Saturday, May 4, 2024

ਵਾਹਿਗੁਰੂ

spot_img
spot_img

ਆਈ.ਕੇ.ਜੀ ਪੀ.ਟੀ.ਯੂ ਦੇ ਵਾਈਸ ਚਾਂਸਲਰ ਰਾਹੁਲ ਭੰਡਾਰੀ ਵੱਲੋਂ ਬੱਸ ਸਟੈਂਡ ਸ਼ੈਲਟਰ ਦਾ ਉਦਘਾਟਨ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 20 ਅਗਸਤ, 2022:
ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.) ਦੇ ਵਾਈਸ ਚਾਂਸਲਰ ਰਾਹੁਲ ਭੰਡਾਰੀ, ਆਈ.ਏ.ਐਸ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਯੂਨੀਵਰਸਿਟੀ ਦੇ ਮੁੱਖ ਕੈਂਪਸ ਦੇ ਬਾਹਰ ਬੱਸ ਸਟਾਪ ਸ਼ੈਲਟਰ ਦਾ ਉਦਘਾਟਨ ਕੀਤਾ ਗਿਆ ਹੈ।

ਇਹ ਬੱਸ ਸਟੈਂਡ ਸ਼ੈਲਟਰ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਐਸ.ਕੇ ਮਿਸ਼ਰਾ ਦੀ ਅਗਵਾਈ ਹੇਠ ਬਣਾਇਆ ਗਿਆ ਹੈ। ਇਸਦਾ ਉਦਘਾਟਨ ਸੁਤੰਤਰਤਾ ਦਿਵਸ ਮੌਕੇ ਕੀਤਾ ਗਿਆ। ਯੂਨੀਵਰਸਿਟੀ ਦੇ ਡੀਨ ਪਲੈਨਿੰਗ ਐਂਡ ਡਿਵੈਲਪਮੈਂਟ ਡਾ.ਆਰ.ਪੀ.ਐਸ ਬੇਦੀ ਅਤੇ ਐਕਸੀਅਨ ਇੰਜੀਨੀਅਰ ਹਰਵਿੰਦਰ ਪਾਲ ਸਿੰਘ ਦੀ ਟੀਮ ਨੇ ਇਸ ਉਪਰ ਗਰਾਊਂਡ ਵਰਕ ਪੂਰਾ ਕੀਤਾ।

ਉਦਘਾਟਨ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਮਿਸ਼ਰਾ ਨੇ ਦੱਸਿਆ ਕਿ ਵਾਈਸ ਚਾਂਸਲਰ (ਉਪ-ਕੁਲਪਤੀ) ਆਈ.ਏ.ਐਸ ਰਾਹੁਲ ਭੰਡਾਰੀ ਵਿਦਿਆਰਥੀਆਂ ਨੂੰ ਸਹੂਲਤਾਂ ਮੁਹਇਆ ਕਰਵਾਉਣ ਪ੍ਰਤੀ ਬਹੁਤ ਗੰਭੀਰ ਹਨ | ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕੈਂਪਸ ਦੇ ਬਾਹਰ ਬੱਸ ਦਾ ਇੰਤਜ਼ਾਰ ਕਰਦੇ ਹੋਏ ਧੁੱਪ ਅਤੇ ਮੀਂਹ ਵਿੱਚ ਖੜਨਾ ਪੈਂਦਾ ਸੀ। ਬੱਸਾਂ ਵੀ ਅੱਗੇ-ਪਿੱਛੇ ਕਿਤੇ ਵੀ ਖੜ ਜਾਂਦੀਆਂ ਸਨ।

ਇਨ੍ਹਾਂ ਸਾਰੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਨੇ ਇਹ ਉਸਾਰੀ ਕਰਵਾਈ ਹੈ। ਇਸ ਮੌਕੇ ਪੰਜਾਬ ਭਵਨ ਦੀ ਪ੍ਰਿੰਸੀਪਲ ਕਮਿਸ਼ਨਰ ਆਈ.ਏ.ਐਸ ਰਾਖੀ ਗੁਪਤਾ ਭੰਡਾਰੀ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਪ੍ਰੋ (ਡਾ.) ਵਿਕਾਸ ਚਾਵਲਾ, ਵਿੱਤ ਅਫਸਰ ਡਾ: ਸੁਖਬੀਰ ਵਾਲੀਆ, ਕੰਟਰੋਲਰ ਪ੍ਰੀਖਿਆਵਾਂ ਡਾ: ਪਰਮਜੀਤ ਸਿੰਘ, ਡਾਇਰੈਕਟਰ ਡਾ: ਅਮਨਪ੍ਰੀਤ ਸਿੰਘ, ਡਾ: ਬਲਕਾਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...