Saturday, May 11, 2024

ਵਾਹਿਗੁਰੂ

spot_img
spot_img

‘ਆਪ’ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਦੀਆਂ ਕਾਪੀਆਂ ਸਾੜੀਆਂ, ਕਿਹਾ ਕੈਪਟਨ ਅਤੇ ਰਾਜਪਾਲ ਨੇ ਪੰਜਾਬ ਦੇ ਲੋਕਾਂ ਨਾਲ ਪੰਜਵੀਂ ਵਾਰ ਝੂਠ ਬੋਲਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2021 –
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਰਾਜਪਾਲ ਦੇ ਭਾਸ਼ਣ ਦੌਰਾਨ ਵਿਧਾਨ ਸਭਾ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਪਿਛਲੇ ਚਾਰ ਸਾਲ ਤੋਂ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਰਹੇ ਹਨ। ਇਸ ਬਜਟ ਸੈਸ਼ਨ ਵਿੱਚ ਵੀ ਉਹ ਆਪਣੇ ਪਿਛਲੇ ਝੂਠ ਨੂੰ ਦੁਹਰਾ ਰਹੇ ਹਨ।

ਲੋਕਾਂ ਦੇ ਪ੍ਰਤੀਨਿੱਧ ਹੋਣ ਦੇ ਨਾਤੇ ਅਸੀਂ ਉਨ੍ਹਾਂ ਦੇ ਝੂਠਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਰਾਜਪਾਲ ਦੇ ਸੰਬੋਧਨ ਦੇ ਵਿਰੋਧ ਦੇ ਸੰਕੇਤ ਵਜੋਂ ‘ਆਪ’ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਦੀਆਂ ਕਾਪੀਆਂ ਸਾੜੀਆਂ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ ਸਾਲ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਲਈ ਭਾਸ਼ਣ ਲਿਖਵਾਉਂਦੇ ਹਨ ਅਤੇ ਰਾਜਪਾਲ ਵਿਧਾਨ ਸਭਾ ਵਿੱਚ ਉਸ ਨੂੰ ਪੜ੍ਹਕੇ ਕੈਪਟਨ ਸਰਕਾਰ ਦੇ ਝੂਠ ਦਾ ਪ੍ਰਚਾਰ ਕਰਦੇ ਹਨ।

ਆਮ ਆਦਮੀ ਪਾਰਟੀ ਹਮੇਸ਼ਾਂ ਤੋਂ ਹੀ ਕਹਿੰਦੀ ਆਈ ਹੈ ਕਿ ਕੈਪਟਨ ਅਮਰਿੰਦਰ ਅਤੇ ਪੀਐਮ ਮੋਦੀ ਮਿਲੇ ਹੋਏ ਹਨ। ਅੱਜ ਦੇ ਰਾਜਪਾਲ ਦੇ ਸੰਬੋਧਨ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ। ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਦੀ ਖੇਤੀਬਾੜੀ ਨਾਲ ਸਬੰਧਤ ਗੱਲਾਂ ਹਟਾ ਦਿੱਤੀਆਂ, ਜਿਸ ਤੋਂ ਸਾਬਤ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਪ੍ਰਧਾਨ ਮੰਤਰੀ ਮੋਦੀ ਦੀ ਕਠਪੁਤਲੀ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦੇ ਕਰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਰਾਜਪਾਲ ਦੇ ਭਾਸ਼ਣ ਰਾਹੀਂ ਵੀ ਕੈਪਟਨ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਰਾਜਪਾਲ ਦੇ ਭਾਸ਼ਣ ਵਿੱਚ ਸਿਰਫ ਕੈਪਟਨ ਸਰਕਾਰ ਦੇ ਝੂਠ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਝੂਠ ਨੂੰ ਲੋਕਾਂ ਤੱਕ ਹਮੇਸ਼ਾਂ ਪਹੁੰਚਾਉਂਦੇ ਰਹਾਂਗੇ।

ਆਮ ਆਦਮੀ ਪਾਰਟੀ ਉਨ੍ਹਾਂ ਲੋਕਾਂ ਖਿਲਾਫ ਹਮੇਸ਼ਾ ਆਵਾਜ਼ ਚੁੱਕੀਦੀ ਰਹੇਗੀ ਜੋ ਤਰ੍ਹਾਂ ਤਰ੍ਹਾਂ ਦੇ ਝੂਠਾਂ ਰਾਹੀਂ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਜਨਤਾ ਦੇ ਪ੍ਰਤੀਨਿੱਧ ਹੋਣ ਦੇ ਨਾਤੇ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਦੇ ਝੂਠ ਦਾ ਪਰਦਾਫਾਸ ਕਰੀਏ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...