Thursday, April 25, 2024

ਵਾਹਿਗੁਰੂ

spot_img
spot_img

‘ਆਪ’ ਵਿਧਾਇਕਾਂ ਨੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਕਾਲੀ ਦਲ ਦੇ ਮਤੇ ਦਾ ਵਿਰੋਧ ਕੀਤਾ: ਇਯਾਲੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜੂਨ, 2022 –
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਅਕਾਲੀ ਦਲ ਵੱਲੋਂ ਲਿਆਂਦੇ ਉਸ ਮਤੇ ਦਾ ਜ਼ੋਰਦਾਰ ਵਿਰੋਧ ਕੀਤਾ ਜਿਸ ਰਾਹੀਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਕੀਤੀ ਗਈ ਸੀ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਮਤਾ ਪੇਸ਼ ਕੀਤਾ ਸੀ। ਇਸ ਮਤੇ ਵਿਚ ਮੰਗ ਕੀਤੀ ਸੀ ਕਿ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।

ਉਹਨਾਂ ਦੱਸਿਆ ਕਿ ਇਹਨਾਂ ਦੋ ਮੰਗਾਂ ਤੋਂ ਇਲਾਵਾ ਅਸੀਂ ਇਹ ਵੀ ਮੰਗ ਕੀਤੀ ਸੀ ਕਿ ਪੰਜਾਬ ਵਿਚ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਲਈ ਪੰਜਾਬ ਦੇ ਤਨਖਾਹ ਸਕੇਲ ਬਹਾਲ ਕੀਤੇ ਜਾਣ ਅਤੇ ਅਸੀਂ ਵਿਭਾਗਾਂ ਦੇ ਪੁਨਰਗਠਨ ਦੇ ਨਾਂ ’ਤੇ ਆਸਾਮੀਆਂ ਖਤਮ ਕਰਨ ਦੀ ਪ੍ਰਕਿਰਿਆ ਬੰਦ ਕਰਨ ਦੀ ਮੁਲਾਜ਼ਮਾਂ ਦੀ ਮੰਗ ਦੀ ਹਮਾਇਤ ਵੀ ਕੀਤੀ ਸੀ ਤੇ ਇਹ ਵੀ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੁੰ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹਾਂ ਮਿਲਣ ਤੇ ਸਾਰੇ ਠੇਕੇ ’ਤੇ ਕੰਮ ਕਰਦੇ ਤੇ ਆਊਟ ਸੋਰਸ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀਆਂ ਮੁਲਾਜ਼ਮਾਂ ਦੀਆਂ ਮੰਨਾਂ ਮੰਗੀਆਂ ਜਾਣ।

ਸਰਦਾਰ ਇਯਾਲੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੁਲਾਜ਼ਮ ਮੰਗਾਂ ਦੇ ਮਾਮਲੇ ’ਤੇ ਮਤੇ ਦੇ ਵਿਰੋਧ ਵਿਚ ਵੋਟਾਂ ਪਾ ਕੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਦਾ ਸਰਕਾਰੀ ਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਲਾਗੂ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਹ ਸਰਕਾਰ ਬਣਨ ਤੋਂ ਤੁਰੰਤ ਬਾਅਦ ਪਲੇਠੀ ਮੀਟਿੰਗ ਵਿਚ 35 ਹਜ਼ਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇਵੇਗੀ ।

ਉਹਨਾਂ ਕਿਹਾ ਕਿ ਹੁਣ ਜਦੋਂ ਸਰਕਾਰ ਬਣੀ ਨੂੰ 3 ਮਹੀਨੇ ਤੋਂ ਵੱਧ ਦਾ ਸਮਾਂ ਲੰਘ ਗਿਆ ਹੈ ਤਾਂ ਉਹਨਾਂ ਠੇਕੇ ਅਤੇ ਆਊਟ ਸੋਰਸ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਮੁਲਾਜ਼ਮ ਮੰਗਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਬਿਨਾਂ ਸ਼ੱਕ ਇਹ ਸਾਬਤ ਹੋ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਆਪ ਲੀਡਰਸ਼ਿਪ ਨੇ ਪੰਜਾਬੀਆਂ ਨਾਲ ਝੂਠੇ ਤੇ ਗੁੰਮਰਾਹਕੁੰਨ ਵਾਅਦੇ ਕੀਤੇ ਤੇ ਹੁਣ ਅਜਿਹੇ ਫੈਸਲੇ ਲਏ ਜਾ ਰਹੇ ਹਨ ਜੋ ਪੰਜਾਬੀਆਂ ਦੇ ਬਿਲਕੁਲ ਉਲਟ ਹਨ।

ਸਰਦਾਰ ਇਯਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਅਸੀਂ ਕਦੇ ਵੀ ਆਮ ਆਦਮੀ ਪਾਰਟੀ ਨੂੰ ਚੋਣ ਵਾਅਦਿਆਂ ਤੋਂ ਭੱਜਣ ਨਹੀਂ ਦਿਆਂਗੇ ਤੇ ਇਹ ਯਕੀਨੀ ਬਣਾਵਾਂਗੇ ਕਿ ਆਪ ਵੱਲੋਂ ਪੰਜਾਬੀਆਂ ਨਾਲ ਕੀਤੇ ਚੋਣ ਹਰ ਹਾਲ ਵਿਚ ਪੂਰੇ ਕੀਤੇ ਜਾਣ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਚੋਣ ਵਾਅਦਿਆਂ ਤੋਂ ਭੱਜਣ ਦੀ ਕੋਸ਼ਿਸ਼ ਕਰੇਗੀ ਤਾਂ ਅਸੀਂ ਸੰਘਰਸ਼ ਵਿੱਢ ਕੇ ਯਕੀਨੀ ਬਣਾਵਾਂਗੇ ਕਿ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...