Saturday, April 20, 2024

ਵਾਹਿਗੁਰੂ

spot_img
spot_img

ਆਈ.ਕੇ.ਜੀ.ਪੀ.ਟੀ.ਯੂ ਦੇ ਡੀਨ ਡਾ.ਏ.ਪੀ ਸਿੰਘ ਸੇਵਾਮੁਕਤ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 27 ਨਵੰਬਰ, 2020 –
ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ) ਦੇ ਡੀਨ ਡਾ.ਅਨਿਰੁੱਧ ਪ੍ਰਤਾਪ ਸਿੰਘ ਆਪਣੀਆਂ ਤਕਰੀਬਨ 10 ਸਾਲ ਦੀਆਂ ਸੇਵਾਵਾਂ ਯੂਨੀਵਰਸਿਟੀ ਵਿਖੇ ਦੇਣ ਤੋਂ ਬਾਅਦ ਅੱਜ ਸੇਵਾਮੁਕਤ ਹੋ ਗਏ! ਡਾ ਸਿੰਘ ਵਰਤਮਾਨ ਵਿਚ ਯੂਨੀਵਰਸਿਟੀ ਵਿਖੇ ਡੀਨ ਰਿਸਰਚ ਐਂਡ ਡਿਵੈਲਪਮੈਂਟ ਵੱਜੋਂ ਸੇਵਾਵਾਂ ਨਿਭਾ ਰਹੇ ਸਨ!

ਉਹਨਾਂ ਦਾ ਲੱਗਭਗ 35 ਸਾਲ ਦਾ ਵਿੱਦਿਅਕ ਅਤੇ ਪ੍ਰਸ਼ਾਸ਼ਨਿਕ ਪੱਧਰ ਦੇ ਅਹੁਦਿਆਂ ਉਪਰ ਕੰਮ ਕਰਨ ਦਾ ਤਜੁਰਬਾ ਰਿਹਾ, ਜਿਸ ਦੌਰਾਨ ਉਹਨਾਂ ਵੱਲੋਂ ਸਟੇਟ ਅਤੇ ਸੈਂਟਰਲ ਪੱਧਰ ਦੇ ਅਦਾਰਿਆਂ ਵਿਚ ਵੱਖੋ-ਵੱਖ ਪੱਧਰ ਤੇ ਕੰਮ ਕੀਤਾ ਗਿਆ! ਇਹਨਾਂ ਵਿਚ ਪੌੜੀ ਘੜ੍ਹਵਾਲ ਦਾ ਜੀ.ਬੀ.ਪੰਤ ਇੰਜੀਨਰਿੰਗ ਕਾਲਜ, ਆਈ.ਆਈ.ਟੀ-ਬੀ.ਐਚ.ਯੂ ਵਾਰਾਨਸੀ, ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫਿਰੋਜ਼ਪੁਰ ਵੀ ਸ਼ਾਮਿਲ ਰਹੇ!

ਡਾ.ਅਨਿਰੁੱਧ ਪ੍ਰਤਾਪ ਸਿੰਘ ਦੇ ਸੇਵਾ ਮੁਕਤ ਹੋਣ ਉਪਰ ਯੂਨੀਵਰਸਿਟੀ ਵੱਲੋਂ ਇਕ ਰਸਮੀ ਸਮਾਰੋਹ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਵੇ ਉਲੀਕਿਆ ਗਿਆ! ਇਸ ਮੌਕੇ ਤੇ ਯੂਨੀਵਰਸਿਟੀ ਦੇ ਕੁਲਪਤੀ ਪ੍ਰੋ(ਡਾ.) ਅਜੇ ਕੁਮਾਰ ਸ਼ਰਮਾਂ ਨੇ ਡਾ.ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਵੇ ਉਹਨਾਂ ਦੇ ਸੇਵਾਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਿਖੇ ਡਾ.ਸਿੰਘ ਦੀਆਂ ਵੱਡਮੁਲੀਆਂ ਸੇਵਾਵਾਂ ਹਮੇਸ਼ਾਂ ਯਾਦ ਰੱਖੀਆਂ ਜਾਣਗੀਆਂ!

ਉਹਨਾਂ ਨੇ ਡਾ. ਸਿੰਘ ਵੱਲੋਂ ਰਿਸਰਚ ਐਂਡ ਡਿਵੈਲਪਮੈਂਟ ਵਿਸ਼ੇ ਉਪਰ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਗਈ ਅਤੇ ਯੂਨੀਵਰਸਿਟੀ ਦੀ ਪੀ.ਐਚ.ਡੀ ਦੀ ਪ੍ਰਸਿੱਧੀ ਉਪਰ ਡਾ.ਸਿੰਘ ਦੀ ਪਕੜ ਬਾਰੇ ਵੀ ਵਿਚਾਰ ਸਾਂਝੇ ਕੀਤੇ! ਉਪ-ਕੁਲਪਤੀ ਡਾ. ਸ਼ਰਮਾਂ ਨੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਡੀਨ ਰਹੇ ਡਾ. ਅਨਿਰੁੱਧ ਪ੍ਰਤਾਪ ਸਿੰਘ ਆਪਣੀ ਅਗਲੀ ਪਾਰੀ ਦੀ ਸ਼ੁਰੂਆਤ ਇਕ ਚੈਂਪੀਅਨ ਵੱਜੋਂ ਹੀ ਕਰਨਗੇ ਤੇ ਵਿਦਿਆਰਥੀਆਂ ਅਤੇ ਵਿੱਦਿਅਕ ਖੇਤਰ ਨੂੰ ਆਪਣੀਆਂ ਨਿਸਵਾਰਥ ਭਾਵ ਨਾਲ ਸੇਧਾਂ ਸਮੇਂ-ਸਮੇਂ ਤੇ ਦਿੰਦੇ ਰਹਿਣਗੇ!

ਡੀਨ ਅਕਾਦਮਿਕ ਡਾ. ਵਿਕਾਸ ਚਾਵਲਾ, ਰਜਿਸਟਰਾਰ ਸੰਦੀਪ ਕੁਮਾਰ ਕਾਜਲ, ਉਪ-ਕੁਲਪਤੀ ਸਕੱਤਰਰੇਤ ਇੰਚਾਰਜ ਡਾ ਹਿਤੇਸ਼ ਸ਼ਰਮਾਂ ਵੱਲੋਂ ਵੀ ਸਮਾਰੋਹ ਦੌਰਾਨ ਡਾ. ਸਿੰਘ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ ਗਈਆਂ! ਮੰਚ ਸੰਚਾਲਨ ਸਹਾਇਕ ਰਜਿਸਟਰਾਰ ਸੌਰਭ ਸ਼ਰਮਾਂ ਵੱਲੋਂ ਕੀਤਾ ਗਿਆ!

ਇਸ ਮੌਕੇ ਡਾ. ਅਨਿਰੁੱਧ ਪ੍ਰਤਾਪ ਸਿੰਘ ਜੀ ਦੀ ਧਰਮ ਪਤਨੀ ਡਾ.ਕੰਚਨ ਸਿੰਘ, ਉਹਨਾਂ ਦੀ ਬੇਟੀ ਅਦਿਤੀ ਸਿੰਘ ਵੀ ਵਿਸ਼ੇਸ਼ ਸੱਦੇ ਤੇ ਮੌਜੂਦ ਰਹੇ!

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...