Saturday, April 27, 2024

ਵਾਹਿਗੁਰੂ

spot_img
spot_img

‘ਆਪ’ ਨੂੰ ਸਥਾਨਕ ਚੋਣਾਂ ’ਚ ਕਾਂਗਰਸ ’ਤੇ ਧੱਕੇਸ਼ਾਹੀ ਤੇ ਸਰਕਾਰੀ ਸਾਧਨਾਂ ਦੀ ਵਰਤੋਂ ਦਾ ਸ਼ੱਕ, ਵਫ਼ਦ ਰਾਜ ਚੋਣ ਕਮਿਸ਼ਨਰ ਨੂੰ ਮਿਲੇਗਾ

- Advertisement -

ਯੈੱਸ ਪੰਜਾਬ
ਚੰਡੀਗੜ, 17 ਜਨਵਰੀ, 2021:
ਆਮ ਆਦਮੀ ਪਾਰਟੀ ਨੇ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ’ਚ ਸੱਤਾਧਾਰੀ ਪਾਰਟੀ ਕਾਂਗਰਸ ਵੱਲੋਂ ਚੋਣ ਜਿੱਤਣ ਲਈ ਸਰਕਾਰੀ ਮਿਸ਼ਨਰੀ ਵਰਤਣ ਅਤੇ ਧੱਕੇਸ਼ਾਹੀਆਂ ਕਰਨ ਦੀ ਸ਼ੰਕਾ ਪ੍ਰਗਟਾਈ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਿਰਪੱਖ ਚੋਣਾਂ ਕਰਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਪਾਰਟੀ ਦੇ ਵਿਧਾਇਕਾਂ ਦਾ ਵਫਦ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਮਿਲੇਗਾ।

ਉਨਾਂ ਕਿਹਾ ਕਿ ਕਾਂਗਰਸ ਨੇ ਸੱਤਾ ’ਚ ਆਉਣ ਤੋਂ ਬਾਅਦ ਲੋਕਾਂ ਦੇ ਲਈ ਕੋਈ ਕੰਮ ਨਹੀਂ ਕੀਤਾ। ਹੁਣ ਆਪਣੇ ਆਪ ਨੂੰ ਇਹ ਸਿੱਧ ਕਰਨ ਲਈ ਕਿ ਲੋਕਾਂ ਨੇ ਕੰਮਾਂ ਉੱਤੇ ਮੋਹਰ ਲਗਾਈ ਹੈ, ਇਸ ਮਕਸਦ ਵਾਸਤੇ ਹਰ ਤਰੀਕੇ ਨਾਲ ਚੋਣਾਂ ਜਿੱਤਣ ਵਾਸਤੇ ਧੰਦਲੀ ਕਰਨ ਦਾ ਡਰ ਹੈ।

ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਵੀ ਸੱਤਾ ਵਿੱਚ ਰਹਿੰਦੇ ਹੋਏ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਮੇਂ ਵੱਡੀਆਂ ਧੰਦੀਆਂ ਕਰਦੇ ਆਏ ਹਨ। ਉਨਾਂ ਕਿਹਾ ਕਿ ਹੁਣ ਵੀ ਇਹ ਡਰ ਹੈ ਕਿ ਕਾਂਗਰਸ ਪਾਰਟੀ ਸਰਕਾਰੀ ਸਾਧਨਾਂ ਦੀ ਦੁਰਵਰਤੋਂ ਕਰਦੀ ਹੋਈ ਸੱਤਾ ਦੇ ਨਸ਼ੇ ਵਿੱਚ ਚੋਣਾਂ ਨੂੰ ਪ੍ਰਭਾਵਿਤ ਕਰੇਗੀ। ਉਨਾਂ ਕਿਹਾ ਕਿ ਪਾਰਟੀ ਵੱਲੋਂ ਸੂਬੇ ਭਰ ਵਿੱਚ ਸੁਤੰਤਰ, ਨਿਰਪੱਖ ਅਤੇ ਬਿਨਾਂ ਕਿਸੇ ਭੈਅ ਤੋਂ ਚੋਣਾਂ ਕਰਾਉਣ ਦੀ ਮੰਗ ਨੂੰ ਲੈ ਕੇ ਵਫਦ ਰਾਜ ਚੋਣ ਕਮਿਸ਼ਨਰ ਨੂੰ ਮਿਲੇਗਾ।

ਉਨਾਂ ਕਿਹਾ ਇਹ ਵੀ ਡਰ ਹੈ ਕਿ ਕਾਂਗਰਸ ਪਾਰਟੀ ਆਪਣੀ ਸਰਕਾਰ ਹੋਣ ਦੀ ਤਾਕਤ ਵਰਤਦੇ ਹੋਏ ਵੋਟਰਾਂ ਨੂੰ ਗੁੰਮਰਾਹ ਕਰਨ ਦੇ ਲਈ ਤਰਾਂ ਤਰਾਂ ਦੇ ਹੱਥ ਕੰਢੇ ਵਰਤ ਸਕਦੀ ਹੈ। ਉਨਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਦੇ ਕਿਸੇ ਵੀ ਦਬਾਅ ਹੇਠ ਨਾ ਆਉਣ। ਚੋਣਾਂ ਵਿੱਚ ਆਪਣੇ ਵੋਟ ਅਧਿਕਾਰ ਦੀ ਸੁਤੰਤਰ ਵਰਤੋਂ ਕਰਦੇ ਹੋਏ ਯੋਗ ਅਤੇ ਇਮਾਨਦਾਰ ਉਮੀਦਵਾਰਾਂ ਦੀ ਚੋਣ ਕਰਨ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸੱਤਾਧਾਰੀ ਕਿਸੇ ਤਰਾਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੋਈ ਹੱਥਕੰਢਾ ਵਰਤਦੀ ਹੈ ਜਾਂ ਸਰਕਾਰੀ ਸਾਧਨਾਂ ਦੀ ਵਰਤੋਂ ਕਰਦੇ ਹੋਏ ਦਬਾਅ ਪਾਉਣ ਦੀ ਕੋਸ਼ਿਸ਼ ਕਰਦੇ ਤਾਂ ਉਨਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਵਿੱਚ ਕਿਸੇ ਵੀ ਤਰਾਂ ਦੀ ਧੱਕੇਸ਼ਾਹੀ ਵਿਰੁੱਧ ਡਟਕੇ ਸਾਹਮਣਾ ਕਰੇਗੀ।

‘ਆਪ’ ਵੱਲੋਂ ਮਿਉਂਸਪਲ ਚੋਣਾਂ ਲਈ 129 ਉਮੀਦਵਾਰਾਂ ਦਾ ਐਲਾਨ, ਭਗਵੰਤ ਮਾਨ ਨੇ ਕਿਹਾ ਚੋਣਾਂ ’ਚ ਵੱਡੀ ਜਿੱਤ ਪ੍ਰਾਪਤ ਕਰਾਂਗੇ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...