Tuesday, April 23, 2024

ਵਾਹਿਗੁਰੂ

spot_img
spot_img

‘ਆਪ’ ਵੱਲੋਂ ਲਾਏ ਜਾ ਰਹੇ ਸੈਂਕੜੇ ਕਰੋੜ ਦੀ ਰਿਸ਼ਵਤਖ਼ੋਰੀ ਦੇ ਦੋਸ਼ਾਂ ਦੀ ਉੱਚ-ਪੱਧਰੀ ਜਾਂਚ ਕਰਵਾਉ: ਅਕਾਲੀ-ਬਸਪਾ ਵਿਧਾਇਕਾਂ ਵੱਲੋਂ ਰਾਜਪਾਲ ਨੂੰ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਸਤੰਬਰ, 2022:
ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਧਾਇਕ ਪਾਰਟੀ ਵਿੰਗਾਂ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਲੋਕਤੰਤਰੀ ਦੀ ਰਾਖੀ ਵਾਸਤੇ ਉਹ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਕਰਵਾਉਣ ਕਿ ਉਹਨਾਂ ਦੀ ਸਰਕਾਰ ਤੋੜਨ ਵਾਸਤੇ ਸੈਂਕੜੇ ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ।

ਅਕਾਲੀ ਦਲ ਵਿਧਾਇਕ ਪਾਰਟੀ ਦੇ ਆਗੂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਵਿਧਾਇਕ ਪਾਰਟੀ ਜਿਸ ਵਿਚ ਡਾ. ਸੁਖਵਿੰਦਰ ਕੁਮਾਰ ਤੇ ਸਰਦਾਰਨੀ ਗਨੀਵ ਕੌਰ ਮਜੀਠੀਆ ਵੀ ਸ਼ਾਮਲ ਸਨ, ਦੇ ਨਾਲ ਬਸਪਾ ਦੇ ਸ੍ਰੀ ਨਛੱਤਰਪਾਲ ਦੀ ਸ਼ਮੂਲੀਅਤ ਵਾਲੇ ਵਫਦ ਨੇ ਰਾਜਪਾਲ ਨੂੰ ਇਹ ਅਪੀਲ ਵੀ ਕੀਤੀ ਕਿ ਪੰਜਾਬੀਆਂ ਦੀ ਕੀਮਤ ’ਤੇ ਆਮ ਆਦਮੀ ਪਾਰਟੀ ਦੇ ਏਜੰਡੇ ਨੂੰ ਪ੍ਰੋਮੋਟ ਕਰਨ ਵਾਸਤੇ ਪੀ ਆਰ ਗਤੀਵਿਧੀ ਵਜੋਂ ਵਿਧਾਨ ਸਭਾ ਸੈਸ਼ਨ ਸੱਦ ਕੇ ਜਨਤਕ ਪੈਸਾ ਬਰਬਾਦ ਕਰਨ ਵਾਸਤੇ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ ਤੇ ਚਲ ਰਹੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਵਿਚ ਪੰਜਾਬੀਆਂ ਦੇ ਅਸਲ ਮੁੱਦਿਆਂ ’ਤੇ ਚਰਚਾ ਕਰਵਾਈ ਜਾਵੇ।

ਮਾਮਲੇ ’ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਆਪ ਸਰਕਾਰ ਸੰਸਦੀ ਨਿਯਮਾਂ ਕਾਨੂੰਨਾਂ ਦੀ ਉਲੰਘਣਾ ਕਰ ਰਹੀ ਹੈ ਤੇ ਪੰਜਾਬੀਆਂ ਵੱਲੋਂ ਦਿੱਤੇ ਫਤਵੇ ਦੀ ਦੁਰਵਰਤੋਂ ਆਪਣੇ ਸਿਆਸੀ ਏਜੰਡੇ ਦੀ ਪੂਰਤੀ ਵਾਸਤੇ ਕਰ ਰਹੀ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ਨੇ ਸੂਬੇ ਦੇ ਡੀ ਜੀ ਪੀ ਨੂੰ ਸ਼ਿਕਾਇਤ ਸੌਂਪ ਕੇ ਦਾਅਵਾ ਕੀਤਾ ਸੀ ਕਿ ਉਹਨਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਵਫਾਦਾਰੀਆਂ ਬਦਲਣ ਵਾਸਤੇ 10, 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ।

ਉਹਨਾਂ ਕਿਹਾ ਕਿ ਭਾਵੇਂ ਇਹ ਸ਼ਿਕਾਇਤ 14 ਸਤੰਬਰ ਨੂੰ ਦਿੱਤੀ ਗਈ ਸੀ ਪਰ 15 ਦਿਨ ਲੰਘਣ ਦੇ ਬਾਵਜੂਦ ਹਾਲੇ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ ਤੇ ਨਾ ਹੀ ਕੋਈ ਗ੍ਰਿਫਤਾਰੀ ਹੋਈ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਤੋਂ ਸੂਬਾ ਪੁਲਿਸ ਦੀ ਨਾਕਾਬਲੀਅਤ ਦਾ ਝਲਕਾਰਾ ਮਿਲਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਆਪ ਵੱਲੋਂ ਲਾਏ ਦੋਸ਼ਾਂ ਦੀ ਸੀ ਬੀ ਆਈ ਜਾਂ ਈ ਡੀ ਜਾਂ ਫਿਰ ਹਾਈ ਕੋਰਟ ਜਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਨਿਆਂਇਕ ਜਾਂਚ ਕਰਵਾਉਣ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਵੀ ਕਰਨਾ ਲਾਜ਼ਮੀ ਹੈ ਕਿਉਂਕਿ ਸਬੰਧਤ ਵਿਧਾਇਕਾਂ ਦੇ ਮੋਬਾਈਲ ਫੋਨ ਜ਼ਬਤ ਕਰ ਕੇ ਉਹਨਾਂ ਦੀ ਫੋਰੈਂਸਿਕ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ।

ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਦੇ ਸਭਾ ਦੇ ਏਜੰਡੇ ਦਾ ਸਿਆਸੀਕਰਨ ਕਰਨ ਵਾਸਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਰੋਜ਼ਾਨਾ 1 ਕਰੋੜ ਰੁਪਏ ਦੇ ਹਿਸਾਬ ਨਾਲ ਸੈਸ਼ਨ ਦੀ ਸਾਰੀ ਲਾਗਤ ਆਮ ਆਦਮੀ ਪਾਰਟੀ ਕੋਲੋਂ ਵਸੂਲੀ ਜਾਣੀ ਚਾਹੀਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਵਿਸ਼ਵਾਸ ਮਤਾ ਜਿਸ ਲਈ ਵਿਧਾਨ ਸਭਾ ਦੀ ਨਿਯਮਾਵਲੀ ਵਿਚ ਕੋਈ ਵਿਵਸਥਾ ਨਹੀਂ ਹੈ, ਨੂੰ ਸਦਨ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਲਾਹਾ ਲੈਣ ਦੇ ਉਦੇਸ਼ ਨਾਲ ਜਾਣ ਬੁੱਝ ਕੇ ਵਿਧਾਨ ਦੀ ਪ੍ਰਵਾਨਗੀ ਤੋਂ ਬਗੈਰ ਹੀ ਪੇਸ਼ ਕੀਤਾ ਗਿਆ।

ਅਕਾਲੀ ਦਲ ਅਤੇ ਬਸਪਾ ਵਿਧਾਇਕਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਪੰਜਾਬੀਆਂ ਦੇ ਫਤਵੇ ਦੀ ਦੁਰਵਰਤੋਂ ਕੀਤੀ ਹੈ ਤੇ ਉਹਨਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਦਰਪੇਸ਼ ਅਸਲ ਗੰਭੀਰ ਮੁੱਦਿਆਂ ’ਤੇ ਚਰਚਾ ਕਰਵਾਈ ਜਾਵੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਉਹਨਾਂ ਨੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਤੋਂ ਐਸ ਵਾਈ ਐਲ ਰਾਹੀਂ ਪਾਣੀ ਲੈ ਕੇ ਹਰਿਆਣਾ ਤੇ ਦਿੱਲੀ ਨੂੰ ਦੇਣ ਦੀ ਕੀਤੀ ਵਕਾਲਤ ਦੀ ਜਨਤਕ ਤੌਰ ’ਤੇ ਤਾਈਦ ਕਿਉਂ ਕੀਤੀ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਇਹ ਵੀ ਦੱਸਣ ਕਿ ਉਹਨਾਂ ਨੇ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਨਵੀਂ ਵਿਧਾਨ ਸਭਾ ਲਈ ਇਮਾਰਤ ਬਣਾਉਣ ਵਾਸਤੇ ਵੱਖਰੀ ਥਾਂ ਲੈਣ ਦੀ ਕੀਤੀ ਮੰਗ ਦਾ ਵਿਰੋਧ ਕਿਉਂ ਨਹੀਂ ਕੀਤਾ।

ਵਫਦ ਨੇ ਇਹ ਵੀ ਅਪੀਲ ਕੀਤੀ ਕਿ ਸਰਕਾਰ ਇਸ ਗੱਲ ’ਤੇ ਚਰਚਾ ਕਰੇ ਕਿ ਉਹ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਵਿਚ ਕਿਉਂ ਨਾਕਾ ਮਰਹੀ, ਉਸਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਕਿਉਂ ਨਹੀਂ ਦਿੱਤਾ, ਉਸਨੇ ਪਰਾਲੀ ਨਾ ਸਾੜਨ ਲਈ 2500 ਰੁਪਏ ਪ੍ਰਤੀ ਏਕੜ ਦੀ ਰਾਹਤ ਕਿਉਂ ਨਹੀਂ ਦਿੱਤੀ ਤੇ ਉਸਨੇ ਲੰਪੀ ਚਮੜੀ ਰੋਗ ਕਾਰਨ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਉਂ ਨਹੀਂ ਦਿੱਤਾ। ਉਹਨਾਂ ਇਹ ਵੀ ਮੰਗ ਕੀਤੀ ਕਿ ਇਸ ’ਤੇ ਵੀ ਚਰਚਾ ਹੋਵੇ ਕਿ ਕਿਸਾਨ ਖੁਦਕੁਸ਼ੀਆਂ ਦੇ ਪੀੜਤਾਂ ਨੂੰ ਸਰਕਾਰ ਨੇ ਵਾਅਦੇ ਮੁਤਾਬਕ ਸਰਕਾਰੀ ਨੌਕਰੀਆਂ ਕਿਉਂ ਨਹੀਂ ਦਿੱਤੀਆਂ।

ਵਫਦ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਵਿਧਾਨ ਸਭਾ ਵਿਚ ਸਪਸ਼ਟ ਕਰੇ ਕਿ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਿਉਂ ਨਹੀਂ ਦਿੱਤਾ ਜਾ ਰਿਹਾ ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ’ਤੇ ਡਾਂਗਾਂ ਕਿਉਂ ਵਰ੍ਹਾਈਆਂ ਜਾ ਰਹੀਆਂ ਹਨ। ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਕੇਜਰੀਵਾਲ ਦੇ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਦੀ ਉਦਾਹਰਣ ਦਿੱਤੀ ਜਿਸਨੂੰ ਨਿਆਂ ਲੈਣ ਵਾਸਤੇ ਪਾਣੀ ਦੀ ਟੈਂਕੀ ’ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ।

ਉਹਨਾਂ ਇਹ ਵੀ ਮੰਗ ਕੀਤੀ ਕਿ ਅਮਨ ਕਾਨੂੰਨ ਵਿਵਸਥਾ, ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ, ਨਸ਼ਿਆਂ ਕਾਰਨ ਹੋਈਆਂ ਮੌਤਾਂ, 500 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਤੇ ਗੈਰ ਕਾਨੂੰਨੀ ਮਾਇਨਿੰਗ ਜਿਸ ਕਾਰਨ ਦੇਸ਼ ਦੀ ਸੁਰੱਖਿਆ ਖਤਰੇ ਵਿਚ ਪਈ, ’ਤੇ ਵੀ ਚਰਚਾ ਕਰਨ ਦੀ ਜ਼ਰੂਰਤ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...