Saturday, April 20, 2024

ਵਾਹਿਗੁਰੂ

spot_img
spot_img

‘ਆਪ’ ਵੱਲੋਂ ਪੰਜਾਬ ਭਰ ਵਿੱਚ ਗ੍ਰਾਮ ਸਭਾ ਬੁਲਾਓ, ਪਿੰਡ ਬਚਾਓ, ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ

- Advertisement -

ਲੁਧਿਆਣਾ, 29 ਸਤੰਬਰ 2020:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਬਾਦਲਾਂ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਮਹੀਨਿਆਂ ਬੱਧੀ ਜ਼ੋਰਦਾਰ ਵਕਾਲਤ ਕਰਕੇ ਕਿਸਾਨੀ ਦੀ ਪਿੱਠ ‘ਚ ਛੁਰੇ ਮਾਰੇ ਅਤੇ ਹੁਣ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਅਤੇ ਕਿਸੇ ਵੀ ਤਰੀਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਨੂੰ ਤੋੜਨ ਦੀਆਂ ਟੁੱਚੀਆਂ ਕੋਸ਼ਿਸ਼ਾਂ ‘ਚ ਜੁਟੇ ਹੋਏ ਹਨ।

ਇਸ ਦੌਰਾਨ ਪ੍ਰੈੱਸ ਕਾਨਫ਼ਰੰਸ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਵੀ ਸੰਬੋਧਨ ਕੀਤਾ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਸੁਖਬੀਰ ਸਿੰਘ ਬਾਦਲ ਖ਼ੁਦ ਆਪਣੀ ਰੈਲੀਆਂ ਰੱਖ ਰਹੇ ਹਨ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ ਕਰਕੇ ਕਿਸਾਨਾਂ ਦੇ ਹਿਤਾਂ ਵਿਚ ਭਾਸ਼ਣ ਦੇ ਰਹੇ ਹਨ। ਉੱਥੇ ਹੀ ਦੂਜੇ ਪਾਸੇ ਰਾਜਾ ਅਮਰਿੰਦਰ ਸਿੰਘ ਇਹ ਕਹਿ ਰਿਹਾ ਹੈ ਕਿ ਉਹ ਇਸ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਾਨੂੰਨੀ ਲੜਾਈ ਲੜਨਗੇ ਅਤੇ ਇਨ੍ਹਾਂ ਕਿਸਾਨ ਮਾਰੂ ਘਾਤਕ ਬਿੱਲਾਂ ਨੂੰ ਹਰ ਸੰਭਵ ਵਾਪਸ ਕਰਵਾਕੇ ਰਹਿਣਗੇ।

ਜਦਕਿ ਅਸਲੀਅਤ ਇਹ ਹੈ ਕਿ ਕੈਪਟਨ-ਬਾਦਲ ਦੋਵੇਂ ਡਰਾਮਾ ਕਰ ਰਹੇ ਹਨ, ਇਨ੍ਹਾਂ ਦੋਵਾਂ ਨੇ ਮਿਲ ਕੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਪਾਸ ਕਰਵਾਉਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ ਅਤੇ ਹੁਣ ਪੰਜਾਬ ਦੇ ਅੰਨਦਾਤਾ ਕਹੇ ਜਾਣ ਵਾਲੇ ਕਿਸਾਨਾਂ ਸਮੇਤ ਹਰ ਵਰਗ ਨੂੰ ਗੁਮਰਾਹ ਕਰ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਰਾਜਾ ਅਮਰਿੰਦਰ ਸਿੰਘ ਹੁਣ ਕਿਸਾਨਾਂ ਦੇ ਹਿਤਾਂ ਦੀ ਗੱਲ ਕਰਦਿਆਂ ਖੇਤੀ ਵਿਰੋਧੀ ਕਾਨੂੰਨ ਦੇ ਖ਼ਿਲਾਫ਼ ਕਾਨੂੰਨੀ ਲੜਾਈ ਲੜਨਾ ਚਾਹੁੰਦੇ ਹਨ ਅਤੇ ਇਹ ਵੀ ਕਹਿ ਰਹੇ ਹਨ ਕਿ ਉਹ ਇੱਕ ਆਲ ਪਾਰਟੀ ਮੀਟਿੰਗ ਬੁਲਾਈ ਜਾਵੇਗੀ ਪਰੰਤੂ ਇਹ ਆਲ ਪਾਰਟੀ ਮੀਟਿੰਗ ਵੀ ਨਹੀਂ ਬੁਲਾਈ ਗਈ।

ਜਦਕਿ ਹਾਈਪਾਵਰ ਕਮੇਟੀ ‘ਚ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਚੁੱਪ-ਚੁਪੀਤੇ ਸਹਿਮਤੀ ਦੇਣਾ ਅਤੇ ਵਿੱਤੀ ਸੁਧਾਰਾਂ ਦੇ ਨਾਂ ‘ਤੇ ਗਠਿਤ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਰਾਹੀਂ ਮੋਦੀ ਸਰਕਾਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਹੂ-ਬ-ਹੂ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਇਸ ਤੱਥ ਦੀ ਪੁਸ਼ਟੀ ਕਰਦੀਆਂ ਹਨ ਕਿ ਅਮਰਿੰਦਰ ਸਿੰਘ ਮੋਦੀ ਸਰਕਾਰ ਦੇ ਕਰਿੰਦੇ ਵਜੋਂ ਕੰਮ ਕਰ ਰਹੇ ਹਨ।

ਜਰਨੈਲ ਸਿੰਘ ਨੇ ਸੁਖਬੀਰ ਬਾਦਲ ‘ਤੇ ਦੋਗਲੀ ਨੀਤੀ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਹੁਣ ਖੇਤੀ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਬੋਲ ਰਿਹਾ ਹੈ, ਪਰੰਤੂ ਇਹ ਉਹ ਹੀ ਸੁਖਬੀਰ ਬਾਦਲ ਹੈ ਜਿਸ ਨੇ ਪ੍ਰੈੱਸ ਕਾਨਫ਼ਰੰਸਾਂ ਕਰਕੇ ਖੇਤੀ ਵਿਰੋਧੀ ਬਿੱਲਾਂ ਦਾ ਪੰਜਾਬ ਵਿਚ ਸਮਰਥਨ ਕੀਤਾ ਸੀ। ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ‘ਪੱਕੇ ਮੋਦੀ ਭਗਤਾਂ’ ਵਾਂਗ ਤਾਨਾਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ‘ਤੇ ਨੱਚ ਰਹੇ ਹਨ।

ਜਰਨੈਲ ਸਿੰਘ ਅਤੇ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਹੀ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਹੈ ਅਤੇ ਹਮੇਸ਼ਾ ਹੀ ਕਿਸਾਨਾਂ ਦੇ ਸਮਰਥਨ ਵਿਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਅੱਗੇ ਵੀ ਡਟੀ ਰਹੇਗੀ। ਇਸ ਲਈ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚ ਗ੍ਰਾਮ ਸਭਾ ਲਿਆਓ, ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕਰ ਰਹੀ ਹੈ, ਕਿਉਂਕਿ ਗ੍ਰਾਮ ਸਭਾ ਕੋਲ ਬਹੁਤ ਵੱਡੀ ਪਾਵਰ ਹੈ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ।
ਬਾਕਸ ਲਈ

ਅੱਜ ਤੋਂ ‘ਆਪ’ ਦੀ ਪੂਰੇ ਪੰਜਾਬ ਵਿੱਚ ਗ੍ਰਾਮ ਸਭਾ ਲਿਆਓ, ਪੰਜਾਬ ਬਚਾਓ ਮੁਹਿੰਮ ਦੀ ਹੋਈ ਸ਼ੁਰੂਆਤ
ਭਗਵੰਤ ਮਾਨ ਨੇ ਗ੍ਰਾਮ ਪੰਚਾਇਤਾਂ ਤੇ ਗ੍ਰਾਮ ਸਭਾਵਾਂ ਨੂੰ ਲੋਕਤੰਤਰ ਦੀਆਂ ਜੜਾਂ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਤੰਤਰੀ ਵਿਵਸਥਾ ਦਾ ਗਲ਼ਾ ਘੁੱਟ ਕੇ ਦੇਸ਼ ਖ਼ਾਸ ਕਰ ਕੇ ਕਿਸਾਨਾਂ ‘ਤੇ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਨੂੰ ਲਾਗੂ ਹੋਣ ਤੋਂ ਰੋਕਣ ਲਈ ਪਿੰਡਾਂ ਦੀਆਂ ਗ੍ਰਾਮ ਸਭਾਵਾਂ ਕਾਰਗਰ ਹਥਿਆਰ ਸਾਬਤ ਹੋ ਸਕਦੀਆਂ ਹਨ।

ਗ੍ਰਾਮ ਸਭਾ ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵਾਲੇ ਹਰ ਪਿੰਡ ‘ਚ ਗ੍ਰਾਮ ਸਭਾ ਹੋਂਦ ਰੱਖਦੀ ਹੈ ਤੇ 18 ਸਾਲ ਦਾ ਤੇ ਇਸ ਤੋਂ ਉੱਪਰ ਦਾ ਹਰ ਨਾਗਰਿਕ ਗ੍ਰਾਮ ਸਭਾ ਦਾ ਵੋਟਰ ਹੁੰਦਾ ਹੈ। ਪਿੰਡ ਦਾ ਸਰਪੰਚ/ਪੰਚਾਇਤ ਘੱਟੋ ਘੱਟ ਸੱਤ ਦਿਨ ਦੇ ਨੋਟਿਸ ‘ਤੇ ਵਿਸ਼ੇਸ਼ ਏਜੰਡੇ ਤਹਿਤ ਗ੍ਰਾਮ ਸਭਾ ਦਾ ਇਜਲਾਸ ਬੁਲਾ ਸਕਦਾ ਹੈ, ਇਸ ਲਈ ਸਰਪੰਚ ਨੂੰ ਸਬੰਧਿਤ ਬੀਡੀਪੀਓ ਨੂੰ ਪੁੱਛਣ ਦੀ ਨਹੀਂ ਸਿਰਫ਼ ਸੂਚਿਤ ਕਰਨ ਦੀ ਜ਼ਰੂਰਤ ਹੁੰਦੀ ਹੈ।

ਜੇਕਰ ਕਿਸੇ ਕਾਰਨ ਜਾਂ ਦਬਾਅ ਕਾਰਨ ਸਰਪੰਚ ਗ੍ਰਾਮ ਸਭਾ ਦਾ ਇਜਲਾਸ ਬੁਲਾਉਣ ਤੋਂ ਆਨਾਕਾਨੀ ਕਰਦੀ ਹੈ ਤਾਂ ਪਿੰਡ ਦੇ 20 ਫ਼ੀਸਦੀ ਵੋਟਰ ਦਸਤਖ਼ਤ ਕਰਕੇ ਬੀਡੀਪੀਓ ਰਾਹੀਂ ਗ੍ਰਾਮ ਸਭਾ ਇਜਲਾਸ ਬੁਲਾ ਸਕਦੇ ਹਨ। ਇਜਲਾਸ ਦੇ ਏਜੰਡੇ ‘ਚ ਖੇਤੀ ਸਬੰਧੀ ਕੇਂਦਰੀ ਕਾਨੂੰਨਾਂ ‘ਤੇ ਬਹਿਸ-ਵਿਚਾਰ ਕਾਰਵਾਈ ਰਜਿਸਟਰ ‘ਤੇ ਦਰਜ ਹੋਣੀ ਜ਼ਰੂਰੀ ਹੈ।

ਬਹੁਮਤ ਨਾਲ ਪਾਸ ਹੋਇਆ ਏਜੰਡਾ ਪੰਚਾਇਤ ਦੇ ਕਾਰਵਾਈ ਰਜਿਸਟਰ ‘ਚ ਦਰਜ ਹੋਣਾ ਲਾਜ਼ਮੀ ਹੈ, ਕਿਉਂਕਿ ਪੰਚਾਇਤ ਦੇ ਲੈਟਰ ਪੈਡ ‘ਤੇ ਅਜਿਹੀ ਕਾਰਵਾਈ ਕਾਨੂੰਨੀ ਤੌਰ ‘ਤੇ ਕੋਈ ਮਾਇਨੇ ਨਹੀਂ ਰੱਖਦੀ।

ਭਗਵੰਤ ਮਾਨ ਨੇ ਪੰਜਾਬ ਦੇ ਸਮੂਹ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਆਪਣੇ-ਆਪਣੇ ਪਿੰਡਾਂ ਵਿਚ ਗ੍ਰਾਮ ਸਭਾ ਬੁਲਾਓ ਅਤੇ ਇਸ ਕਾਨੂੰਨ ਦਾ ਡਟ ਕੇ ਵਿਰੋਧ ਕਰੋ। ਆਮ ਆਦਮੀ ਪਾਰਟੀ ਅੱਜ (ਬੁੱਧਵਾਰ) ਤੋਂ ਹੀ ਸਾਰੇ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕਰਕੇ ਇਸ ਕਾਨੂੰਨ ਦੇ ਵਿਰੋਧ ਕਰਨ ਲਈ ਗ੍ਰਾਮ ਸਭਾ ਬੁਲਾਏਗੀ। ਇਸ ਮੁਹਿੰਮ ਦੇ ਤਹਿਤ ਹੀ ਮੈਂ (ਭਗਵੰਤ ਮਾਨ) ਖ਼ੁਦ ਅੱਜ (ਬੁੱਧਵਾਰ) ਨੂੰ ਘਰਾਂਚੋਂ ਪਿੰਡ ਵਿਚ ਜਾ ਕੇ ਗ੍ਰਾਮ ਸਭਾ ਬੁਲਾਵਾਂਗਾ ਅਤੇ ਇਸ ਕਾਨੂੰਨ ਦਾ ਡਟ ਕੇ ਵਿਰੋਧ ਕਰਾਂਗਾ।

ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਵੱਲੋਂ ਪੂਰੇ ਪੰਜਾਬ ਵਿੱਚ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਗ੍ਰਾਮ ਸਭਾ ਲਿਆਓ, ਪੰਜਾਬ ਬਚਾਓ ਮੁਹਿੰਮ ਦੇ ਤਹਿਤ ਜੇਕਰ ਕਿਸੇ ਨੇ ਵੀ ਗ੍ਰਾਮ ਸਭਾ ਨਾਲ ਸੰਬੰਧਿਤ ਕੋਈ ਜਾਣਕਾਰੀ ਲੈਣੀ ਹੈ ਤਾਂ ਉਸ ਲਈ ਆਮ ਆਦਮੀ ਪਾਰਟੀ ਪੰਜਾਬ ਜਲਦੀ ਹੀ ਇਕ ਹੈਲਪ ਲਾਇਨ ਨੰਬਰ ਜਾਰੀ ਕਰੇਗੀ, ਇਸ ਨੰਬਰ ‘ਤੇ ਹਰ ਕੋਈ ਗ੍ਰਾਮ ਸਭਾਵਾਂ ਨੂੰ ਲੈ ਕੇ ਜਾਣਕਾਰੀ ਹਾਸਿਲ ਕਰ ਸਕੇਗਾ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...