Saturday, April 20, 2024

ਵਾਹਿਗੁਰੂ

spot_img
spot_img

‘ਆਪ’ ਨੂੰ ਰੋਕਣ ਲਈ ਕਾਂਗਰਸ, ਬਾਦਲ ਅਤੇ ਭਾਜਪਾ ਦੀ ਸਾਂਝੀ ਸਾਜ਼ਿਸ਼ ਸੀ ਮੌੜ ਬੰਬ ਧਮਾਕਾ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਅਕਤੂਬਰ, 2021 –
ਮੌੜ ਬੰਬ ਧਮਾਕੇ ਬਾਰੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੁੱਛਿਆ, ”ਬਿਆਨਬਾਜ਼ੀ ਦੀ ਥਾਂ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਮੌੜ ਬੰਬ ਧਮਾਕੇ ਵਿੱਚ ਕੀ ਕਾਰਵਾਈ ਕਰ ਰਹੇ ਹਨ?”

ਉਨ੍ਹਾਂ ਕਿਹਾ ਕਿ ਅਸੀਂ (ਆਪ) ਸ਼ੁਰੂ ਤੋਂ ਕਹਿੰਦੇ ਆ ਰਹੇ ਹਾਂ ਕਿ ਕਾਂਗਰਸ, ਬਾਦਲਾਂ ਅਤੇ ਭਾਜਪਾ ਨੇ 2017 ‘ਚ ਆਮ ਆਦਮੀ ਪਾਰਟੀ ਨੂੰ ਸੱਤਾ ‘ਚ ਆਉਣ ਤੋਂ ਰੋਕਣ ਲਈ ਇੰਨਾ ਨੇ ਮੌੜ ਬੰਬ ਧਮਾਕਾ ਕਰਨ ਦੀ ਸਾਂਝੀ ਸਾਜ਼ਿਸ਼ ਰਚੀ ਸੀ ਅਤੇ ਵੋਟਾਂ ਤੋਂ ਠੀਕ 4 ਦਿਨ ਪਹਿਲਾਂ ਮੌੜ ਬੰਬ ਧਮਾਕਾ ਕਰਵਾ ਕੇ 3 ਬੱਚਿਆਂ ਸਮੇਤ 7 ਨਿਰਦੋਸ਼ਾਂ ਦੀ ਜਾਨ ਲਈ ਅਤੇ ਕਰੀਬ 2 ਦਰਜਨ ਲੋਕ ਜ਼ਖਮੀ ਕੀਤੇ ਸਨ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ”ਵਿਧਾਨ ਸਭਾ ਚੋਣਾ 2017 ਦੌਰਾਨ ਮੌੜ ‘ਚ ਕੀਤਾ ਗਿਆ ਬੰਬ ਧਮਾਕਾ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਅਤੇ ਵੋਟਰਾਂ ਨੂੰ ਡਰਾਉਣ ਦਾ ਮਨਸੂਬਾ ਸੀ, ਜੋ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਸਾਂਝੀ ਕਰਤੂਤ ਸੀ।”

ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਅੱਜ ਗ੍ਰਹਿ ਮੰਤਰੀ ਹੁੰਦਿਆਂ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਮੌੜ ਬੰਬ ਧਮਾਕੇ ਵਿੱਚ ਕੋਈ ਕਾਰਵਾਈ ਨਾ ਕਰਨ ਦੋਸ਼ ਲਾ ਰਹੇ ਹਨ। ਪਰ ਸਭ ਨੂੰ ਪਤਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਖ਼ੁਦ ਵੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ‘ਚ ਸ਼ਾਮਲ ਸਨ ਅਤੇ ਕੈਪਟਨ ਦੇ ਕਰੀਬੀ ਸਨ, ਉਸ ਸਮੇਂ ਉਨ੍ਹਾਂ ਮੌੜ ਬੰਬ ਧਮਾਕੇ ਦੀ ਕੋਈ ਗੱਲ ਨਹੀਂ ਕੀਤੀ।

ਚੀਮਾ ਨੇ ਸੁੱਖੀ ਰੰਧਾਵਾ ਨੂੰ ਸਵਾਲ ਕੀਤਾ ਕਿ ਕੈਪਟਨ ਤਾਂ ਇਸ ਬੰਬ ਬਲਾਸਟ ਦੀ ਜਾਂਚ ਨਹੀਂ ਕਰਾਉਣਾ ਚਾਹੁੰਦੇ ਸਨ। ਜਿਸ ਬਾਰੇ ਸਭ ਜਾਣਦੇ ਹਨ, ਹੁਣ ਗ੍ਰਹਿ ਮੰਤਰੀ ਰੰਧਾਵਾ ਦੱਸਣ ਕਿ ਕਿੰਨੇ ਦਿਨਾਂ ‘ਚ ਨਿਰਪੱਖ ਜਾਂਚ ਕਰਵਾ ਕੇ ਸਾਰੇ ਦੋਸ਼ੀਆਂ ਨੂੰ ਸਜਾ ਅਤੇ ਪੀੜਤਾਂ ਨੂੰ ਇਨਸਾਫ਼ ਦੇਣਗੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌੜ ਬੰਬ ਧਮਾਕੇ ਦੀ ਜਾਂਚ ਨਾ ਕਰਾਉਣ ਲਈ ਸਮੁੱਚੀ ਕਾਂਗਰਸ ਪਾਰਟੀ ਅਤੇ ਕਾਂਗਰਸ ਸਰਕਾਰ ਦੇ ਮੰਤਰੀ ਵੀ ਜ਼ਿੰਮੇਵਾਰ ਹਨ, ਜਿਨ੍ਹਾਂ ਪੰਜਾਬ ‘ਚ ਹੋਏ ਬੰਬ ਧਮਾਕਿਆਂ ਅਤੇ ਹਥਿਆਰ ਫੜੇ ਜਾਣ ਦੇ ਮੁੱਦਿਆਂ ‘ਤੇ ਕਦੇ ਮੂੰਹ ਨਹੀਂ ਖੋਲ੍ਹਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਰਿਹਾ ਹੈ ਕਿ ਇਹ ਰਾਜ-ਸੱਤਾ ‘ਤੇ ਕਾਬਜ਼ ਹੋਣ ਲਈ ਮੁੱਦੇ ਪੈਦਾ ਕਰਦੀ ਹੈ ਅਤੇ ਫਿਰ ਉਨ੍ਹਾਂ ਮੁੱਦਿਆਂ ਦੇ ਨਾਂ ‘ਤੇ ਲੋਕਾਂ ਨੂੰ ਡਰਾ ਧਮਕਾ ਕੇ ਜਾਂ ਲਾਲਚ ਦੇ ਕੇ ਵੋਟਾਂ ਹਾਸਲ ਕਰਦੀ ਹੈ।

ਮੌੜ ਬੰਬ ਧਮਾਕੇ ਤੋਂ ਸਿੱਧ ਹੁੰਦਾ ਹੈ ਕਿ ਕਾਂਗਰਸੀ, ਭਾਜਪਾ ਅਤੇ ਬਾਦਲ ਦਲ਼ੀਏ ਸੱਤਾ ਲਈ ਖ਼ੂਨ ਖ਼ਰਾਬੇ ਤੋਂ ਵੀ ਗੁਰੇਜ਼ ਨਹੀਂ ਕਰਦੇ। ਪਰ ਸੱਤਾ ‘ਤੇ ਕਾਬਜ਼ ਹੋ ਕੇ ਅਜਿਹੇ ਮੁੱਦਿਆਂ ਬਾਰੇ ਚੁੱਪ ਧਾਰ ਲੈਂਦੀ ਹੈ ਅਤੇ ਇਹੋ ਕੁੱਝ ਮੌੜ ‘ਚ ਬੰਬ ਧਮਾਕਾ ਕਰਕੇ ਕੀਤਾ ਗਿਆ ਸੀ।

ਚੀਮਾ ਨੇ ਕਿਹਾ ਕਿ ਇੱਕ ਖ਼ਾਸ ਵਰਗ ‘ਚ ਅੱਤਵਾਦ ਦਾ ਭੈਅ ਅਤੇ ਡਰ ਪੈਦਾ ਕਰਨ ਦੀ ਡੂੰਘੀ ਸਾਜ਼ਿਸ਼ ਤਹਿਤ ਮੌੜ ਬੰਬ ਬਲਾਸਟ ਕਰਵਾਇਆ ਗਿਆ। ਇਸ ਕਰਕੇ ਹੀ ਸੱਤਾਧਾਰੀ ਕਾਂਗਰਸ ਨੇ ਇਸ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਚੀਮਾ ਨੇ ਖ਼ਦਸ਼ੇ ਪ੍ਰਗਟ ਕੀਤੇ ਕਿ ਚੋਣਾਂ ਤੋਂ ਪਹਿਲਾਂ ਕੈਪਟਨ, ਕਾਂਗਰਸ, ਬਾਦਲ ਅਤੇ ਭਾਜਪਾ ਦੁਬਾਰਾ ਫਿਰ ਡਰ ਤੇ ਭੈਅ ਦਾ ਮਾਹੌਲ ਪੈਦਾ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...