- Advertisement -
ਯੈੱਸ ਪੰਜਾਬ
ਚੰਡੀਗੜ੍ਹ, 17 ਜਨਵਰੀ, 2022:
‘ਆਮ ਆਦਮੀ ਪਾਰਟੀ’ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਨਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਨੇ ਆਪਣੀ 11ਵੀਂ ਸੂਚੀ ਜਾਰੀ ਕੀਤੀ ਜਿਸ ਵਿੱਚ ਕੇਵਲ ਇਕ ਹੀ ਉਮੀਦਵਾਰ ਸ਼ਾਮਲ ਹੈ।
‘ਆਪ’ ਨੇ ਹੁਣ ਫਿਰੋਜ਼ਪੁਰ ਤੋਂ ਰਜਨੀਸ਼ ਦਹੀਆ ਨੂੰ ਉਮੀਦਵਾਰ ਐਲਾਨਿਆ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ‘ਆਮ ਆਦਮੀ ਪਾਰਟੀ’ ਦੇ ਇਸ ਹਲਕੇ ਤੋਂ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਸ਼ਾਮ ਨੂੰ ਹੀ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਸੀ।
ਇਸ ਮੌਕੇ ਮੁੱਖ ਮੰਤਰੀ ਸ: ਚੰਨੀ ਨੇ ਇਹ ਵੀ ਐਲਾਨ ਕਰ ਦਿੱਤਾ ਸੀ ਕਿ ਆਸ਼ੂ ਬੰਗੜ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਹੀ ਕਾਂਗਰਸ ਪਾਰਟੀ ਦੇ ਉਮੀਦਵਾਰ ਹੋਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -