Wednesday, April 24, 2024

ਵਾਹਿਗੁਰੂ

spot_img
spot_img

‘ਆਪ’ ਆਗੂ ਅਨਮੋਲ ਗਗਨ ਮਾਨ ਮੋਹਾਲੀ ਵਿਖ਼ੇ ਅਧਿਆਪਕਾਂ ਦੇ ਧਰਨੇ ’ਚ ਪਹੁੰਚੀ, ਕਿਹਾ ਚੋਣਾਂ ’ਚ ਲੈਣਗੇ ਪੰਜਾਬ ਵਾਸੀ ਕੈਪਟਨ ਸਰਕਾਰ ਤੋਂ ਹਿਸਾਬ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜੂਨ, 2021 –
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੱਚੇ ਅਧਿਆਪਕਾਂ ਵੱਲੋਂ ਅੱਜ ਸ਼ੁਰੂ ਕੀਤੇ ਆਰ-ਪਾਰ ਦੇ ਸੰਘਰਸ਼ ‘ਤੋਂ ਫਿਕਰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਿਸੇ ਅਣਕਿਆਸੇ ਵੱਡੇ ਹਾਦਸੇ ਦੀ ਉਡੀਕ ਕੀਤੇ ਬਿਨਾ ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਦੇ ਆ ਰਹੇ ਅਧਿਆਪਕਾਂ ਨੂੰ ਫੌਰੀ ਰੈਗੂਲਰ ਕੀਤਾ ਜਾਵੇ।

ਚੀਮਾ ਨੇ ਇਹ ਵਿਚਾਰ ਕੱਚੇ ਅਧਿਆਪਕਾਂ ਵੱਲੋਂ ਆਪਣੀ ਮੰਗ ਨੂੰ ਲਗਾਤਾਰ ਅੱਖੋਂ ਪਰੋਖੇ ਕਰਨ ਤੋਂ ਖਫ਼ਾ ਹੋ ਕੇ ਅੱਜ ਮੁਹਾਲੀ ‘ਚ ਸਿੱਖਿਆ ਵਿਭਾਗ ਦੀ ‘ਤੇ ਚੜ੍ਹਕੇ ਆਤਮਦਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਤੇ ਟਿੱਪਣੀ ਕਰਦਿਆਂ ਪ੍ਰਗਟ ਕੀਤੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ, ਵਗੇਰਾ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ।

ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਨ੍ਹਾਂ ਅਧਿਆਪਕਾਂ ਦੇ ਪੱਲ੍ਹੇ ਲਾਰੇ ਹੀ ਪਏ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਹੱਕੀ ਮੰਗ ਰੈਗੂਲਰ ਕਰਨਾ ਤਾਂ ਦੂਰ ਸਗੋਂ ਪਿਛਲੇ ਲੰਬੇ ਸਮੇਂ ਤੋਂ ਮੀਟਿੰਗ ਕਰਨ ਤੋਂ ਵੀ ਕੰਨੀ ਕਤਰਾਅ ਰਹੀ ਹੈ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਦੇ ਅਖਬਾਰ ਤੇ ਅਧਿਆਪਕਾਂ ਕੋਲ ਮੁੱਖ ਮੰਤਰੀ ਦੇ ਬਿਆਨਾਂ ਦੀ ਸੀਡੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ।

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸੰਘਰਸ਼ ਨੂੰ ਹਿੰਸਕ ਨਾ ਹੋਣ ਦੇਣ ਤੇ ਸ਼ਾਂਤਮਈ ਰੱਖਣ ਕਿਉਕਿ ਉਹ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਉਨ੍ਹਾਂ ਦੀ ਮੰਗ ਨੂੰ ਡਟਕੇ ਵਿਧਾਨ ਸਭਾ ਵਿੱਚ ਰੱਖਣਗੇ।

ਇਸੇ ਦੌਰਾਨ ਆਪ ਦੇ ਯੂਥ ਵਿੰਗ ਦੀ ਉਪ ਪ੍ਰਧਾਨ ਅਨਮੋਲ ਗਗਨ ਮਾਨ ਅਧਿਆਪਕਾਂ ਦੇ ਧਰਨੇ ਵਾਲੀ ਥਾਂ ਪਹੁੰਚੇ ਉਨ੍ਹਾਂ ਨੂੰ ਪਾਰਟੀ ਦਾ ਸਮਰਥਨ ਦਿੱਤਾ। ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ‘ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਅਧਿਆਪਕਾਂ ‘ਤੇ ਅੱਤਿਆਚਾਰ ਹੀ ਕੀਤੇ ਹਨ, ਸਗੋਂ ਕਾਂਗਰਸ ਸਰਕਾਰ ਨੇ ਨਾ ਤਾਂ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਅਤੇ ਨਾ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ।

ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਆਮ ਆਦਮੀ ਪਾਰਟੀ ਰੋਜਗਾਰ ਲਈ ਸੰਘਰਸ ਕਰ ਰਹੇ ਨੌਜਵਾਨਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਨੌਜਵਾਨਾਂ ਵੱਡੀ ਗਿਣਤੀ ਵਿੱਚ ਰੋਜਗਾਰ ਦੇਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...