Friday, March 29, 2024

ਵਾਹਿਗੁਰੂ

spot_img
spot_img

ਆਈ.ਕੇ.ਜੀ.ਪੀ.ਟੀ.ਯੂ. ਵਿਖ਼ੇ ‘ਸੰਵਿਧਾਨ ਦਿਵਸ’: ਯੂਨੀਵਰਸਿਟੀ ਰਜਿਸਟਰਾਰ ਆਈ.ਏ.ਐਸ. ਜਸਪ੍ਰੀਤ ਸਿੰਘ ਨੇ ਪੜ੍ਹੀ ਸੰਵਿਧਾਨ ਦੀ ਪ੍ਰਸਤਾਵਨਾ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ,
ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਵਿਖੇ ਸ਼ੁੱਕਰਵਾਰ ਨੂੰ ਸੰਵਿਧਾਨ ਦਿਵਸ ਪੂਰੇ ਜੋਸ਼ ਤੇ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਆਈ.ਏ.ਐਸ ਜਸਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੇ ਵਿਸ਼ੇਸ਼ ਬੁਲਾਰੇ ਡਿਪਟੀ ਰਜਿਸਟਰਾਰ ਡਾ: ਸੰਦੀਪ ਮਹਿਮੀ ਸਨ! ਇਸ ਦੌਰਾਨ ਮੰਚ ਤੋਂ ਭਾਰਤੀ ਸੰਵਿਧਾਨ ਦੇ ਜਨਕ ਤੇ ਨਿਰਮਾਤਾ ਡਾ. ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਨਮਨ ਕੀਤਾ ਗਿਆ | ਇਸ ਦੇ ਨਾਲ ਹੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਕਾਪੀ ਨੂੰ ਵੱਡੇ ਪੱਧਰ ‘ਤੇ ਜਨਤਕ ਕਰਕੇ ਹਰ ਕਿਸੇ ਨੂੰ ਆਪਣੇ ਦਫਤਰਾਂ ‘ਚ ਲਗਾਉਣ ਦਾ ਸੱਦਾ ਵੀ ਦਿੱਤਾ ਗਿਆ!

ਵਿਸ਼ੇਸ਼ ਬੁਲਾਰੇ ਵੱਜੋਂ ਡਿਪਟੀ ਰਜਿਸਟਰਾਰ ਡਾ. ਸੰਦੀਪ ਮਹਿਮੀ ਨੇ ਕਿਹਾ ਕਿ ਹਰ ਸਾਲ 26 ਨਵੰਬਰ ਦਾ ਦਿਨ ਹਰ ਭਾਰਤੀ ਨਾਗਰਿਕ ਲਈ ਬਹੁਤ ਹੀ ਖਾਸ ਦਿਨ ਹੁੰਦਾ ਹੈ। ਇਹ ਉਹ ਦਿਨ ਹੈ ਜਦੋਂ ਦੇਸ਼ ਦੀ ਸੰਵਿਧਾਨ ਸਭਾ ਨੇ ਮੌਜੂਦਾ ਸੰਵਿਧਾਨ ਨੂੰ ਪੂਰਨ ਤੌਰ ਤੇ ਅਪਣਾਇਆ ਸੀ। ਇਹ ਸੰਵਿਧਾਨ ਹੀ ਹੈ ਜੋ ਸਾਨੂੰ ਆਜ਼ਾਦ ਦੇਸ਼ ਦੇ ਆਜ਼ਾਦ ਨਾਗਰਿਕ ਦੀ ਭਾਵਨਾ ਦਾ ਅਹਿਸਾਸ ਕਰਵਾਉਂਦਾ ਹੈ।

ਸੰਵਿਧਾਨ ਵਿੱਚ ਦਿੱਤੇ ਗਏ ਮੌਲਿਕ ਅਧਿਕਾਰ ਜਿੱਥੇ ਸਾਡੀ ਢਾਲ ਬਣ ਕੇ ਸਾਨੂੰ ਸਾਡੇ ਅਧਿਕਾਰ ਦਿੰਦੇ ਹਨ, ਉੱਥੇ ਸਾਨੂੰ ਇਸ ਵਿੱਚ ਦਿੱਤੇ ਮੌਲਿਕ ਕਰਤੱਵਾਂ ਵਿੱਚ ਸਾਡੀਆਂ ਜ਼ਿੰਮੇਵਾਰੀਆਂ ਵੀ ਯਾਦ ਕਰਵਾਉਂਦੇ ਹਨ। ਉਨ੍ਹਾਂ ਸਟੇਜ ਤੋਂ ਹਾਜ਼ਰ ਸਮੂਹ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਦਿਨ ਤੋਂ ਪਹਿਲਾਂ ਬਾਬਾ ਸਾਹਿਬ ਜੀ ਵੱਲੋਂ ਦਿੱਤਾ ਗਿਆ ਭਾਸ਼ਣ ਪੜ੍ਹਨ ਦਾ ਸੱਦਾ ਦਿੱਤਾ!

ਮੰਚ ਤੋਂ ਰੱਖੇ ਗਏ ਤੱਥਾਂ ਅਨੁਸਾਰ ਸਾਲ 2015 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਜੀ ਦੀ 125ਵੀਂ ਜਯੰਤੀ ਵਰ੍ਹੇ ਵਜੋਂ 26 ਨਵੰਬਰ ਨੂੰ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ। ਇਸ ਦਿਨ ਨੂੰ ‘ਸੰਵਿਧਾਨ ਦਿਵਸ’ ਵਜੋਂ ਨੋਟੀਫਾਈ ਵੀ ਕੀਤਾ ਗਿਆ ਸੀ। ਇਹ ਦਿਨ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਨਾਗਰਿਕਾਂ ਵਿੱਚ ਸਤਿਕਾਰ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ।

ਯੂਨੀਵਰਸਿਟੀ ਦੇ ਰਜਿਸਟਰਾਰ ਆਈ.ਏ.ਐਸ ਜਸਪ੍ਰੀਤ ਸਿੰਘ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਪਪੜ੍ਹੀ ਗਈ। ਇਸ ਦੌਰਾਨ ਹਾਜ਼ਰ ਸਾਰਿਆਂ ਵੱਲੋਂ ਸੰਵਿਧਾਨ ਦੀ ਪਾਲਣਾ ਕਰਨ ਦੀ ਸਹੁੰ ਵੀ ਚੁੱਕੀ ਗਈ। ਰਜਿਸਟਰਾਰ ਵੱਲੋਂ ਸਭ ਨੂੰ ਸੰਵਿਧਾਨ ਦਿਵਸ ਦੀ ਵਧਾਈ ਦਿੱਤੀ ਗਈ!

ਇਸ ਮੌਕੇ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਸਤਵੀਰ ਸਿੰਘ, ਡਿਪਟੀ ਕੰਟਰੋਲਰ ਪ੍ਰੀਖਿਆਵਾਂ ਇੰਜਨੀਅਰ ਸੰਦੀਪ ਕੁਮਾਰ ਕਾਜਲ, ਡਿਪਟੀ ਰਜਿਸਟਰਾਰ ਪਰਮਜੀਤ ਸਿੰਘ ਗਿੱਲ, ਡਿਪਟੀ ਡਾਇਰੈਕਟਰ ਕਾਰਪੋਰੇਟ ਰਿਲੇਸ਼ਨਜ਼ ਇੰਜਨੀਅਰ ਨਵਦੀਪਕ ਸੰਧੂ, ਸਹਾਇਕ ਪ੍ਰੋਫੈਸਰ ਵਿਵੇਕ ਅਗਰਵਾਲ, ਗਜਲ ਸ਼ਰਮਾ ਤੇ ਹੋਰ ਹਾਜ਼ਰ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...