Thursday, April 25, 2024

ਵਾਹਿਗੁਰੂ

spot_img
spot_img

ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਸਿੱਖ-ਪੰਥ ਦਾ ਨਾਮ ਨਾ ਵਰਤਣ ਬਾਦਲ: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਚੰਡੀਗੜ, 3 ਦਸੰਬਰ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਅਗਾਹ ਕੀਤਾ ਹੈ ਕਿ ਉਹ ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਸਿੱਖ- ਪੰਥ ਦਾ ਨਾਮ ਨਾ ਵਰਤਣ, ਕਿਉਂਕਿ ਪਿੱਛਲੇ 3- 4 ਦਹਾਕਿਆਂ ਦੌਰਾਨ ਅਕਾਲੀ ਦਲ ਬਾਦਲ ਖ਼ਾਸ ਕਰਕੇ ਬਾਦਲ ਪਰਿਵਾਰ ਪੰਜਾਬ ਅਤੇ ਸਿੱਖ- ਪੰਥ ਲਈ ਬੇਹੱਦ ਘਾਤਕ ਸਾਬਤ ਹੋਇਆ। ਇਸ ਦੇ ਨਾਲ ਹੀ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਹੈ ਕਿ ਜਥੇਦਾਰ ਜੀ ਆਕਲੀ ਦਲ ਬਾਦਲ ਅਤੇ ਬਾਦਲ ਪਰਿਵਾਰ ਦੇ ਨੁਮਾਇੰਦੇ ਨਾ ਬਣਨ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ”ਅਕਾਲੀ ਦਲ ਬਾਦਲ ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣ ‘ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਬਾਦਲ ਨੇ ਇਸ ਘਟਨਾ ਨੂੰ ਸਿੱਖ- ਪੰਥ ‘ਤੇ ਹਮਲੇ ਕਰਾਰ ਦਿੱਤਾ ਅਤੇ ਭਾਜਪਾ ‘ਤੇ ਇੰਦਰਾ ਗਾਂਧੀ ਦੇ ਨਕਸ਼ੇ ਕਦਮਾਂ ਉਤੇ ਚੱਲਣ ਦੇ ਵੀ ਦੋਸ਼ ਲਾਏ ਹਨ। ”

ਉਨਾਂ ਕਿਹਾ ਕਿ ਭਾਜਪਾ ਨਾਲ ਮਿਲ ਕੇ ਸਰਕਾਰਾਂ ਬਣਾਉਣ ਅਤੇ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ‘ਤੇ ਕਬਜੇ ਕਰਨ ਵਾਲੇ ਅਕਾਲੀ ਦਲ ਬਾਦਲ ਅਤੇ ਬਾਦਲ ਪਰਿਵਾਰ ਨੂੰ ਹੁਣ ਸਿੱਖ-ਪੰਥ ਦੀ ਯਾਦ ਆ ਰਹੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਸਿੱਖ ਸੰਸਥਾਵਾਂ ਅਤੇ ਗੁਰੂਘਰਾਂ ‘ਤੇ ਸਿੱਧਾ ਕਬਜਾ ਕਰਕੇ ਸ੍ਰੀ ਅਕਾਲ ਤਖ਼ਤ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਾਰੀਆਂ ਸਿਰਮੌਰ ਅਤੇ ਸਿੱਖਿਅਕ ਸੰਸਥਾਵਾਂ ਦਾ ਰੱਜ ਕੇ ਘਾਣ ਕੀਤਾ ਅਤੇ ਇਹਨਾਂ ਸੰਸਥਾਵਾਂ ਨੂੰ ਆਪਣੇ ਪਰਿਵਾਰਕ ਅਤੇ ਸਿਆਸੀ ਮਨਸੂਬਿਆਂ ਲਈ ਵਰਤਿਆ ਹੈ।

ਉਨਾਂ ਕਿਹਾ ਕਿ ਸਿੱਖੀ ਰਹਿਤ ਮਰਿਆਦਾ ਅਤੇ ਪੰਥਕ ਪਰੰਪਰਾਵਾਂ ਦਾ ਜਿੰਨਾ ਨੁਕਸਾਨ ਬਾਦਲ ਪਰਿਵਾਰ ਅਤੇ ਉਨਾਂ ਦੇ ਚਹੇਤੇ ਡੇਰਾਵਾਦੀਆਂ ਨੇ ਕੀਤਾ, ਓਨਾਂ ਦੁਸ਼ਮਣ 70 ਸਾਲਾਂ ਵਿੱਚ ਨਹੀਂ ਕਰ ਸਕੇ। ਇਸ ਲਈ ਸਿੱਖੀ ਅਤੇ ਪੰਥ ਪ੍ਰਸਤੀ ‘ਚ ਆਈ ਗਿਰਾਵਟ ਲਈ ਸਿੱਧੇ ਤੌਰ ‘ਤੇ ਬਾਦਲ ਐਂਡ ਕੰਪਨੀ ਜ਼ਿੰਮੇਵਾਰ ਹੈ।

ਸੰਧਵਾਂ ਨੇ ਕਿਹਾ, ”ਜਿਹੜੇ ਬਾਦਲ ਦਲੀਏ ਅੱਜ ਭਾਰਤੀ ਜਨਤਾ ਪਾਰਟੀ ‘ਤੇ ਇੰਦਰਾ ਗਾਂਧੀ ਦੇ ਨਕਸ਼ੇ ਕਦਮਾਂ ‘ਤੇ ਚੱਲਣ ਦੇ ਦੋਸ਼ ਲਾ ਰਹੇ ਹਨ, ਲੰਘੇ ਕੱਲ ਤੱਕ ਇਹਨਾਂ ਬਾਦਲਾਂ ਦਾ ਭਾਜਪਾ ਨਾਲ ‘ਨਹੁੰ ਮਾਸ’ ਦਾ ਰਿਸ਼ਤਾ ਰਿਹਾ ਹੈ। ਬਾਦਲ ਪਰਿਵਾਰ ਨੇ ਆਪਣੇ ਸਿਆਸੀ ਅਤੇ ਪਰਿਵਾਰਕ ਮੰਤਵਾਂ ਲਈ ਭਾਜਪਾ ਅਤੇ ਆਰ.ਐਸ.ਐਸ ਨੂੰ ਪੰਥ ਅਤੇ ਪੰਥਕ ਸੰਸਥਾਵਾਂ ‘ਚ ਘੁਸਪੈਠ ਦੀ ਖੁੱਲੀ ਛੋਟ ਦਿੱਤੀ ਹੋਈ।

ਅੱਜ ਜਦੋਂ ਭਾਜਪਾ ਨੇ ਆਪਣੀ ਅਸਲੀਅਤ ਦਿਖਾਉਂਦੇ ਹੋਏ ਬਾਦਲ ਦਲ ਦੇ ਡੰਗ ਮਾਰਿਆ ਤਾਂ ਬਾਦਲ ਪਰਿਵਾਰ ਨੂੰ ਫਿਰ ਪੰਥ ਚੇਤੇ ਆ ਗਿਆ, ਜਿਸ ਪੰਥ ਨੂੰ ਬਾਦਲ ਪਰਿਵਾਰ ਨੇ ਪਿੱਛਲੇ 3 ਦਹਾਕਿਆਂ ਤੋਂ ਹੌਲੀ-ਹੌਲੀ ਭਾਜਪਾ ਕੋਲ ਆਊਟਸੋਰਸ ਕਰ ਦਿੱਤਾ ਸੀ। ਇੱਥੋਂ ਤੱਕ ਕਿ ਬਾਦਲਾਂ ਨੇ ਪੰਜਾਬ ਅਤੇ ਕੇਂਦਰ ‘ਚ ਸੱਤਾ ਵਾਲੀ ਕੁਰਸੀ ‘ਤੇ ਕਬਜਾ ਰੱਖਣ ਲਈ ਸ਼ਾਨਾਮੱਤੀ ਇਤਿਹਾਸ ਅਤੇ ਅਥਾਹ ਕੁਰਬਾਨੀਆਂ ਨਾਲ ਸਿਰਜੇ ਗਏ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਅਤੇ ਆਰ.ਐਸ.ਐਸ ਦਾ ਵਿੰਗ ਬਣਾ ਦਿੱਤਾ ਹੈ।”

ਸੰਧਵਾਂ ਨੇ ਬਾਦਲ ਐਂਡ ਕੰਪਨੀ ਨੂੰ ਵੰਗਾਰਦਿਆਂ ਕਿਹਾ,”ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖਾਂ ਨੂੰ ਮਾਰਨ ਵਰਗੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਅਤੇ ਅਕਾਲੀ ਦਲ ਬਾਦਲ ਨੂੰ ਪੰਜਾਬ, ਪੰਥ ਅਤੇ ਪੰਥਕ ਸੰਸਥਾਵਾਂ ਦਾ ‘ਠੇਕਾ’ ਛੱਡ ਦੇਣਾ ਚਾਹੀਦਾ ਹੈ। ਤੱਕੜੀ ‘ਚੋਂ ਛੜੱਪੇ ਮਾਰ ਰਹੀ ਡੱਡੂਆਂ ਦੀ ਪਨਸੇਰੀ ਨੂੰ ਸੰਭਾਲਣ ‘ਤੇ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਬਾਦਲ ਪਰਿਵਾਰ ਅਤੇ ਮੌਜ਼ੂਦਾ ਅਕਾਲੀ ਦਲ ਬਾਦਲ ਦਾ ਪੰਥ ਅਤੇ ਪੰਥਕ ਰਹੁ-ਰੀਤਾਂ ਨਾਲ ਕੋਈ ਸੰਬੰਧ ਨਹੀਂ ਹੈ।”

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...