Friday, April 26, 2024

ਵਾਹਿਗੁਰੂ

spot_img
spot_img

‘ਆਪ’ ਵਿਧਾਇਕਾਂ ਦਾ ਵਫ਼ਦ ਰਾਜ ਚੋਣ ਕਮਿਸ਼ਨਰ ਨੂੰ ਮਿਲਿਆ, ਮਿਉਂਸਪਲ ਚੋਣਾਂ ਦੌਰਾਨ ਨੀਮ ਫ਼ੌਜੀ ਬਲਾਂ ਤਾਇਨਾਤ ਕਰਨ ਦੀ ਮੰਗ

- Advertisement -

ਯੈੱਸ ਪੰਜਾਬ
ਚੰਡੀਗੜ, 19 ਜਨਵਰੀ, 2021 –
ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ ਤੇ ਨਿਰਪੱਖ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਇਕ ਵਫ਼ਦ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਰਾਜ ਚੋਣ ਕਮਿਸ਼ਨਰ ਪੰਜਾਬ ਜਗਪਾਲ ਸਿੰਘ ਸੰਧੂ ਨੂੰ ਮਿਲਿਆ। ਵਫ਼ਦ ’ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ, ਅਤੇ ਮਾਸਟਰ ਬਲਦੇਵ ਸਿੰਘ ਜੈਤੋ ਸ਼ਾਮਲ ਸਨ।

‘ਆਪ’ ਵਿਧਾਇਕਾਂ ਨੇ ਰਾਜ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਚੋਣ ਖੇਤਰਾਂ ਨਾਲ ਸਬੰਧ ਸਮੂਹ ਵੋਟਰਾਂ, ਚੋਣਾਂ ਲੜਨ ਵਾਲੇ ਉਮੀਦਵਾਰਾਂ ਅਤੇ ਲੋਕਾਂ ਵਿੱਚ ਇਹ ਡਰ ਪਾਇਆ ਜਾ ਰਿਹਾ ਹੈ ਕਿ ਸੱਤਾਧਾਰੀ ਪਾਰਟੀ ਚੋਣਾਂ ਜਿੱਤਣ ਦੇ ਲਈ ਸਰਕਾਰੀ ਸਾਧਨਾਂ ਦੀ ਵਰਤੋਂ ਕਰਦੀ ਹੋਈ ਆਪਣੀ ਜਿੱਤ ਦੇ ਲਈ ਹਰ ਹੱਥਕੰਢੇ ਵਰਤਦੇ ਹੋਏ ਡਰਾ ਧਮਾਕੇ ਜਾਂ ਫਿਰ ਕੋਈ ਲਾਲਚ ਦੇ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੀ ਹੈ, ਇਸ ਲਈ ਲੰਬੇ ਸਮੇਂ ਤੋਂ ਇਕ ਸਥਾਨ ਉੱਤੇ ਤੈਨਾਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਤਬਦਲੇ ਕੀਤੇ ਜਾਣ।

ਇਹ ਵੀ ਸ਼ੰਕਾ ਹੈ ਕਿ ਜਿਵੇਂ ਪਹਿਲਾਂ ਸੱਤਾਧਾਰੀ ਪਾਰਟੀਆਂ ਬੂਥ ਉੱਤੇ ਕਬਜ਼ੇ ਕਰਕੇ ਆਪਣੇ ਉਮੀਦਵਾਰਾਂ ਲਈ ਵੋਟਾਂ ਪਾਉਂਦੇ ਸਨ, ਇਸ ਵਾਰ ਵੀ ਕਾਂਗਰਸੀ ਪਾਰਟੀ ਦੇ ਆਗੂ ਕਰ ਸਕਦੇ ਹਨ। ‘ਆਪ’ ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬੇ ਭਰ ’ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਪੈਰਾ ਮਿਲਟਰੀ ਫੋਰਸ ਤੈਨਾਤ ਕੀਤੀ ਜਾਵੇ ਤਾਂ ਜੋ ਕਿ ਬਿਨਾਂ ਕਿਸੇ ਭੈਅ ਦੇ ਸੁਤੰਤਰ ਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ।

ਵਫਦ ਵਿੱਚ ਸ਼ਾਮਲ ਵਿਧਾਇਕਾਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਸਬੰਧੀ 14 ਫਰਵਰੀ ਨੂੰ ਵੋਟਾਂ ਪਾਉਣ ਅਤੇ ਨਤੀਜਿਆਂ ਦੀ ਮਿਤੀ 17 ਫਰਵਰੀ ਐਲਾਨੀ ਗਈ ਹੈ। ਵੋਟਾਂ ਪੈਣ ਤੇ ਨਤੀਜਿਆਂ ਵਿੱਚ 2 ਦਿਨਾਂ ਦੇ ਫਾਸਲੇ ਵਿੱਚ ਸੱਤਾਧਾਰੀ ਪਾਰਟੀ ਵੋਟਾਂ ਨਾਲ ਗੜਬੜ ਕਰਕੇ ਫੈਸਲਾ ਆਪਣੇ ਹੱਕ ਵਿੱਚ ਕਰ ਸਕਦੀ ਹੈ।

ਇਨਾਂ ਚੋਣਾਂ ’ਚ ਹਰ ਵਰਡ ਵਿੱਚ ਵੋਟਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਨਹੀਂ ਹੁੰਦੀ। ਉਨਾਂ ਕਿਹਾ ਕਿ ਪਹਿਲਾਂ ਜਦੋਂ ਵੀ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾਂਦੀਆਂ ਸਨ ਤਾਂ ਉਸੇ ਦਿਨ ਹੀ ਨਤੀਜੇ ਐਲਾਨੇ ਜਾਂਦੇ ਸਨ, ਇਸ ਵਾਰ ਵੀ ਪਹਿਲਾਂ ਵਾਂਗ ਹੀ ਉਸੇ ਦਿਨ ਵੋਟਾਂ ਦੀ ਗਿਣਤੀ ਕਰਵਾਈ ਜਾਵੇ ਅਤੇ ਨਤੀਜੇ ਐਲਾਨੇ ਜਾਣ

ਉਨਾਂ ਕਿਹਾ ਕਿ ਹਰ ਵਾਰਡ ਵਿੱਚ ਕਰੀਬ 4 ਹਜ਼ਾਰ ਵੋਟ ਹੁੰਦੀ ਹੈ ਐਨੀਆਂ ਕਿ ਕੁ ਵੋਟਾਂ ਦੀ ਗਿਣਤੀ ਈਵੀਐਮ ਦੇ ਰਾਹੀਂ ਕਰਨਾ ਕੋਈ ਜ਼ਿਆਦਾ ਸਮਾਂ ਨਹੀਂ ਲੱਗਦਾ। ਵੋਟਾਂ ਦੀ ਗਿਣਤੀ ਉਸੇ ਦਿਨ ਹੀ ਕਰਵਾਈ ਜਾਵੇ ਤਾਂ ਜੋ ਲੋਕਾਂ ਵੋਟਾਂ ਦੇ ਨਾਲ ਹੋਣ ਵਾਲੀ ਗੜਬੜ ਤੋਂ ਬਚਿਆ ਜਾ ਸਕੇ। ਇਸ ਮੌਕੇ ਨੀਲ ਗਰਗ, ਗੋਵਿੰਦਰ ਮਿੱਤਲ, ਗੈਰੀ ਬੜਿੰਗ, ਗੋਲਡੀ ਕੰਬੋਜ ਵੀ ਸ਼ਾਮਲ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...