Thursday, March 28, 2024

ਵਾਹਿਗੁਰੂ

spot_img
spot_img

ਆਕਸੀਜਨ ਦੀ ਘਾਟ ਦਾ ਸੰਕਟ ਵੱਡਾ, ਐਨ.ਆਰ.ਆਈਜ਼ ਦਿੱਲੀ ਵਾਸਤੇ ਆਕਸੀਜਨ ਕੰਸੈਟ੍ਰੇਟਰ ਭੇਜਣ: ਸਿਰਸਾ ਦੀ ਭਾਵੁਕ ਅਪੀਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 2 ਮਈ, 2021:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅਮਰੀਕਾ, ਆਸਟਰੇਲੀਆ, ਕੈਨੇਡਾ, ਯੂ ਕੇ ਤੇ ਹੋਰ ਮੁਲਕਾਂ ਵਿਚ ਵਸਦੇ ਐਨ ਆਰ ਆਈਜ਼ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਵਾਸਤੇ ਆਕਸੀਜ਼ਨ ਕੰਸੈਂਟ੍ਰੇਟਰ ਭੇਜੇ ਜਾਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਦਿੱਲੀ ਦੇ ਲੋਕ ਇਸ ਵੇਲੇ ਕੋਰੋਨਾ ਮਹਾਮਾਰੀ ਨਾਲ ਮਰ ਰਹੇ ਹਨ। ਉਹਨਾਂ ਕਿਹਾ ਕਿ ਆਕਸੀਜ਼ਨ ਦੀ ਘਾਟ ਦਾ ਵੱਡਾ ਸੰਕਟ ਪੈਦਾ ਹੋਇਆ ਹੈ ਜਿਸਨੂੰ ਖਤਮ ਕਰਨ ਵਿਚ ਸਰਕਾਰਾਂ ਵੀ ਨਾਕਾਮ ਸਾਬਤ ਹੋ ਗਈਆਂ ਹਨ। ਉਹਨਾਂ ਕਿਹਾ ਕਿ ਆਕਸੀਜ਼ਨ ਦੀ ਘਾਟ ਖੁਣੋਂ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਇਹਨਾਂ ਹਾਲਾਤਾਂ ਨੂੰ ਵੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ 250 ਬਿਸਤਰਿਆਂ ਦਾ ਕੋਰੋਨਾ ਸੰਭਾਲ ਕੇਂਦਰ ਸਥਾਪਿਤ ਕੀਤਾ ਹੈ ਜਿਥੇ ਕੋਰੋਨਾ ਮਰੀਜ਼ਾਂ ਨੂੰ ਆਕਸੀਜ਼ਨ ਦੀ ਮਦਦ ਕੀਤੀ ਜਾਣੀ ਹੈ।

ਉਹਨਾਂ ਕਿਹਾ ਕਿ ਇਸ ਕੇਂਦਰ ਵਾਸਤੇ ਆਕਸੀਜ਼ਨ ਕੰਸੈਂਟ੍ਰੇਟਰਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਜਿਸਦੀ ਪੂਰਤੀ ਵਿਚ ਐਨ ਆਰ ਆਈ ਭਰਾ ਬਹੁਤ ਵੱਡਾ ਰੋਲ ਅਦਾ ਕਰ ਸਕਦੇ ਹਨ। ਉਹਨਾਂ ਕਿਹਾ ਕਿ ਕਮੇਟੀ ਵਾਸਤੇ ਇਹ ਲੋਕ ਉਥੇ ਆਕਸੀਜ਼ਨ ਕੰਸੈਂਟ੍ਰੇਟਰ ਇਕੱਤਰ ਵੀ ਕਰ ਸਕਦੇ ਹਨ ਤੇ ਆਪ ਨਿੱਜੀ ਤੌਰ ‘ਤੇ ਭੇਜ ਸਕਦੇ ਹਨ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਦਾ ਇਹ ਉਪਰਾਲਾ ਹਜ਼ਾਰਾਂ ਜ਼ਿੰਦਗੀਆਂ ਬਚਾਉਣ ਵਿਚ ਅਹਿਮ ਰੋਲ ਅਦਾ ਕਰ ਸਕਦਾ ਹੈ। ਇਸ ਲਈ ਉਹ ਨਿਮਰਤਾ ਨਾਲ ਅਪੀਲ ਕਰ ਰਹੇ ਹਨ ਕਿ ਐਨ ਆਰ ਆਈ ਭਰਾ ਇਸ ਸੰਕਟ ਦੇ ਵੇਲੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਵਿਚ ਕਮੇਟੀ ਦਾ ਸਾਥ ਦੇਣ ਤਾਂ ਜੋ ਵੱਧ ਤੋਂ ਵੱਧ ਮਨੁੱਖੀ ਜਾਨਾਂ ਇਸ ਕੋਰੋਨਾ ਦੀ ਮਾਰ ਹੇਠ ਆਉਣ ਤੋਂ ਬਚਾਈਆਂ ਜਾ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...