Saturday, April 27, 2024

ਵਾਹਿਗੁਰੂ

spot_img
spot_img

‘ਆਪ’ ਦੇ 4 ਬਾਗੀ ਵਿਧਾਇਕਾਂ ਵੱਲੋਂ ‘ਪੰਜਾਬ ਖ਼ੇਤਰੀ ਵਿਚਾਰ ਮੰਚ’ ਦਾ ਗਠਨ

- Advertisement -

ਚੰਡੀਗੜ੍ਹ, 19 ਸਤੰਬਰ 2020:
ਪੰਜਾਬ ਦੇ ਚਾਰ ‘ਆਪ’ ਦੇ ਬਾਗ਼ੀ ਵਿਧਾਇਕਾਂ ਨੇ ਸੂਬੇ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਨਵਾਂ ਪਲੇਟਫ਼ਾਰਮ ਬਣਾਉਣ ਦਾ ਫ਼ੈਸਲਾ ਕਰਦਿਆਂ ‘ਪੰਜਾਬ ਖੇਤਰੀ ਵਿਚਾਰ ਮੰਚ’ ਦਾ ਗਠਨ ਕੀਤਾ ਹੈ।

ਆਮ ਆਦਮੀ ਪਾਰਟੀ ਦੇ 4 ਬਾਗ਼ੀ ਵਿਧਾਇਕਾਂ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖ਼ਾਲਸਾ, ਕੰਵਰ ਸੰਧੂ ਅਤੇ ਜਗਤਾਰ ਸਿੰਘ ਹਿੱਸੋਵਾਲ ਨੇ ਕਿਹਾ ਕਿ ਸੂਬੇ ਵਿਚ ‘ਪੰਜਾਬ ਖੇਤਰੀ ਵਿਚਾਰ ਮੰਚ’ ਦੇ ਸਮਾਗਮ ਵਿਚ ਬੁੱਧੀਜੀਵੀਆਂ, ਸੇਵਾ-ਮੁਕਤ ਅਫ਼ਸਰਾਂ, ਡੋਮੇਨ ਮਾਹਿਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਨਾਲ ਸੂਬੇ ਦੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਿਟਾਂਦਰਾ ਕਰਕੇ ਸਮੱਸਿਆਵਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪ੍ਰੈੱਸ ਬਿਆਨ ਜਾਰੀ ਕਰਦਿਆਂ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ‘ਪੰਜਾਬ ਖੇਤਰੀ ਵਿਚਾਰ ਮੰਚ’ ਪਾਰਟੀਆਂ, ਫੋਰਮਾਂ, ਯੂਨੀਅਨਾਂ ਅਤੇ ਹੋਰ ਸੰਸਥਾਵਾਂ ਵਿੱਚ ਕੰਮ ਕਰਨ ਵਾਲੀ ਇੱਕ ਗੈਰ ਰਾਜਨੀਤਿਕ ਸੰਸਥਾ ਹੋਵੇਗੀ। ਉਨ੍ਹਾਂ ਕਿਹਾ, ‘‘ਇਹ ਫ਼ੈਸਲਾ ਸੂਬੇ ਦੇ ਜ਼ਿਆਦਾਤਰ ਲੋਕਾਂ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੇ ਫੀਡਬੈਕ ਤੋਂ ਬਾਅਦ ਲਿਆ ਗਿਆ ਇੱਕ ਅਹਿਮ ਫ਼ੈਸਲਾ ਹੈ।”

ਕਮਾਲੂ ਨੇ ਕਿਹਾ ਕਿ ਬੀਤੇ ਦਿਨ ਉਨ੍ਹਾਂ ਨੇ ਡੋਮੇਨ ਮਾਹਿਰਾਂ ਸਮੇਤ ਦਰਜਨਾਂ ਲੋਕਾਂ ਨਾਲ ਕਈ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਨੇ ਕਿਹਾ ਇਸ ਮੰਚ ਰਾਹੀਂ ਉਹ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨਾਲ ਵੀ ਸਮੇਂ-ਸਮੇਂ ਰਾਬਤਾ ਕਾਇਮ ਕਰਦੇ ਰਹਿਣਗੇ, ਜਿਹੜੇ ਅਜੇ ਵੀ ਸੂਬੇ ਅਤੇ ਲੋਕਾਂ ਦੀ ਭਲਾਈ ਕਰਨ ਲਈ ਤਤਪਰ ਹਨ।

ਇੱਕ ਸਵਾਲ ਕਿ ਇੱਕ ਗੈਰ ਰਾਜਨੀਤਿਕ ਸੰਸਥਾ ਕਿਉਂ ਬਣਾਈ ਹੈ? ਦਾ ਜਵਾਬ ਦਿੰਦਿਆਂ ਜਗਦੇਵ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਨਾਲ ਗੱਲਬਾਤ ਅਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਆਸਾਨ ਅਤੇ ਸੌਖਾ ਪਲੇਟਫ਼ਾਰਮ ਬਣਾਉਣ ਦਾ ਮਕਸਦ ਹੈ, ਜੋ ਵੱਖ-ਵੱਖ ਰਾਜਨੀਤਿਕ ਸਮੂਹਾਂ ਜਾਂ ਪਾਰਟੀਆਂ ਦਾ ਹਿੱਸਾ ਹੋ ਸਕਦੇ ਹਨ।

ਕੰਵਰ ਸੰਧੂ, ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖ਼ਾਲਸਾ, ਜਗਤਾਰ ਸਿੰਘ ਹਿੱਸੋਵਾਲ (ਸਾਰੇ ਵਿਧਾਇਕ) ਨੇ ਕਿਹਾ ਕਿ ਅਸੀਂ ਚਾਰ ਵਿਧਾਇਕਾਂ ਨੇ ਸੂਬੇ ਰਾਜ ਦੀਆਂ ਅਨੇਕਾਂ ਮੁਸ਼ਕਲਾਂ ਅਤੇ ਮੁੱਦਿਆਂ ਉੱਤੇ ਵਿਚਾਰ ਲਈ ਇੱਕ ‘ਪੰਜਾਬ ਖੇਤਰੀ ਵਿਚਾਰ ਮੰਚ’ ਦਾ ਗਠਨ ਕਰਨ ਜਾ ਰਹੇ ਹਾਂ।

ਉਕਤ ਆਗੂਆਂ ਨੇ ਕਿਹਾ ਕਿ ਸਾਡੀ ਨਿਮਾਣੀ ਜਿਹੀ ਇਹ ਕੋਸ਼ਿਸ਼ ਸੂਬੇ ਨੂੰ ਵਿਕਾਸ ਅਤੇ ਤਰੱਕੀ ਦੇ ਰਾਹ ਉੱਤੇ ਪਾਉਣ ਦੇ ਸੁਝਾਅ ਲੈਣ ਲਈ ਅਤੇ ਖੁੱਲ੍ਹੀ ਬਹਿਸ ਸ਼ੁਰੂ ਕਰਨ ਲਈ ਹੈ। ਅਸੀਂ ਪੰਜਾਬ ਭਰ ਦੇ ਇੱਕ-ਸਮਾਨ ਸੋਚ ਵਾਲੇ ਲੋਕਾਂ, ਬੁੱਧੀਜੀਵੀਆਂ, ਅਕਾਦਮਿਕ, ਵੱਖਰੇ-ਵੱਖਰੇ ਕਿੱਤਿਆਂ, ਕਾਨੂੰਨੀ ਮਾਹਿਰਾਂ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਸਾਡੇ ਨਾਲ ਯਤਨਸ਼ੀਲ ਹੋਣ ਲਈ ਸੱਦਾ ਦਿੰਦੇ ਹਾਂ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...