ਯੈੱਸ ਪੰਜਾਬ
ਜਲੰਧਰ/ਕਪੂਰਥਲਾ, ਅਗਸਤ 16, 2022 –
ਇਹ ਜਨੂੰਨ ਰਹੇ ਕਿ ਤੁਸੀਂ ਹਰ ਸਮੇਂ ਕੁਝ ਸਕਾਰਾਤਮਕ ਕਰਦੇ ਰਹਿਣਾ ਹੈ, ਅਤੇ ਮਿਲ ਕੇ ਕਰਨ ਦੀ ਕੋਸ਼ਿਸ਼ ਵੀ ਕਰਦੇ ਰਹਿਣਾ ਹੈ!” ਇਹ ਸੰਦੇਸ਼ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ-ਕੁਲਪਤੀ ਸ਼੍ਰੀ ਰਾਹੁਲ ਭੰਡਾਰੀ ਆਈ.ਏ.ਐਸ ਦਾ ਹੈ! ਸ੍ਰੀ ਭੰਡਾਰੀ ਯੂਨੀਵਰਸਿਟੀ ਵਿੱਚ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਤਸਵੀਰਾਂ ਤਾਂ ਹਰ ਕਿਸੇ ਦੀਆਂ ਹੁੰਦੀਆਂ ਨੇ , ਪਰ ਯਾਦਗਾਰੀ ਤਸਵੀਰਾਂ ਉਹਨਾਂ ਦੀਆਂ ਹੁੰਦੀਆਂ ਹਨ ਜੋ ਨਿਰੰਤਰ ਸਾਕਾਰਤਮਕ ਕੰਮ ਕਰਦੇ ਰਹਿੰਦੇ ਹਨ! ਹਰ ਪਲ ਕੁਝ ਸਕਾਰਾਤਮਕ ਕਰੋਗੇ ਤਾਂ ਹੀ ਯਾਦ ਕੀਤੇ ਜਾਵੋਂਗੇ, ਨਹੀਂ ਤਾਂ ਕੋਈ ਪਛਾਣ ਨਹੀਂ ਰਹੇਗੀ! ਕੰਮ ਹੀ ਪਹਿਚਾਣ ਹੈ! ਉਨ੍ਹਾਂ ਸਟੇਜ ਤੋਂ ਮਿਲ ਕੇ ਲਗਾਤਾਰ ਉਸਾਰੂ ਕੰਮ ਕਰਨ ਦਾ ਸੁਨੇਹਾ ਦਿੱਤਾ!
ਆਈ.ਕੇ.ਜੀ ਪੀ.ਟੀ.ਯੂ ਵਿਖੇ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ! ਇਸ ਵਿੱਚ ਮੁੱਖ ਮਹਿਮਾਨ ਵਜੋਂ ਵਾਈਸ ਚਾਂਸਲਰ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ ਸ਼ਾਮਿਲ ਹੋਏ! ਵਿਸ਼ੇਸ਼ ਮਹਿਮਾਨ ਵੱਜੋਂ ਉਹਨਾਂ ਦੀ ਧਰਮ ਪਤਨੀ ਪ੍ਰਿੰਸੀਪਲ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਆਈ.ਏ.ਐਸ ਵੱਲੋਂ ਸ਼ਿਰਕਤ ਕੀਤਾ ਗਿਆ! ਵਾਈਸ ਚਾਂਸਲਰ ਸ਼੍ਰੀ ਭੰਡਾਰੀ ਵੱਲੋਂ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੂੰ ਯੂਨੀਵਰਸਿਟੀ ਦੇ ਸੁਰੱਖਿਆ ਗਾਰਡਾਂ ਵੱਲੋਂ ਸਲਾਮੀ ਦਿੱਤੀ ਗਈ। ਉਨ੍ਹਾਂ ਨਾਲ ਯੂਨੀਵਰਸਿਟੀ ਦੇ ਰਜਿਸਟਰਾਰ ਡਾ.ਐਸ.ਕੇ.ਮਿਸ਼ਰਾ ਅਤੇ ਡੀਨ ਵਿਦਿਆਰਥੀ ਭਲਾਈ ਡਾ.ਗੌਰਵ ਭਾਰਗਵ ਹਾਜ਼ਰ ਸਨ।
ਯੂਨੀਵਰਸਿਟੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਆਡੀਟੋਰੀਅਮ ਵਿੱਚ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਯੂਨੀਵਰਸਿਟੀ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਦੇਸ਼ ਭਗਤੀ ਦੇ ਗੀਤ ਗਾਏ ਗਏ। ਇਸ ਮੌਕੇ ਯੂਨੀਵਰਸਿਟੀ ਕੈਂਪਸ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ ਪ੍ਰਿੰਸੀਪਲ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ ਵੱਲੋਂ ਪੌਧੇ ਵੀ ਲਗਾਏ ਗਏ!
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ