Thursday, April 25, 2024

ਵਾਹਿਗੁਰੂ

spot_img
spot_img

‘ਆਪ’ ਨੇ ਪੰਜਾਬ ਦੇ ਮੁੱਦੇ ਸੰਸਦ ‘ਚ ਨਾ ਉਠਾਉਣ ‘ਤੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕੀਤਾ ਬੇਨਕਾਬ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਗਸਤ, 2022 –
ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦਾ ਅਸਲ ਪੰਜਾਬੀ ਵਿਰੋਧੀ ਪੱਖ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਜਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਿਸੇ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਨੇ ਇਸ ਮਾਨਸੂਨ ਸੈਸ਼ਨ ਵਿੱਚ ਪੰਜਾਬ ਦੇ ਇੱਕ ਵੀ ਮੁੱਦੇ ‘ਤੇ ਗੱਲ ਨਹੀਂ ਕੀਤੀ।

ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਤੋਂ ‘ਆਪ’ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੇ ਪੰਜਾਬ ਪੱਖੀ ਅਣਗਿਣਤ ਮੁੱਦੇ ਜ਼ੋਰਦਾਰ ਢੰਗ ਨਾਲ ਸਦਨ ‘ਚ ਉਠਾਏ ਜਦਕਿ ਵਿਰੋਧੀ ਧਿਰ ਦੇ ਆਗੂਆਂ ਨੇ ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਖੇਚਲ ਵੀ ਨਹੀਂ ਕੀਤੀ। ਇਸ ਕਾਨਫਰੰਸ ਮੌਕੇ ਉਹਨਾਂ ਨਾਲ ਆਪ ਆਗੂ ਇਕਬਾਲ ਸਿੰਘ ਵੀ ਮੌਜੂਦ ਰਹੇ।

ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਵਰ੍ਹਦਿਆਂ ਕੰਗ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ, ਜੋ ਕਿ ਆਮ ਤੌਰ ‘ਤੇ ਆਪਣੇ ਆਪ ਨੂੰ “ਪੰਜਾਬ ਹਿਤੈਸ਼ੀ” ਨੇਤਾ ਕਹਿੰਦੇ ਹਨ, ਨੇ ਪੰਜਾਬ ਦਾ ਇੱਕ ਵੀ ਮੁੱਦਾ ਸੰਸਦ ‘ਚ ਨਹੀਂ ਉਠਾਇਆ ਅਤੇ ਲੋਕ ਸਭਾ ਵਿੱਚ ਉਨ੍ਹਾਂ ਦੀ ਹਾਜ਼ਰੀ ਸਿਰਫ 15% ਸੀ।

ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਭਾਜਪਾ ਦੇ ਸੰਨੀ ਦਿਓਲ ਨੇ ਵੀ ਪੰਜਾਬ ਨਾਲ ਸਬੰਧਿਤ ਕੋਈ ਵੀ ਮੁੱਦਾ ਸੰਸਦ ਵਿੱਚ ਨਹੀਂ ਉਠਾਇਆ ਅਤੇ ਆਪਣੇ ਨਿੱਜੀ ਹਿੱਤਾਂ ਲਈ ਚੁੱਪ ਰਹੇ। ਸੰਸਦ ਵਿੱਚ ਉਨ੍ਹਾਂ ਦੀ ਘੱਟ ਹਾਜ਼ਰੀ ਵੀ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਗ਼ੈਰ-ਸੰਜੀਦਗੀ ਨੂੰ ਦਰਸਾਉਂਦੀ ਹੈ।

ਕੰਗ ਨੇ ਕਿਹਾ, “ਵਿਰੋਧੀ ਆਗੂ ਪੰਜਾਬ ਦੇ ਹੱਕਾਂ ਨੂੰ ਢਾਹ ਲਾਉਣ ਲਈ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰ ਰਹੇ ਹਨ ਅਤੇ ਕਦੇ ਵੀ ਪੰਜਾਬੀਆਂ ਦੇ ਅਸਲ ਮੁੱਦੇ ਸਦਨ ਵਿੱਚ ਨਹੀਂ ਉਠਾਉਂਦੇ। ਦੂਜੇ ਪਾਸੇ ‘ਆਪ’ ਦੇ ਸੰਸਦ ਮੈਂਬਰਾਂ ਨੇ ਕੇਂਦਰ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਰਾਵਾਂ ‘ਤੇ ਜੀ ਐੱਸ ਟੀ ਅਤੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਰਗੇ ਫ਼ੈਸਲਿਆਂ ਨੂੰ ਵਾਪਸ ਲੈਣ ਲਈ ਮਜ਼ਬੂਰ ਕੀਤਾ ਹੈ।”

ਇਸੇ ਤਰ੍ਹਾਂ ‘ਆਪ’ ਦੇ ਸੰਸਦ ਮੈਂਬਰਾਂ ਜਿਨ੍ਹਾਂ ਵਿੱਚ ਰਾਘਵ ਚੱਢਾ, ਅਸ਼ੋਕ ਮਿੱਤਲ, ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਦੇਸ਼ ਵਿੱਚ ਤੇਲ ਦੀਆਂ ਵਧ ਰਹੀਆਂ ਕੀਮਤਾਂ, ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਹਰਿਮੰਦਰ ਸਾਹਿਬ ਨੇੜੇ ਸਰਾਵਾਂ ’ਤੇ ਲੱਗੇ ਜੀਐਸਟੀ, ਕਿਸਾਨ ਵਿਰੋਧੀ ਨੀਤੀਆਂ ਸਮੇਤ ਹੋਰ ਜ਼ਰੂਰੀ ਮੁੱਦੇ ਦੇਸ਼ ਦੀ ਸੰਸਦ ‘ਚ ਉਠਾਏ।

ਕੰਗ ਨੇ ਕਿਹਾ ਕਿ ਆਪ ਸਾਂਸਦ ਰਾਘਵ ਚਾੜ੍ਹ ਨੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ ਅਤੇ ਸੰਵਿਧਾਨ ਸੋਧ ਬਿੱਲ 2022 ਸਮੇਤ ਦੋ ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤੇ। ਇਸ ਦੇ ਨਾਲ ਹੀ ‘ਆਪ’ ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਾਂ ਬੋਲੀ ਨਾਲ ਸਬੰਧਿਤ ਅਹਿਮ ਮੁੱਦਾ ਰਾਜ ਸਭਾ ਅੱਗੇ ਰੱਖਿਆ, ਜਿਨ੍ਹਾਂ ਦਾ ਚੇਅਰਮੈਨ ਵੈਂਕਈਆ ਨਾਇਡੂ ਨੇ ਨੋਟਿਸ ਲੈਂਦਿਆਂ ਸਰਕਾਰ ਵੱਲੋਂ ‘ਚ ਮਾਂ-ਬੋਲੀ ’ਚ ਪੇਪਰ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਏ ਗ਼ਲਤ ਫੈਸਲਿਆਂ ਕਾਰਨ ਬਹੁਤ ਸਾਰੇ ਪੰਜਾਬੀਆਂ ਦਾ ਭਵਿੱਖ ਖ਼ਤਰੇ ‘ਚ ਪੈ ਗਿਆ ਹੈ। ਇਹੀ ਕਾਰਨ ਸੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਤੂਬਰ 2021 ਵਿੱਚ ਸ਼ੁਰੂ ਕੀਤੀ ਗਈ 1,158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...