Saturday, May 11, 2024

ਵਾਹਿਗੁਰੂ

spot_img
spot_img

ਆਈ.ਕੇ.ਜੀ ਪੀ.ਟੀ.ਯੂ ਵੱਲੋਂ ਹਡਰਸਫੀਲਡ ਯੂਨੀਵਰਸਿਟੀ ਯੂਕੇ ਨਾਲ ਕਰਾਰ ਤੇ ਹਸਤਾਖ਼ਰ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 21 ਅਪ੍ਰੈਲ, 2022:
ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ. ਪੀ.ਟੀ.ਯੂ.) ਵੱਲੋਂ ਆਪਣੇ ਵਿਦਿਆਰਥੀਆਂ ਨੂੰ ਬਿਹਤਰ ਅਕਾਦਮਿਕ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਯੂਨਾਈਟਿਡ ਕਿੰਗਡਮ (ਯੂ.ਕੇ) ਦੀ ਹਡਰਸਫੀਲਡ ਯੂਨੀਵਰਸਿਟੀ ਨਾਲ ਇਕ ਕਰਾਰ ਕੀਤਾ ਗਿਆ ਹੈ!

ਇਸ ਕਰਾਰ ‘ਤੇ ਹਸਤਾਖਰ ਕਰਨ ਤੋਂ ਬਾਅਦ ਦੋਵੇਂ ਵਿਦਿਅਕ ਅਦਾਰੇ ਆਪਸੀ ਤਰੱਕੀ ਅਤੇ ਦੋਸਤੀ ਦੀ ਭਾਵਨਾ ਨਾਲ ਦੋਵਾਂ ਦੇਸ਼ਾਂ ਵਿਚ ਆਪਣੇ-ਆਪਣੇ ਵਿਦਿਆਰਥੀਆਂ ਲਈ ਬਿਹਤਰ ਮੌਕਿਆਂ ‘ਤੇ ਕੰਮ ਕਰਨਗੇ। ਨਾਲ ਹੀ ਦੋਵੇਂ ਸੰਸਥਾਵਾਂ ਫੈਕਲਟੀ ਵਿਕਾਸ ਲਈ ਵੀ ਮਿਲਕੇ ਕੰਮ ਕਰਨਗੀਆਂ।

ਯੂਨੀਵਰਸਿਟੀ ਦੇ ਡੀਨ ਪਲੈਨਿੰਗ ਐਂਡ ਐਕਸਟਰਨਲ ਪਲੈਨਿੰਗ (ਪੀ.ਐਂਡ.ਈ.ਪੀ.) ਪ੍ਰੋ. (ਡਾ.) ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਦੋਵੇਂ ਯੂਨੀਵਰਸਿਟੀਆਂ ਵੱਖ-ਵੱਖ ਯੋਜਨਾਵਾਂ, ਅਧਿਆਪਨ, ਖੋਜ ਕਾਰਜਾਂ, ਸਟਾਫ਼ ਦੇ ਆਦਾਨ-ਪ੍ਰਦਾਨ, ਸੈਮੀਨਾਰ, ਲੈਕਚਰ, ਕਾਨਫਰੰਸ, ਵਿਦਿਅਕ ਸਮੱਗਰੀ ਦਾ ਆਦਾਨ-ਪ੍ਰਦਾਨ ਕਰਨ ਹਿੱਤ ਮਿਲਕੇ ਕੰਮ ਕਰਨਗੀਆਂ! ਸਾਂਝੀਆਂ ਅਕਾਦਮਿਕ ਗਤੀਵਿਧੀਆਂ ਲਈ ਲਗਾਤਾਰ ਪੰਜ ਸਾਲ ਲਈ ਇਹ ਕਰਾਰ ਲਾਗੂ ਰਹੇਗਾ!

ਇਸ ਤੋਂ ਇਲਾਵਾ ਵਿਚਾਰ-ਵਟਾਂਦਰਾ, ਸਾਂਝੀ ਦਿਲਚਸਪੀ ਦੇ ਵਿਸ਼ੇ, ਵਿਦਿਆਰਥੀਆਂ ਦੇ ਆਦਾਨ-ਪ੍ਰਦਾਨ ਆਦਿ ਉਪਰ ਵੀ ਕੰਮ ਕੀਤਾ ਜਾਵੇਗਾ! ਡਾਇਰੈਕਟਰ ਪੀ.ਐਂਡ.ਈ.ਪੀ ਡਾ.ਏਕਓਂਕਾਰ ਸਿੰਘ ਜੌਹਲ ਨੇ ਦੱਸਿਆ ਕਿ ਇਸਦੀ ਸਲਾਨਾ ਆਧਾਰ ‘ਤੇ ਸਮੀਖਿਆ ਕੀਤੀ ਜਾਵੇਗੀ ਤੇ ਹੋਰ ਨਵਾਂ ਕਾਰਨ ਲਈ ਭਵਿੱਖ ਚ ਕੰਮ ਕੀਤਾ ਜਾਵੇਗਾ।

ਯੂਨੀਵਰਸਿਟੀ ਦੇ ਉਪ-ਕੁਲਪਤੀ ਸ਼੍ਰੀ ਰਾਹੁਲ ਭੰਡਾਰੀ ਆਈ.ਏ.ਐਸ, ਜੋ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੀ ਹਨ, ਵੱਲੋਂ ਇਸ ਅਕਾਦਮਿਕ ਸਹਿਯੋਗ ਲਈ ਟੀਮ ਪੀ ਐਂਡ ਈ.ਪੀ ਨੂੰ ਵਧਾਈ ਭੇਜੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,135FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...