Saturday, April 20, 2024

ਵਾਹਿਗੁਰੂ

spot_img
spot_img

ਆਨਲਾਈਨ ਐਮ.ਐਸ.ਪੀ. ਟਰਾਂਸਫ਼ਰ: ਕੇਂਦਰ ਸਰਕਾਰ ਦੀ ਕਿਸਾਨਾਂ ਤੇ ਆੜ੍ਹਤੀਆਂ ’ਚ ਫੁੱਟ ਪਾਉਣ ਦੀ ਸਾਜ਼ਿਸ਼: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਮਾਰਚ, 2021 –
ਆਮ ਆਦਮੀ ਪਾਰਟੀ ਨੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੇ ਪੈਸੇ ਟਰਾਂਸਫਰ ਕਰਨ ਦੇ ਫੈਸਲੇ ਨੂੰ ਮੋਦੀ ਸਰਕਾਰ ਦੀ ਸਾਜਿਸ਼ ਦੱਸਿਆ। ਪਾਰਟੀ ਨੇ ਐਮਐਸਪੀ ਲਈ ਕਿਸਾਨਾਂ ਦੀ ਜ਼ਮੀਨ ਰਿਕਾਰਡ ਮੰਗਣ ਲਈ ਵੀ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ।

ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵਧਾਉਣ ਲਈ ਮੋਦੀ ਸਰਕਾਰ ਐਮਐਸਪੀ ਦਾ ਪੈਸਾ ਆਨਲਾਈਨ ਟਰਾਂਸਫਰ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਮੋਦੀ ਸਰਕਾਰ ਦੀ ਕਿਸਾਨਾਂ ਅਤੇ ਅੜਤੀਆਂ ਵਿੱਚ ਫੁਟ ਪਾਉਣ ਦੀ ਇਕ ਹੋਰ ਸਾਜਿਸ਼ ਹੈ।

ਉਨ੍ਹਾਂ ਕਿਹਾ ਕਿ ਇਸ ਫੈਸਲੇ ਕਾਰਨ ਇਕ ਮਹੀਨੇ ਬਾਅਦ ਕਣਕ ਦੀ ਖਰੀਦ ਦੇ ਸਮੇਂ ਕਿਸਾਨਾਂ ਵਿੱਚ ਭਰਮ ਫੈਲੇਗਾ ਅਤੇ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਹੋਵੇਗਾ। ਕੇਂਦਰ ਸਰਕਾਰ ਦਾ ਉਦੇਸ਼ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤਬਾਹ ਕਰਨਾ ਹੈ ਅਤੇ ਪੂਰੀ ਮੰਡੀ ਸਿਸਟਮ ਨੂੰ ਨਸ਼ਟ ਕਰਨਾ ਹੈ।

ਇਹ ਕਾਰਨ ਹੈ ਕਿ ਭਾਰਤੀ ਖੁਰਾਕ ਨਿਗਮ ਨੇ ਅਗਲੇ ਮਹੀਨੇ ਤੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਫਸਲ ਲਈ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਭੁਗਤਾਨ ਦਾ ਹੁਕਮ ਦਿੱਤਾ ਹੈ। ਅਰੋੜਾ ਨੇ ਸ਼ੁਕਰਵਾਰ ਨੂੰ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਵੀ ਇਸ ਮੁੱਦੇ ਨੂੰ ਚੁੱਕਿਆ ਸੀ ਅਤੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮਾਮਲੇ ਨੂੰ ਚੁੱਕਣ ਲਈ ਇਕ ਕਮੇਟੀ ਗਠਨ ਕਰਨ ਦੀ ਕੈਪਟਨ ਸਰਕਾਰ ਤੋਂ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨਾਂ ਨੇ ਆਪਣੇ ਖਾਤਿਆਂ ਨੂੰ ਸਿੱਧੇ ਭੁਗਤਾਨ ਦੀ ਕੋਈ ਮੰਗ ਨਹੀਂ ਕੀਤੀ ਤਾਂ ਸਰਕਾਰ ਪਿਛਲੇ ਕਈ ਦਹਾਕਿਆਂ ਤੋਂ ਚਲੇ ਆ ਰਹੇ ਖਰੀਦ-ਵਿਕਰੀ ਦੀ ਕੁਸ਼ਲ ਵਿਵਸਥਾ ਨੂੰ ਖਤਮ ਕਰਕੇ ਕਿਉਂ ਕਿਸਾਨਾਂ ਉਤੇ ਹੋਰ ਕਹਿਰ ਢਾਹੁਣਾ ਚਾਹੁੰਦੀ ਹੈ।

ਇਸ ਨਾਲ ਕੇਵਲ ਉਨ੍ਹਾਂ ਕਿਸਾਨਾਂ ਦੇ ਫਸਲਾਂ ਦਾ ਭੁਗਤਾਨ ਹੋਵੇਗਾ, ਜਿਨ੍ਹਾਂ ਦੇ ਰਿਕਾਰਡ ਸਰਕਾਰ ਕੋਲ ਮੌਜੂਦ ਹਨ। ਪ੍ਰੰਤੂ ਪੰਜਾਬ ਦੇ ਹਜ਼ਾਰਾਂ ਅਜਿਹੇ ਕਿਸਾਨ ਹਨ ਜਿਨ੍ਹਾਂ ਦਾ ਰਿਕਾਰਡ ਸਰਕਾਰ ਕੋਲ ਨਹੀਂ ਹੈ, ਕਿਉਂਕਿ ਪੰਜਾਬ ਵਿੱਚ ਲਗਭਗ 40 ਫੀਸਦੀ ਕਿਸਾਨ ਠੇਕੇ ਉੱਤੇ ਜ਼ਮੀਨ ਲੈ ਕੇ ਖੇਤੀ ਕਰਦੇ ਹਨ। ਉਨ੍ਹਾਂ ਨੂੰ ਆਨਲਾਈਨ ਐਮਐਸਪੀ ਦਾ ਲਾਭ ਨਹੀਂ ਮਿਲ ਸਕੇਗਾ। ਫਿਰ ਉਨ੍ਹਾਂ ਦਾ ਕੀ ਹੋਵੇਗਾ?

ਅਰੋੜਾ ਨੇ ਕਿਹਾ ਕਿ ਕੇਂਦਰ ਨੇ ਸੂਬੇ ਨੂੰ ਫਸਲਾਂ ਦੀ ਖਰੀਦ ਲਈ ਲਗਭਗ 24,000 ਕਰੋੜ ਰੁਪਏ ਦੀ ਸੀਸੀਐਲ (ਕੈਸ਼ ਕਰੇਡਿਟ ਲਿਮਟਿਡ) ਕੀਤੀ ਹੈ। ਪ੍ਰੰਤੂ ਜਦੋਂ 40 ਫੀਸਦੀ ਠੇਕੇ ਉਤੇ ਖੇਤੀ ਕਰਨ ਵਾਲੇ ਕਿਸਾਨਾ ਨੂੰ ਸਿੱਧੇ ਆਨਲਾਈਨ ਟਰਾਂਸਫਰ ਦਾ ਲਾਭ ਨਹੀਂ ਮਿਲ ਸਕੇਗਾ, ਤਾਂ ਖਰੀਦ ਲਈ ਦਿੱਤੇ ਗਏ ਕੇਂਦਰ ਦੇ ਪੈਸੇ ਵਿਚੋਂ ਲਗਭਗ 10,000 ਕਰੋੜ ਰੁਪਏ ਘੱਟ ਹੋ ਜਾਣਗੇ।

ਜਿਸ ਨਾਲ ਕਾਫੀ ਭਰਮ ਪੈਦਾ ਹੋਵੇਗਾ। ‘ਆਪ’ ਆਗੂ ਨੇ ਕਿਹਾ ਕਿ ਹਜ਼ਾਰਾਂ ਕਿਸਾਨਾਂ ਨੂੰ ਮੰਡੀਆਂ ਤੋਂ ਪੈਸਾ ਨਹੀਂ ਮਿਲੇਗਾ ਅਤੇ ਸਰਕਾਰ ਕੋਲ ਕੋਈ ਰਿਕਾਰਡ ਨਾ ਹੋਣ ਨਾਲ ਅਰਾਜਕਤਾ ਦੀ ਸਥਿਤੀ ਪੈਦਾ ਹੋਵੇਗੀ, ਜਿਸ ਨਾਲ ਮੰਡੀ ਵਿਵਸਥਾ ਤਬਾਹ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਅਤੇ ਆੜਤੀਆਂ ਵਿੱਚ ਭਰਮ ਪੈਦਾ ਕਰਨ ਅਤੇ ਉਨ੍ਹਾਂ ਵਿੱਚ ਫੁੱਟ ਪਾਉਣ ਦੇ ਇਰਾਦੇ ਨਾਲ ਅਜਿਹਾ ਕਰ ਰਹੀ ਹੈ। ਕੇਂਦਰ ਦੇ ਇਸ ਕਦਮ ਦਾ ਉਦੇਸ਼ ਪੰਜਾਬ ਦੇ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਦੀ ਸੀਮਾ ਉਤੇ ਅੰਦੋਲਨ ਲਈ ਸਜ਼ਾ ਦੇਣਾ ਹੈ। ਮੋਦੀ ਸਰਕਾਰ ਨੂੰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਉਤੇ ਬੋਝ ਪਾਉਣ ਵਾਲੇ ਹੱਥਕੰਡੇ ਨਹੀਂ ਅਪਣਾਉਣੇ ਚਾਹੀਦੇ।

ਕੈਪਟਨ ਅਮਰਿੰਦਰ ਸਿੰਘ ਉਤੇ ਵਿਅੰਗ ਕਰਦੇ ਹੋਏ ਅਰੋੜਾ ਨੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਦਾ ਡਾਟਾ ਦੇਣ ਵਾਲੇ ਪ੍ਰਸਤਾਵ ਨੂੰ ਸਵੀਕਾਰ ਕਰਕੇ, ਕੈਪਟਨ ਸਰਕਾਰ, ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਸੂਬੇ ਵਿੱਚ ਲਾਗੂ ਕਰ ਰਹੀ ਹੈ। ਕੈਪਟਨ ਨੇ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਅਸਲ ਵਿੱਚ ਕਿਸਾਨਾਂ ਦੇ ਵਿਰੋਧੀ ਹੈ।

ਪਹਿਲਾਂ ਉਹ ਹਾਈਪਾਵਰ ਕਮੇਟੀ ਦੇ ਮੈਂਬਰ ਬਣੇ ਜਿਸ ਨੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਸੀ ਅਤੇ ਹੁਣ ਉਹ ਆਪਣੇ ਬੋਸ ਮੋਦੀ ਦੇ ਆਦੇਸ਼ ਉੱਤੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਦੀ ਜਾਣਕਾਰੀ ਕੇਂਦਰ ਸਰਕਾਰ ਨੂੰ ਦੇ ਰਹੇ ਹਨ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...