Saturday, April 27, 2024

ਵਾਹਿਗੁਰੂ

spot_img
spot_img

ਆਈ.ਕੇ.ਜੀ.ਪੀ.ਟੀ.ਯੂ ਵਿਖੇ “ਮਨੁੱਖੀ ਕਦਰਾਂ ਕੀਮਤਾਂ” ਵਿਸ਼ੇ ਉਪਰ ਪੰਜ ਰੋਜ਼ਾ ਐਫ.ਡੀ.ਪੀ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ, ਅਗਸਤ 16, 2022 –
ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਵੱਲੋਂ ਆਪਣੇ ਮੁਖ ਕੈਂਪਸ ਵਿਚ ਪੰਜ ਰੋਜ਼ਾ ਵਿਸ਼ੇਸ਼ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਦੀ ਸ਼ੁਰੂਆਤ ਕੀਤੀ ਗਈ ਹੈ! ਇਸਦਾ ਵਿਸ਼ਾ “ਵਿਸ਼ਵ-ਵਿਆਪੀ ਮਨੁੱਖੀ ਕਦਰਾਂ-ਕੀਮਤਾਂ ਤੇ ਵਿਵਹਾਰਿਕ ਸਿੱਖਿਆ” ਹੈ! ਇਸ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ 50 ਪ੍ਰਤੀਭਾਗੀ ਸ਼ਾਮਿਲ ਹੋਏ ਹਨ!

ਮੰਗਲਵਾਰ ਨੂੰ ਯੂਨੀਵਰਸਿਟੀ ਦੇ ਰਜਿਸਟਰਾਰ ਡਾ.ਐਸ.ਕੇ.ਮਿਸ਼ਰਾ ਵੱਲੋਂ ਇਸਦੀ ਰਸਮੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਉਹਨਾਂ ਵੱਲੋਂ ਯੂਨੀਵਰਸਿਟੀ ਦੇ ਉਪ-ਕੁਲਪਤੀ ਸ਼੍ਰੀ ਰਾਹੁਲ ਭੰਡਾਰੀ, ਆਈ.ਏ.ਐਸ ਵੱਲੋਂ ਪ੍ਰਤੀਭਾਗੀਆਂ ਦੇ ਨਾਂ ਜਾਰੀ ਸਿਖਿਆ ਦਾ ਸਾਰਥਕ ਸੰਦੇਸ਼ ਪੜਿਆ ਗਿਆ! ਸੰਦੇਸ਼ ਵਿਚ ਸ਼੍ਰੀ ਰਾਹੁਲ ਭੰਡਾਰੀ, ਆਈ.ਏ.ਐਸ, ਨੇ ਕਿਹਾ ਹੈ ਕਿ ਸਿਖਿਆ ਮੌਲਿਕ ਅਧਿਕਾਰ ਹੈ ਤੇ ਇਸਦੇ ਨਾਲ ਮਨੁੱਖੀ ਯੋਗਤਾ ਨੂੰ ਸਹੀ ਦਿਸ਼ਾ ਤੇ ਦਸ਼ਾ ਮਿਲਦੀ ਹੈ, ਪਰ ਇਸਦੇ ਨਾਲ ਮਨੁੱਖੀ ਕਦਰਾਂ-ਕੀਮਤਾਂ ਦਾ ਹੋਣਾ ਬੇਹੱਦ ਜਰੂਰੀ ਹੈ ਅਤੇ ਯੂਨੀਵਰਸਿਟੀ ਵਿਵਹਾਰਿਕ ਸਿਖਿਆ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਉਪਰ ਵੀ ਲਗਾਤਾਰ ਕੰਮ ਕਰ ਰਹੀ ਹੈ!

ਉਦਘਾਟਨ ਕਰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ.ਐਸ.ਕੇ ਮਿਸ਼ਰਾ ਵੱਲੋਂ ਨੈਸ਼ਨਲ ਐਜੂਕੇਸ਼ਨ ਪਾਲਿਸੀ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਸਿੱਖਿਆ ਦੇ ਮੁੱਖ ਉਦੇਸ਼ਾਂ ਨੂੰ ਸਾਰਥਕ ਬਣਾਉਣਾ ਸਮੇਂ ਦੀ ਮੰਗ ਹੈ, ਇਹਨਾਂ ਵਿਚ ਸਿੱਖਿਆ ਪ੍ਰਾਪਤ ਕਰਨ ਲਈ ਬੁਨਿਆਦੀ ਢਾਂਚਾ, ਯੋਗਤਾ ਅਨੁਸਾਰ ਸੰਭਾਵਨਾਵਾਂ, ਇੱਕ ਸਮਾਨ ਤੇ ਨਿਆਂਪੂਰਨ ਸਮਾਜ ਦਾ ਵਿਕਾਸ ਕਰਨਾ ਅਤੇ ਰਾਸ਼ਟਰੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸ਼ਾਮਿਲ ਹੈ। ਡਾ.ਮਿਸ਼ਰਾ ਨੇ ਕਿਹਾ ਕਿ ਯੂਨੀਵਰਸਲ ਮਨੁੱਖੀ ਕਦਰਾਂ-ਕੀਮਤਾਂ ਵਿਸ਼ੇ ‘ਤੇ ਅਜਿਹੇ ਐਫ.ਡੀ.ਪੀ ਅਧਿਆਪਕਾਂ ਨੂੰ ਉਪਰੋਕਤ ਸਮੇਂ ਦੀਆਂ ਮੰਗਾਂ ਨੂੰ ਪ੍ਰਾਪਤ ਕਰਨ ਲਈ ਲੋੜੀਂਦੀ ਸਪੱਸ਼ਟਤਾ ਅਤੇ ਵਚਨਬੱਧਤਾ ਨਾਲ ਤਿਆਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।

ਇਸ ਐਫ.ਡੀ.ਪੀ ਦਾ ਆਯੋਜਨ ਯੂਨੀਵਰਸਿਟੀ ਦੇ ਇੰਟਰਨੈਸ਼ਨਲ ਸੈਂਟਰ ਫਾਰ ਯੂਨੀਵਰਸਲ ਹਿਊਮਨ ਵੈਲਯੂਜ਼ ਐਂਡ ਐਥਿਕਸ ਵੱਲੋਂ ਕੀਤਾ ਜਾ ਰਿਹਾ ਹੈ! ਜਿਸਦਾ ਉਦੇਸ਼ ਫੈਕਲਟੀ ਨੂੰ ਆਪਣੇ ਵਿਦਿਆਰਥੀਆਂ ਨੂੰ ਯੂਨੀਵਰਸਲ ਹਿਊਮਨ ਵੈਲਯੂਜ਼ ‘ਤੇ ਤਿੰਨ ਕ੍ਰੈਡਿਟ ਲਾਜ਼ਮੀ ਕੋਰਸ ਸਿਖਾਉਣ ਲਈ ਤਿਆਰ ਕਰਨਾ ਹੈ। ਲਗਭਗ 50 ਭਾਗੀਦਾਰ ਇਸ ਵਿਚ ਸ਼ਾਮਿਲ ਹਨ ਜੋ ਮੁੱਖ ਤੌਰ ‘ਤੇ ਉੱਤਰ-ਪੱਛਮੀ ਜ਼ੋਨ – ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਦੇਸ਼ ਦੇ ਕੁਝ ਹੋਰ ਰਾਜਾਂ ਤੋਂ ਪਹੁੰਚੇ ਹਨ।

ਜਿਕਰਯੋਗ ਹੈ ਕਿ ਸਾਲ 2011 ਤੋਂ ਯੂਨੀਵਰਸਿਟੀ ਵੱਲੋਂ ਤਕਨੀਕੀ ਸਿੱਖਿਆ ਵਿੱਚ ਮਨੁੱਖੀ ਕਦਰਾਂ ਕੀਮਤਾਂ ਬਾਰੇ ਸਿੱਖਿਆ ਨੂੰ ਵਿਸ਼ੇ ਦੇ ਤੌਰ ਤੇ ਸਿਲੇਬਸ ਵਿਚ ਸ਼ਾਮਲ ਕੀਤਾ ਹੋਈਆ ਹੈ ਤੇ ਇਸਦੇ ਪ੍ਰਸਾਰ ਦੇ ਲਗਾਤਾਰ ਕੰਮ ਕਰ ਰਹੀ ਹੈ! ਯੂਨੀਵਰਸਿਟੀ ਨੇ ਪਹਿਲਾਂ ਹੀ 5000 ਤੋਂ ਵੱਧ ਫੈਕਲਟੀ ਮੈਂਬਰਾਂ ਨੂੰ ਇਸ ਵਿਸ਼ੇ ਸਬੰਧੀ ਤਿਆਰ ਕੀਤਾ ਹੈ! ਪੰਜਾਬ ਵਿੱਚ 10 ਦੇ ਕਰੀਬ ਰਿਸੋਰਸ ਪਰਸਨ ਵੀ ਸੈਂਟਰ ਵੱਲੋਂ ਤਿਆਰ ਕੀਤੇ ਗਏ ਹਨ, ਜੋ ਪੰਜਾਬ ਅਤੇ ਪੂਰੇ ਦੇਸ਼ ਲਈ ਕੰਮ ਕਰ ਰਹੇ ਹਨ!

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...