Thursday, April 25, 2024

ਵਾਹਿਗੁਰੂ

spot_img
spot_img

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਪੇਸ਼ ਕੀਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਅਗਸਤ, 2022:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੰਜਾਬ ਬਾਰੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਸਵਾਲਾਂ ਦੀ ਸੂਚੀ ਰਾਹੀਂ ਪੰਜਾਬ ਦੇ ਲੋਕਾਂ ਅੱਗੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ ਹੈ।

ਰਾਘਵ ਚੱਢਾ ਨੇ ਟਵੀਟ ਰਾਹੀਂ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਉਨ੍ਹਾਂ ਦੀ ਹਾਜ਼ਰੀ 93 ਫੀਸਦੀ ਰਹੀ ਅਤੇ ਰਾਜ ਸਭਾ ਵਿੱਚ ਉਨ੍ਹਾਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨਾਲ ਸਬੰਧਿਤ 42 ਸਵਾਲ ਉਠਾਏ। ਉਨ੍ਹਾਂ ਨੇ ਰਾਜ ਸਭਾ ਦੀਆਂ 8 ਬਹਿਸਾਂ ਵਿੱਚ ਹਿੱਸਾ ਲਿਆ ਅਤੇ ਸਦਨ ਦੇ ਸਾਹਮਣੇ ਆਪਣੇ ਅਹਿਮ ਵਿਚਾਰ ਪ੍ਰਗਟ ਕੀਤੇ।

ਸੰਸਦ ਮੈਂਬਰ ਰਾਘਵ ਚੱਢਾ ਨੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਦੋ ਪ੍ਰਾਈਵੇਟ ਮੈਂਬਰਸ਼ਿਪ ਬਿੱਲ ਵੀ ਪੇਸ਼ ਕੀਤੇ ਜਿਸ ਵਿੱਚ ਪਹਿਲਾ ਸੀ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਯਕੀਨੀ ਬਣਾਉਣਾ। ਦੂਜਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਦਲ-ਬਦਲੀ ਨੂੰ ਰੋਕਣ ਅਤੇ ‘ਰਿਜ਼ੋਰਟ ਰਾਜਨੀਤੀ’ ‘ਤੇ ਨਕੇਲ ਪਾਉਣ ਲਈ, ਜਿਸ ਤਹਿਤ ਉਨ੍ਹਾਂ ਨੇ ਸੰਵਿਧਾਨ ਦੀ ਦਸਵੀਂ ਅਨੁਸੂਚੀ ਵਿੱਚ ਸੋਧ ਕਰਨ ਲਈ ਸੰਵਿਧਾਨ ਸੋਧ ਬਿੱਲ-2022 ਰਾਜ ਸਭਾ ਵਿੱਚ ਪੇਸ਼ ਕੀਤਾ।

ਰਾਘਵ ਚੱਢਾ ਨੇ ਵੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਅਤੇ ਭਾਵਨਾਵਾਂ ਦੀ ਰਾਖੀ ਲਈ ਰਾਜ ਸਭਾ ਵਿੱਚ ਕਈ ਅਹਿਮ ਮੁੱਦੇ ਉਠਾਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਰਾਵਾਂ ’ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜੀਐਸਟੀ ਦਾ ਮੁੱਦਾ ਉਠਾਇਆ, ਜਿਸ ਮਗਰੋਂ ਕੇਂਦਰ ਸਰਕਾਰ ਨੂੰ ਇਹ ਜੀ.ਐਸ.ਟੀ ਖ਼ਤਮ ਕਰਨ ਲਈ ਮਜ਼ਬੂਰ ਹੋਣਾ ਪਿਆ।

ਪੰਜਾਬ ਦੇ ਕਿਸਾਨਾਂ ਦੇ ਭਲੇ ਲਈ ਉਨ੍ਹਾਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਮੁੱਦਾ ਰਾਜ ਸਭਾ ‘ਚ ਉਠਾਇਆ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤਾ| ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਪੂਰੇ ਭਾਰਤ ਦੇ ਮੁੱਖ ਗੁਰਦੁਆਰਾ ਸਾਹਿਬਾਂ ਦੇ ਦਰਸ਼ਨ ਲਈ ਵਿਸ਼ੇਸ਼ ਗੁਰੂਕ੍ਰਿਪਾ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ।

ਰਾਘਵ ਚੱਢਾ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਲੋਕਾਂ ਨੂੰ ਦਰਪੇਸ਼ ਸੱਮਸਿਆਵਾਂ ਨੂੰ ਦੂਰ ਕਰਨ ਲਈ ਰਾਜ ਸਭਾ ਵਿੱਚ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਪੰਜਾਬ ਲਈ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ। ਮਹਿੰਗਾਈ ਦੇ ਮੁੱਦੇ ‘ਤੇ ਉਨ੍ਹਾਂ ਸੰਸਦ ‘ਚ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਇਸ ਲਈ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।

ਰਾਜ ਸਭਾ ਵਿੱਚ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਪੰਜਾਬ ਦੇ ਹੋਰ ਮੁੱਖ ਮੁੱਦੇ ਵੀ ਉਠਾਏ ਗਏ। ਉਨ੍ਹਾਂ ਪੰਜਾਬ ਦੇ ਪੇਂਡੂ ਵਿਕਾਸ ਪ੍ਰੋਜੈਕਟਾਂ, ਮੋਹਾਲੀ ਅਤੇ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਹਵਾਈ ਸੇਵਾ, ਗੁਲਾਬੀ ਸੁੰਡੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ, ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੀ ਸਥਿਤੀ, ਅਸੰਗਠਿਤ ਮਜ਼ਦੂਰਾਂ ਲਈ ਸਕੀਮਾਂ, ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀਆਂ ਡਿੱਗਦੀਆਂ ਕੀਮਤਾਂ ਬਾਰੇ ਕੇਂਦਰ ਸਰਕਾਰ ਨੂੰ ਸਵਾਲ ਕੀਤੇ।

ਉਨ੍ਹਾਂ ਪੰਜਾਬ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਭਾਰਤ ਦੀ ਜੀਡੀਪੀ ਵਿਕਾਸ ਦਰ, ਪੰਜਾਬ ਵਿੱਚ ਰੇਲਵੇ ਲਾਈਨਾਂ, ਨੌਜਵਾਨਾਂ ਲਈ ਦੇਸ਼ ਵਿੱਚ ਰੁਜ਼ਗਾਰ ਦੇ ਵਿਕਲਪਾਂ, ਨਸ਼ਿਆਂ ਨਾਲ ਸਬੰਧਤ ਮੁੱਦੇ, ਦੇਸ਼ ਵਿੱਚ ਚੱਲ ਰਹੇ ਬਿਜਲੀ ਸੰਕਟ, ਐਲ.ਆਈ.ਸੀ. ਆਈ.ਪੀ.ਓ., ਕਿਸਾਨ ਖ਼ੁਦਕੁਸ਼ੀਆਂ ਅਤੇ ਕੇਂਦਰ ਸਰਕਾਰ ਵਿੱਚ ਖਾਲੀ ਪਈਆਂ ਪੋਸਟਾਂ ਨਾਲ ਸਬੰਧਤ ਸਵਾਲ ਸੰਸਦ ਵਿੱਚ ਉਠਾਏ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...