Thursday, March 28, 2024

ਵਾਹਿਗੁਰੂ

spot_img
spot_img

ਆਈ.ਕੇ.ਜੀ ਪੀ.ਟੀ.ਯੂ ਵਿਖੇ ਬਿਜ਼ਨੇਸ ਇਨਕਿਊਬੇਸ਼ਨ ਸੈਂਟਰ ਦਾ ਉਦਘਾਟਨ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 27 ਮਈ, 2022 –
ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ. ਪੀ.ਟੀ.ਯੂ.) ਨੇ ਆਪਣੇ ਮੌਜੂਦਾ ਵਿਦਿਆਰਥੀਆਂ ਅਤੇ ਸਾਬਕਾ ਵਿਦਿਆਰਥੀਆਂ ਦੇ ਸਟਾਰਟਅੱਪ ਪ੍ਰੋਜੈਕ੍ਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿੱਚ ਇੱਕ ਬਿਜ਼ਨਸ ਇਨਕਿਊਬੇਸ਼ਨ ਸੈਂਟਰ (ਬੀਆਈਸੀ) ਦੀ ਸਥਾਪਨਾ ਕੀਤੀ ਹੈ।

ਇਸ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਆਈ.ਏ.ਐਸ. ਵੱਲੋਂ ਕੀਤਾ ਗਿਆ ਹੈ! ਵਾਈਸ ਚਾਂਸਲਰ ਸ੍ਰੀ ਭੰਡਾਰੀ ਨੇ ਯੂਨੀਵਰਸਿਟੀ ਦੇ ਕਾਰਪੋਰੇਟ ਰਿਲੇਸ਼ਨਜ਼ ਦਫ਼ਤਰ ਨੂੰ ਇਸ ਵਿਸ਼ੇਸ਼ ਕੇਂਦਰ ਦੀ ਸਥਾਪਨਾ ਲਈ ਵਧਾਈ ਦਿੱਤੀ ਹੈ ਅਤੇ ਆਸ ਪ੍ਰਗਟਾਈ ਕਿ ਇਸ ਕੇਂਦਰ ਦੇ ਖੁੱਲ੍ਹਣ ਨਾਲ ਯੂਨੀਵਰਸਿਟੀ ਵੱਖ-ਵੱਖ ਉਦਯੋਗਾਂ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਉੱਦਮੀ ਬਣਨ ਲਈ ਪ੍ਰੇਰਿਤ ਕਰੇਗੀ! ਨਾਲ ਹੀ ਵੱਖ-ਵੱਖ ਵਿਚਾਰਾਂ ਨੂੰ ਅਮਲ ਵਿੱਚ ਵੀ ਲਿਆਵੇਗੀ।

ਯੂਨੀਵਰਸਿਟੀ ਦੇ ਰਜਿਸਟਰਾਰ ਡਾ.ਐਸ.ਕੇ.ਮਿਸ਼ਰਾ ਨੇ ਇਸ ਮੌਕੇ ਕਾਰਪੋਰੇਟ ਰਿਲੇਸ਼ਨਜ਼ ਦਫ਼ਤਰ ਨੂੰ ਇਸ ਕੇਂਦਰ ਦੇ ਵੱਖ-ਵੱਖ ਸਫ਼ਲ ਮਾਡਲ ਤਿਆਰ ਕਰਨ ਲਈ ਕਿਹਾ ਅਤੇ ਆਪਣੇ ਨਿੱਜੀ ਤਜ਼ਰਬੇ ਵਿੱਚੋਂ ਕੁਝ ਨੁਕਤੇ ਸਾਂਝੇ ਕਰਦਿਆਂ ਕੇਂਦਰ ਨੂੰ ਸਫ਼ਲ ਬਣਾਉਣ ਲਈ ਵਿਭਾਗ ਨੂੰ ਸੁਝਾਅ ਵੀ ਦਿੱਤੇ।

ਇੰਜੀਨੀਅਰ ਨਵਦੀਪਕ ਸੰਧੂ, ਡਿਪਟੀ ਡਾਇਰੈਕਟਰ, ਯੂਨੀਵਰਸਿਟੀ ਕਾਰਪੋਰੇਟ ਰਿਲੇਸ਼ਨਜ਼ ਦਫਤਰ ਨੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਨੂੰ ਸਫਲ ਬਣਾਉਣ ਦਾ ਭਰੋਸਾ ਦਿੱਤਾ! ਉਹਨਾਂ ਦੱਸਿਆ ਕਿ ਬੀ.ਆਈ.ਸੀ., ਆਈ.ਕੇ.ਜੀ.ਪੀ.ਟੀ.ਯੂ. ਆਪਣੇ ਪ੍ਰਵਾਨਿਤ ਸਟਾਰਟਅੱਪਸ ਨੂੰ ਮੁਫਤ ਪਲੱਗ ਅਤੇ ਪਲੇਅ ਦੀ ਸਹੂਲਤ ਵੀ ਪ੍ਰਦਾਨ ਕਰੇਗਾ। ਵੱਖ-ਵੱਖ ਪ੍ਰੋਜੈਕਟਾਂ ਦੇ ਫੰਡਿੰਗ ਦਾ ਧਿਆਨ ਰੱਖਣ ਦੇ ਨਾਲ-ਨਾਲ ਵਿਦਿਆਰਥੀਆਂ ਦਾ ਮਾਰਗਦਰਸ਼ਨ, ਆਈ.ਪੀ.ਆਰ ਅਤੇ ਤਕਨੀਕੀ ਸਹਾਇਤਾ ਵੀ ਪ੍ਰਦਾਨ ਕਰੇਗਾ। ਇਸ ਮੌਕੇ ਡੀਨ ਅਕਾਦਮਿਕ ਪ੍ਰੋ: ਵਿਕਾਸ ਚਾਵਲਾ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...