Thursday, March 28, 2024

ਵਾਹਿਗੁਰੂ

spot_img
spot_img

‘ਆਪ’ ਦੇ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਦੀਆਂ ਖ਼ਬਰਾਂ ਨਿਰਮੂਲ: ਰਾਘਵ ਚੱਢਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਜੁਲਾਈ, 2021:
‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸ੍ਰੀ ਰਾਘਵ ਚੱਢਾ ਨੇ ਮੀਡੀਆ ਦੇ ਇਕ ਹਿੱਸੇ ਵਿੱਚ ਆ ਰਹੀਆਂ ਉਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖ਼ਾਰਿਜ ਕੀਤਾ ਹੈ, ਜਿਨ੍ਹਾਂ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ‘ਆਪ’ ਅਤੇ ਅਕਾਲੀ ਦਲ ਸੰਯੁਕਤ ਵਿਚਾਲੇ ਕੋਈ ਸਮਝੌਤਾ ਹੋ ਗਿਆ ਹੈ ਜਾਂ ਹੋ ਰਿਹਾ ਹੈ।

ਅੱਜ ਇਸ ਤਰ੍ਹਾਂ ਦੀਆਂ ਖ਼ਬਰਾਂ ਕੁਝ ਚੈਨਲਾਂ ਵੱਲੋਂ ਚਲਾਏ ਜਾਣ ਤੋਂ ਬਾਅਦ ਆਪਣਾ ਪ੍ਰਤੀਕਰਮ ਦਿੰਦਿਆਂ ਸ੍ਰੀ ਰਾਘਵ ਚੱਢਾ ਨੇ ਕਿਹਾ ਕਿ ‘ਆਪ’ਪੰਜਾਬ ਦਾ ਸਹਿ ਇੰਚਾਰਜ ਹੋਣ ਦੇ ਨਾਤੇ ਉਹ ਇਹ ਗੱਲ ਸਪਸ਼ਟ ਕਰਨਾ ਚਾਹੁੰਦੇ ਹਨ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜਬਾਰੇ ਕੋਈ ਫ਼ੈਸਲਾ ਲਿਆ ਗਿਆ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਗੱਲਬਾਤ ਚੱਲ ਰਹੀ ਹੈ।

ਜ਼ਿਕਰਯੋਗ ਹੈ ਕਿ ਇਸੇ ਦੌਰਾਨ ਅਕਾਲੀ ਦਲ ਸੰਯੁਕਤ ਵੱਲੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ: ਸੁਖ਼ਦੇਵ ਸਿੰਘ ਢੀਂਡਸਾ ਦੇ ਹਵਾਲੇ ਨਾਲ ਸ: ਕਰਨੈਲ ਸਿੰਘ ਪੀਰਮੁਹੰਮਦ ਵੱਲੋਂ ਜਾਰੀ ਬਿਆਨ ਵਿੱਚ ਵੀ ਇਹੀ ਕਿਹਾ ਗਿਆ ਹੈ ਕਿ ਇਨ੍ਹਾਂ ਖ਼ਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ ਕਿ ਅਕਾਲੀ ਦਲ ਸੰਯੁਕਤ ਅਤੇ ‘ਆਪ’ ਵਿਚਾਲੇ ਕੋਈ ਚੋਣ ਸਮਝੌਤਾ ਹੋਇਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...