Thursday, May 9, 2024

ਵਾਹਿਗੁਰੂ

spot_img
spot_img

ਆਕਸੀਜਨ ਦੀ ਲ਼ੋੜੀਂਦੀ ਸਪਲਾਈ ਮਿਲਣ ਨਾਲ ਪੰਜਾਬ ਨੂੰ ਰਾਹਤ ਮਿਲੀ

- Advertisement -

ਯੈੱਸ ਪੰਜਾਬ
ਚੰਡੀਗੜ, 17 ਮਈ, 2021 –
ਮਹਾਂਮਾਰੀ ਦੇ ਇਸ ਚੁਣੌਤੀਪੂਰਨ ਸਮੇਂ ਵਿੱਚ ਪੰਜਾਬ ਲਈ ਇੱਕ ਰਾਹਤ ਦੀ ਖ਼ਬਰ ਆਈ ਹੈ। ਪੰਜਾਬ ਸਰਕਾਰ ਦੇ ਯਤਨਾਂ ਨੂੰ ਬੂਰ ਪਿਆ ਹੈ ਜਦੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਹਵਾਈ ਰਸਤੇ ਰਾਹੀਂ ਆਕਸੀਜਨ ਸਪਲਾਈ ਮਿਲਣੀ ਸ਼ੁਰੂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਕੋਵਿਡ ਕੰਟਰੋਲ ਰੂਮ (ਆਕਸੀਜਨ) ਦੇ ਮੈਂਬਰਾਂ ਨੇ ਦੱਸਿਆ ਕਿ 27 ਅਪ੍ਰੈਲ ਤੋਂ ਹਵਾਈ ਰਸਤੇ ਰਾਹੀਂ ਆਕਸੀਜਨ ਦੀ ਸਪਲਾਈ ਸ਼ੁਰੂ ਹੋ ਗਈ ਹੈ ਅਤੇ ਭਾਰਤੀ ਹਵਾਈ ਸੈਨਾ ਦੇ ਸਹਿਯੋਗ ਨਾਲ ਅਸੀਂ ਹੁਣ ਤੱਕ 30 ਉਡਾਨਾਂ ਜ਼ਰੀਏ ਕੁੱਲ 804.26 ਮੀਟਿ੍ਰਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਪ੍ਰਾਪਤ ਕਰਨ ਵਿਚ ਕਾਮਯਾਬ ਰਹੇ ਹਾਂ।

ਉਨਾਂ ਦੱਸਿਆ ਕਿ ਲੰਮੀ ਦੂਰੀ ਹੋਣ ਕਰਕੇ ਸੂਬੇ ਨੂੰ ਆਪਣਾ ਆਕਸੀਜਨ ਕੋਟਾ ਬੋਕਾਰੋ ਅਤੇ ਹਜ਼ੀਰਾ ਤੋਂ ਟਰੱਕਾਂ ਰਾਹੀਂ ਆਕਸੀਜਨ ਲਿਆਉਣ ਲਿਜਾਣ ਅਕਸਰ ਕਾਫੀ ਸਮਾਂ ਲੱਗ ਜਾਂਦਾ ਹੈ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜੀਵਨ ਰੱਖਿਅਕ ਮੈਡੀਕਲ ਸਪਲਾਈ ਪ੍ਰਾਪਤ ਕਰਨ ਲਈ ਨਵੇਂ ਢੰਗ-ਤਰੀਕੇ ਵਿਚਾਰਨ ਦਾ ਫੈਸਲਾ ਲਿਆ।

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਚੰਡੀਗੜ੍ਹ ਏਅਰ ਬੇਸ ਤੋਂ ਬੋਕਾਰੋ ਅਤੇ ਹਜ਼ੀਰਾ ਪਲਾਂਟਾਂ ਤੱਕ ਆਕਸੀਜਨ ਟੈਂਕਰ ਪਹੁੰਚਾਉਣ ਅਤੇ ਵਾਪਸ ਸੜਕੀ ਮਾਰਗ ਰਾਹੀਂ ਮੰਗਵਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਇਹ ਫੈਸਲੇ ਨਾਲ ਸੂਬੇ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ ਅਤੇ ਸੂਬਾ ਲੋੜੀਂਦੀ ਆਕਸੀਜਨ ਸਪਲਾਈ ਪ੍ਰਾਪਤ ਕਰਨ ਦੇ ਸਮਰੱਥ ਹੋਇਆ ਹੈ।

ਆਕਸੀਜਨ ਕੰਟਰੋਲ ਰੂਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਪਲਾਈ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਸੀਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸਥਿਤ ਆਕਸੀਜਨ ਉਤਪਾਦਨ ਦੇ ਹੋਰ ਪਲਾਂਟਾਂ ਦੇ ਵੀ ਸੰਪਰਕ ਵਿੱਚ ਹਾਂ ਅਤੇ ਪੰਜਾਬ ਸਰਕਾਰ ਐਲ.ਐੱਮ.ਓ. ਲਿਜਾਣ ਵਾਲੇ ਟਰੱਕਾਂ ਦੇ ਸਮੇਂ ਸਿਰ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਇਸ ’ਤੇ ਨੇੜਿਓਂ ਨਿਗਰਾਨੀ ਰੱਖ ਰਹੀ ਹੈ।

ਉਨਾਂ ਕਿਹਾ, “ਸਟੇਟ ਕੋਵਿਡ ਕੰਟਰੋਲ ਰੂਮ ਤੋਂ ਟਰੱਕਾਂ ਦੀ ਆਵਾਜਾਈ ’ਤੇ ਦੋਹਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕੋਈ ਵੀ ਨੁਕਸ ਪੈਣ ਦੀ ਸਥਿਤੀ ਵਿੱਚ ਕਿਸੇ ਵੀ ਤਰਾਂ ਦੀ ਦੇਰੀ ’ਤੇ ਨਜ਼ਰ ਰੱਖਣ ਲਈ ਹਰੇਕ ਟਰੱਕ ਦੇ ਨਾਲ ਇੱਕ ਪੁਲਿਸ ਕਾਂਸਟੇਬਲ ਵੀ ਮੌਜੂਦ ਹੈ।”ਇਨ੍ਹਾਂ ਸਾਰੇ ਯਤਨਾਂ ਤੋਂ ਇਲਾਵਾ ਸੂਬੇ ਵਲੋਂ ਦੋ ਵਿਸ਼ੇਸ਼ ਰੇਲ ਗੱਡੀਆਂ ਆਕਸੀਜਨ ਐਕਸਪ੍ਰੈਸ ਬੋਕਾਰੋ ਅਤੇ ਹਜ਼ੀਰਾ ਲਈ ਰਵਾਨਾ ਕੀਤੀਆਂ ਗਈਆਂ ਹਨ।

ਜਿਕਰਯੋਗ ਹੈ ਕਿ ਇਨਾਂ ਯਤਨਾਂ ਸਦਕਾ ਅੱਜ ਦੀ ਤਾਰੀਖ ਵਿੱਚ ਸਾਡੇ ਕੋਲ ਡਾਕਟਰੀ ਮੰਤਵ ਲਈ ਢੁਕਵੀਂ ਆਕਸੀਜਨ ਉਪਲੱਬਧ ਹੈ। ਉਨਾਂ ਕਿਹਾ ਕਿ ਆਕਸੀਜਨ ਦੀ ਸਪਲਾਈ ਵਿੱਚ ਕਾਫੀ ਸੁਧਾਰ ਹੋਇਆ ਹੈ ਅਤੇ ਕਿਸੇ ਵੀ ਕੋਰੋਨਾ ਮਰੀਜ਼ ਨੂੰ ਇਸ ਜੀਵਨ ਰੱਖਿਅਕ ਗੈਸ ਦੀ ਕਮੀ ਨਹੀਂ ਝੱਲਣੀ ਪਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...