Saturday, April 20, 2024

ਵਾਹਿਗੁਰੂ

spot_img
spot_img

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

- Advertisement -

ਯੈੱਸ ਪੰਜਾਬ
ਬਠਿੰਡਾ, 26 ਫਰਵਰੀ, 2021 –
ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਾਧਾਰਨ ਕਮਰਿਆਂ ਨੂੰ ਸਮਾਰਟ ਕਲਾਸ ਰੂਮ ਬਣਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ।

ਸ੍ਰੀ ਵਿਜੈਇੰਦਰ ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ 6180 ਸਰਕਾਰੀ ਸਕੂਲਾਂ ਨੂੰ ਕਲਾਸ ਰੂਮਜ਼ ਲਈ ਐਲ.ਈ.ਡੀ. ਸਕਰੀਨਜ਼ ਖਰੀਦਣ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨਾਂ ਕਿਹਾ ਕਿ ਇਨਾਂ ’ਚ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੇ ਸਕੂਲ ਸ਼ਾਮਲ ਹਨ ਅਤੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਸਕਰੀਨਜ਼ ਖਰੀਦਣ ਲਈ ਫੰਡ ਜਾਰੀ ਕਰਨ ਦੇ ਨਾਲ-ਨਾਲ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਹੋਰ ਦੱਸਿਆ ਕਿ ਪਾਠਕ੍ਰਮ ਦਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਈ-ਕੰਟੈਂਟ ਆਡੀਓ-ਵਿਜ਼ੂਅਲ ਤਕਨੀਕ ਜ਼ਰੀਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਖਾ ਕੇ ਚੰਗੀ ਤਰਾਂ ਦੁਹਰਾਈ ਕਰਵਾਉਣ ਅਤੇ ਔਖੀਆਂ ਧਾਰਨਾਵਾਂ ਸਮਝਾਉਣ ਲਈ ਸਹਾਈ ਸਿੱਧ ਹੋ ਰਿਹਾ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਇਨਾਂ ਸੁਧਾਰਾਂ ਸਦਕਾ ਸਕੂਲ ਸਿੱਖਿਆ ਦੇ ਖੇਤਰ ਵਿਚ ਮਿਆਰੀ ਸੁਧਾਰ ਹੋਇਆ ਹੈ ਜਿਸ ਸਦਕਾ ਜਿੱਥੇ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਇਵੇਟ ਸਕੂਲਾਂ ਨੂੰ ਪਿੱਛੇ ਛੱਡਿਆ ਹੈ, ਉੱਥੇ ਹੀ ਮਾਪਿਆਂ ਦਾ ਵਿਸ਼ਵਾਸ ਵੀ ਮੁੜ ਸਰਕਾਰੀ ਸਕੂਲਾਂ ’ਚ ਬੱਝਿਆ ਹੈ।

ਸਿੱਖਿਆ ਵਿਭਾਗ ਵੱਲੋਂ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਹਦਾਇਤਾਂ ਅਨੁਸਾਰ ਐੱਲ.ਈ.ਡੀ. ਸਕਰੀਨਜ਼ ਲਈ ਪ੍ਰਤੀ ਸਕੂਲ 11 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਐੱਲ.ਈ.ਡੀ. ਸਕਰੀਨਜ਼ ਖਰੀਦਣ ਲਈ ਸਕੂਲ ਪੱਧਰ ’ਤੇ ਸਕੂਲ ਮੈਨੇਜਮੈਂਟ ਕਮੇਟੀ ਮਤਾ ਪਾ ਕੇ ਨੱਥੀ ਸਪੈਸੀਫਿਕੇਸ਼ਨਾਂ ਅਤੇ ਵਿੱਤੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਿਜੀਟਲ ਸਕਰੀਨਜ਼ ਖਰੀਦਣ ਉਪਰੰਤ ਇਸ ਦੀ ਸੁਯੋਗ ਵਰਤੋਂ ਲਈ ਸਕਰੀਨ ਢੁੱਕਵੀਂ ਥਾਂ ’ਤੇ ਲਾਈ ਜਾਵੇ ਅਤੇ ਇਸਦੀ ਸਾਂਭ-ਸੰਭਾਲ ਲਈ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...