Friday, March 29, 2024

ਵਾਹਿਗੁਰੂ

spot_img
spot_img

‘ਆਪ’ ਸਰਕਾਰ ਦਾ ਬਜਟ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਪੱਕਾ ਕਰਨ ਵਾਲਾ: ਵਿਧਾਇਕ ਅਮਨ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜੂਨ, 2022 –
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ਦਾ ਆਮ ਆਦਮੀ ਪਾਰਟੀ (ਆਪ) ਨੇ ਭਰਵਾਂ ਸਵਾਗਤ ਕੀਤਾ ਹੈ। ਸਰਕਾਰ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ’ਚ ਬਜਟ ਪੇਸ਼ ਕੀਤੇ ਜਾਣ ਉਪਰੰਤ ‘ਆਪ’ ਦੇ ਸੀਨੀਅਰ ਵਿਧਾਇਕ ਅਮਨ ਅਰੋੜਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਕਿਹਾ, ‘ਪੰਜਾਬ ਸਰਕਾਰ ਨੇ ਦੂਰਦਰਸ਼ੀ ਅਤੇ ਪ੍ਰਗਤੀਸ਼ੀਲ ਬਜਟ’ ਦਿੱਤਾ ਹੈ, ਜਿਸ ਨਾਲ ਸੂਬੇ ਦਾ ਸਮੁੱਚਾ ਵਿਕਾਸ ਪੈਰਾ ਸਿਰ ਅਤੇ ਪੱਕਾ ਹੋ ਜਾਵੇਗਾ।’

ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੀ ਵਿੱਤੀ ਮਾੜੀ ਹਾਲਤ ਲਈ ਪਿਛਲੀਆਂ ਸਰਕਾਰਾਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਨਾਂ ਸਰਕਾਰਾਂ ਨੇ ਕੇਵਲ ਲੋਕ ਲੁਭਾਉਂ ਵਾਅਦਿਆਂ ਨੂੰ ਤਰਜ਼ੀਹ ਦਿੱਤੀ ਹੈ, ਪਰ ਸੂਬੇ ਦੀ ਆਮਦਨ ਵਧਾਉਣ ਲਈ ਕੋਈ ਕਦਮ ਨੂੰ ਚੁੱਕਿਆ। ਇਸ ਲਈ ਪਿਛਲੀਆਂ ਸਰਕਾਰਾਂ ਦੇ ਧੋਖ਼ੇਬਾਜ਼ ਆਗੂਆਂ ਨੇ ਸੂਬੇ ਨੂੰ ਕਰਜ਼ੇ ਦੇ ਜਾਲ ਸੁੱਟ ਦਿੱਤਾ ਹੈ।

ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਜਨਤਾ ਬਜਟ ਦੀ ਬਣਤਰ ਬਾਰੇ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ 20384 ਲੋਕਾਂ, ਜਿਨ੍ਹਾਂ ’ਚ 27.3 ਫ਼ੀਸਦੀ ਔਰਤਾਂ ਸ਼ਾਮਲ ਸਨ ਦੇ ਸੁਝਾਵਾਂ ਦੇ ਆਧਾਰ ’ਤੇ ਬਜ਼ਟ ਤਿਆਰ ਕੀਤਾ ਗਿਆ ਅਤੇ ਪੇਪਰ ਲੈਸ ਬਜਟ ਵਿਧਾਨ ਸਭਾ ’ਚ ਪੇਸ਼ ਕੀਤਾ ਗਿਆ।

ਵਿਧਾਇਕ ਅਮਨ ਅਰੋੜਾ ਨੇ ਪਿਛਲੀ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਮੇਂ ਪੰਜਾਬ ਸਿਰ 2.63 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ, ਜਿਹੜਾ ਸੂਬੇ ਦੀ ਜੀ.ਡੀ.ਪੀ ਦਾ 45.88 ਫੀਸਦ ਹੋ ਗਿਆ ਹੈ, ਕਿਉਂਕਿ ਪਿਛਲੀ ਸਰਕਾਰ ਨੇ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ ਸੀ। ਕਾਂਗਰਸ ਦੇ ਆਗੂ ਸਰਕਾਰੀ ਖ਼ਜਾਨਾ ਭਰਨ ਦੀ ਥਾਂ ਆਪਣਾ ਖ਼ਜਾਨਾ ਭਰਨ ’ਤੇ ਹੀ ਲੱਗੇ ਰਹੇ ਸਨ।

ਅਰੋੜਾ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਦੇ ਬਾਵਜੂਦ ‘ਆਪ’ ਸਰਕਾਰ ਨੇ ਹਰ ਵਰਗ ਦਾ ਧਿਆਨ ਰੱਖਦਿਆਂ ਇੱਕ ਲੋਕ ਪੱਖੀ ਬਜਟ ਦਿੱਤਾ ਹੈ। ਸਰਕਾਰ ਦਾ ਉਦੇਸ਼ ਸਿੱਖਿਆ, ਸਿਹਤ, ਖੇਤੀ ਤੇ ਵਪਾਰ ਖੇਰਤਾਂ ’ਚ ਵਿਕਾਸ ਕਰਨ ਸਮੇਤ ਚੰਗਾ ਸ਼ਾਸਨ ਪ੍ਰਬੰਧ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਔਰਤਾਂ ਦਾ ਸਸ਼ਕਤੀਕਰਨ ਕਰਨਾ ਹੈ।

ਇਸ ਲਈ ਸਾਰੇ ਖੇਤਰਾਂ ਵਿੱਚ ਵਿਕਾਸ ਕਰਕੇ ਹੀ ਪੰਜਾਬ ਦਾ ਸਮੁੱਚਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ, ਸਗੋਂ ਸੂਬੇ ਦੀ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਕਲਿਆਣਕਾਰੀ ਯੋਜਨਾਵਾਂ ਨੂੰ ਜਾਰੀ ਰੱਖਿਆ ਜਾਵੇਗਾ।

‘ਆਪ’ ਸਰਕਾਰ ਦੇ ਸ਼ਾਸਨ ’ਚ ਪੰਜਾਬ ਦੇ ਆਮ ਲੋਕਾਂ ਦੇ ਜੀਵਨ ’ਚ ਸੁਧਾਰ ਦੇ ਵਾਅਦੇ ਨੂੰ ਦੁਹਰਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਸਕੂਲ ਸਿੱਖਿਆ ਦੇ ਬਜਟ ’ਚ 16 ਫ਼ੀਸਦੀ, ਤਕਨੀਕੀ ਸਿੱਖਿਆ ਦੇ ਬਜਟ ’ਚ 47 ਫ਼ੀਸਦੀ, ਸਿਹਤ ਸਿੱਖਿਆ ਦੇ ਬਜਟ ’ਚ 57 ਫ਼ੀਸਦੀ ਵਾਧਾ ਕੀਤਾ ਹੈ।

ਔਰਤਾਂ ਨੂੰ 1000 ਰੁਪਏ ਦੇਣ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਜੁਲਾਈ ਤੋਂ ਮੁਫ਼ਤ ਬਿਜਲੀ ਦੇਣ ਦਾ ਇੱਕ ਵੱਡਾ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਸਰਕਾਰ ਜਲਦੀ ਹੀ ਲੋਕਾਂ ਨਾਲ ਕੀਤੇ ਹੋਰ ਵਾਅਦਿਆਂ ਨੂੰ ਪੂਰਾ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...