Saturday, April 20, 2024

ਵਾਹਿਗੁਰੂ

spot_img
spot_img

ਆਪਣੇ ਵਿਰੋਧੀਆਂ ਦਾ ਅਕਸ ਖ਼ਰਾਬ ਕਰਨ ਲਈ ਈ.ਡੀ. ਦੀ ਵਰਤੋਂ ਕਰ ਰਹੀ ਹੈ ਭਾਜਪਾ: ਚਰਨਜੀਤ ਸਿੰਘ ਚੰਨੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਜਨਵਰੀ, 2022 –
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਆਪਣੇ ਪਰਿਵਾਰ ਉੱਤੇ ਦਬਾਅ ਪਾਉਣ ਅਤੇ ਧਮਕੀਆਂ ਦੇਣ ਲਈ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ।

ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2018 ਦੇ ਗੈਰ-ਕਾਨੂੰਨੀ ਰੇਤ ਮਾਈਨਿੰਗ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਉਨ੍ਹਾਂ ਦੇ ਭਤੀਜੇ ਭੁਪਿੰਦਰ ਸਿੰਘ ਉਰਫ ਹਨੀ ਦੇ ਘਰਾਂ ਅਤੇ ਦਫਤਰਾਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ, ਇੱਕ ‘’ਬਦਲਾਖੋਰੀ ਦੀ ਰਾਜਨੀਤ’’ ਹੈ ਅਤੇ ਹਨੀ ਉੱਤੇ ਤਿੰਨ ਸਾਲ ਪੁਰਾਣੇ ਇਸ ਮਾਮਲੇ ‘ਚ ਵੀ ਪਰਚਾ ਦਰਜ ਨਹੀਂ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਚਾਰਜਸ਼ੀਟ ਵਿੱਚ ਹਨੀ ਦੇ ਨਾਂ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ ਸੀ ਅਤੇ ਹੁਣ ਅਚਾਨਕ ਜਦੋਂ ਚੋਣਾਂ ਨੇੜੇ ਹਨ ਤਾਂ ਈਡੀ ਨੇ ਕੁਦਰਤਦੀਪ ਸਿੰਘ ਨਾਲ ਹਨੀ ਦੇ ਕਥਿਤ ਸਬੰਧਾਂ ਦੀ ਜਾਂਚ ਲਈ ਛਾਣ-ਬੀਣ ਦੁਬਾਰਾ ਸ਼ੁਰੂ ਕਰ ਦਿੱਤੀ ਹੈ।’’

ਉਨ੍ਹਾਂ ਕਿਹਾ, “ਜਿਵੇਂ ਜਦੋਂ ਪੱਛਮੀ ਬੰਗਾਲ ਵਿੱਚ ਚੋਣਾਂ ਸਨ ਤਾਂ ਭਾਜਪਾ ਨੇ ਕੇਂਦਰੀ ਏਜੰਸੀਆਂ ਰਾਹੀਂ ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਹੁਣ ਉਹ ਈਡੀ ਦੇ ਛਾਪਿਆਂ ਰਾਹੀਂ ਮੇਰੇ ਅਤੇ ਕਾਂਗਰਸੀ ਨੇਤਾਵਾਂ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।‘’

ਉਨ੍ਹਾਂ ਕਿਹਾ ਕਿ ਜਦੋਂ ਚੋਣਾਂ ਨੇੜੇ ਹਨ ਤਾਂ ਭਾਜਪਾ ਨੇ ਈਡੀ ਦੇ ਛਾਪਿਆਂ ਵਿੱਚ ਹੇਰਾਫੇਰੀ ਕੀਤੀ। ਪਰ ਕਾਂਗਰਸ ਦੇ ਨੇਤਾ ਯੋਧੇ ਹਨ ਅਤੇ ਅਸੀਂ ਹਰ ਦਬਾਅ ਅਤੇ ਮੁਸੀਬਤ ਦਾ ਸਾਹਮਣਾ ਕਰਨ ਲਈ ਤਿਆਰ ਹਾਂ।

ਮੁੱਖ ਮੰਤਰੀ ਨੇ ਕਿਹਾ, “ਈਡੀ ਅਧਿਕਾਰੀਆਂ ਨੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਸਪੱਸ਼ਟ ਤੌਰ ‘ਤੇ ਧਮਕੀ ਦਿੱਤੀ ਹੈ ਕਿ ਉਹ ਸਾਨੂੰ ਵਿਧਾਨ ਸਭਾ ਚੋਣਾਂ ਲੜਣ ਤੋਂ ਰੋਕਣ ਲਈ ਮੈਨੂੰ ਅਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣਾ ਚਾਹੁੰਦੇ ਹਨ। ਇਹ ਲੋਕਤੰਤਰ ਲਈ ਚੰਗਾ ਨਹੀਂ ਹੈ ਕਿਉਂਕਿ ਭਾਜਪਾ ਸਰਕਾਰ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।”

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ, ਚੰਨੀ ਨੇ ਕਿਹਾ, “ਇਹ ਬਦਲਾਖੋਰੀ ਦਾ ਮਾਮਲਾ ਹੈ ਕਿਉਂਕਿ ਮੈਂ ਭਾਜਪਾ ਸਰਕਾਰ ਦੁਆਰਾ ਬਣਾਏ ਗਏ ਤਿੰਨ-ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦਾ ਡਟ ਕੇ ਸਮਰਥਨ ਕੀਤਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ ਦੇ ਪੰਜਾਬ ਦੌਰੇ, ਜਿਸ ਦਾ ਮਕਸਦ ਪੰਜਾਬ ਵਿੱਚ ਭਾਜਪਾ ਦੀ ਹਮਾਇਤ ਜੁਟਾਉਣ ਦੀ ਅਸਮਰੱਥਾ ਨੂੰ ਛੁਪਾਉਣਾ ਸੀ, ਦੌਰਾਨ ਕਥਿਤ ਸੁਰੱਖਿਆ ਉਲੰਘਣਾ ਦਾ ਕਰਾਰਾ ਜਵਾਬ ਦਿੱਤਾ।‘’

ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਚੰਨੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਭਤੀਜੇ ਵਿਨੈ ਬਾਂਸਲ ਨੂੰ 2018 ‘ਚ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਸਮੇਂ ਕੇਜਰੀਵਾਲ ਨੇ ਇਸ ਨੂੰ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ।

ਉਹਨਾਂ ਕਿਹਾ, “ਉਸੇ ਤਰ੍ਹਾਂ ਜਦੋਂ ਭਾਜਪਾ ਪੰਜਾਬ ਵਿੱਚ ਮੇਰੇ ਪਰਿਵਾਰ ਅਤੇ ਨੇਤਾਵਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਕੇਜਰੀਵਾਲ ਅਤੇ ‘ਆਪ’ ਭਾਜਪਾ ਦਾ ਸਮਰਥਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਕਾਰਵਾਈ ਦੀ ਪੁਸ਼ਟੀ ਕਰ ਰਹੇ ਹਨ। ਮੈਨੂੰ ਪਤਾ ਹੈ ਕਿ ਭਾਜਪਾ ਅਤੇ ‘ਆਪ’ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਮਿਲੀਆਂ ਹੋਈਆਂ ਹਨ ਪਰ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਕੋਝੀਆਂ ਸਾਜਿਸ਼ਾਂ ਨਹੀਂ ਚੱਲਣ ਦੇਵਾਂਗੇ।’’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...