾਨ ਦਿੱਤਾ ਗਿਆ। ਇਸ ਸਮਾਗਮ ਵਿੱਚ ਡਾ. ਕੇ.ਪੀ ਸਿੰਘ, ਪ੍ਰੋਫੈਸਰ ਲਾਇਬ੍ਰੇਰੀ ਸਾਇੰਸ ਅਤੇ ਡਾਇਰੈਕਟਰ, ਗਾਂਧੀ ਭਵਨ, ਦਿੱਲੀ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਜ਼ਬਾਨ ਆਈ.ਕੇ.ਜੀ ਪੀ.ਟੀ.ਯੂ ਦੇ ਰਜਿਸਟਰਾਰ ਡਾ.ਐਸ.ਕੇ ਮਿਸ਼ਰਾ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ! ਸਮਾਗਮ ਦੀ ਪ੍ਰਧਾਨਗੀ ਡੀਨ ਅਕਾਦਮਿਕ ਪ੍ਰੋ.(ਡਾ.) ਵਿਕਾਸ ਚਾਵਲਾ ਨੇ ਕੀਤੀ।

ਮੁੱਖ ਮਹਿਮਾਨ ਡਾ.ਕੇ.ਪੀ.ਸਿੰਘ ਨੇ ਕਿਹਾ ਕਿ ਨੌਜਵਾਨ ਪੇਸ਼ੇਵਰ ਹਮੇਸ਼ਾ ਆਪਣੇ ਵਿਚਾਰਾਂ ਨਾਲ ਨੌਜਵਾਨ ਰਹਿੰਦੇ ਹਨ, ਇਸ ਲਈ ਹਮੇਸ਼ਾ ਹਰ ਪਲ ਮੁਸਕਰਾਉਂਦੇ ਰਹੋ ਅਤੇ ਸਕਾਰਾਤਮਕ ਸੋਚ ਨਾਲ ਨਵੇਂ ਵਿਚਾਰਾਂ ‘ਤੇ ਕੰਮ ਕਰਦੇ ਰਹੋ! ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਐਸ.ਕੇ. ਮਿਸ਼ਰਾ ਨੇ ਯੂਨੀਵਰਸਿਟੀ ਵੱਲੋਂ ਲਾਇਬ੍ਰੇਰੀ ਸਾਇੰਸ ਵਿਸ਼ੇ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਭਵਿੱਖ ਬਾਰੇ ਗੱਲ ਕੀਤੀ।

ਜ਼ਿਕਰਯੋਗ ਹੈ ਕਿ ਏ.ਆਈ.ਸੀ.ਟੀ.ਈ ਵੱਲੋਂ ਸਪਾਂਸਰ ਕੀਤਾ ਗਿਆ ਇੱਕ ਹਫ਼ਤੇ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਯੂਨੀਵਰਸਿਟੀ ਦੇ ਨੌਲਿਜ ਰਿਸੋਰਸ ਸੈਂਟਰ (ਕੇ.ਆਰ.ਸੀ) ਵੱਲੋਂ “ਲਾਇਬ੍ਰੇਰੀਆਂ ਵਿੱਚ ਨਵੀਨਤਮ ਤਕਨਾਲੋਜੀ ਅਤੇ ਰੁਝਾਨ” ਵਿਸ਼ੇ ਉੱਤੇ ਆਯੋਜਿਤ ਕੀਤਾ ਗਿਆ!

ਇਸ ਦੇ ਆਖ਼ਰੀ ਦਿਨ ਕੇਂਦਰੀ ਯੂਨੀਵਰਸਿਟੀ ਹਰਿਆਣਾ ਦੇ ਪ੍ਰੋਫ਼ੈਸਰ ਡਾ. ਦਿਨੇਸ਼ ਗੁਪਤਾ ਰਿਸੋਰਸ ਪਰਸਨ ਵਜੋਂ ਸ਼ਾਮਿਲ ਸਨ। ਇਸ ਮੌਕੇ ਯੂਨੀਵਰਸਿਟੀ ਦੇ ਡੀਨ ਖੋਜ ਅਤੇ ਵਿਕਾਸ ਪ੍ਰੋ। ਡਾ. ਅਸ਼ੀਸ਼ ਅਰੋੜਾ, ਏ.ਆਈ.ਸੀ.ਟੀ.ਈ. ਕੋਆਰਡੀਨੇਟਰ ਪ੍ਰੋ. ਰਾਜੀਵ ਚੌਹਾਨ, ਡਿਪਟੀ ਰਜਿਸਟਰਾਰ ਲੋਕ ਸੰਪਰਕ ਰਜਨੀਸ਼ ਸ਼ਰਮਾਂ ਅਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...