Thursday, April 25, 2024

ਵਾਹਿਗੁਰੂ

spot_img
spot_img

‘ਆਪ’ ਸਰਕਾਰ ਨੇ PSPCL ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਅਧਾਰਿਤ ਪ੍ਰਾਈਵੇਟ ਕੰਸਲਟੈਂਟ ਹਵਾਲੇ ਕਰ ਕੇ ਸੰਕਟ ਸਹੇੜਿਆ: ਮਜੀਠੀਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਜਨਵਰੀ, 2023:
ਸ਼੍ਰੋਮਣੀ ਅਕਾਲੀ ਦਲ ਨੇਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਦੇ ਰੋਜ਼ਾਨਾ ਕੰਮਕਾਜ ਦਾ ਕੰਟਰੋਲ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਪਨੀਹਵਾਲੇ ਕਰ ਕੇ ਪੰਜਾਬ ਵਿਚ ਬਿਜਲੀ ਖੇਤਰ ਵਿਚ ਮਨੁੱਖ ਦਾ ਖੜ੍ਹਾ ਕੀਤਾ ਸੰਕਟ ਆਪ ਸਹੇੜ ਲਿਆ ਹੈ ਅਤੇ ਸਰਕਾਰ ਬਿਜਲੀ ਨਿਗਮ ਦੇ 2600 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਤੋਂ ਵੀ ਇਨਕਾਰੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਤਾਜ਼ਾ ਖੁਲ੍ਹਾਸਾ ਹੋਇਆ ਹੈ ਕਿ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਸਲਟੈਂਟ ਅਨੁਪਮ ਜੋਸ਼ੀ ਪੀ ਐਸ ਪੀ ਸੀ ਐਲ ਦੇ ਰੋਜ਼ਾਨਾ ਕੰਮਕਾਜ ਵਿਚ ਦਖਲ ਦੇ ਰਹੇ ਹਨ ਜੋ ਬਹੁਤ ਹੀ ਹੈਰਾਨੀ ਵਾਲੀ ਤੇ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਇਹਦਾਅਵਾ ਪੀ ਐਸ ਈ ਬੀ ਇੰਜੀਨੀਅਰਜ਼ ਐਸੋਸੀਏਸ਼ਨ ਨੇ ਕੀਤਾ ਹੈ ਜੋ ਪੀ ਐਸ ਪੀ ਸੀ ਐਲ ਦੇ ਇੰਜੀਨੀਅਰਜ਼ ਦੀ ਜਥੇਬੰਦੀ ਹੈ।

ਉਹਨਾਂ ਕਿਹਾ ਕਿ ਅਸੀਂ ਪਹਿਲਾਂ ਵੀ ਵੇਖਿਆ ਸੀ ਕਿ ਕਿਵੇਂ ਇਕ ਪ੍ਰਾਈਵੇਟ ਕੰਸਲਟੈਂਟ ਗੈਰ ਕਾਨੂੰਨੀ ਤੌਰ ’ਤੇ ਕੈਬਨਿਟ ਮੀਟਿੰਗਾਂ ਵਿਚ ਭਾਗ ਲੈਂਦਾ ਹੈ ਤੇ ਪੰਜਾਬ ਸਰਕਾਰ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਵਿਚ ਸ਼ਾਮਲ ਹੁੰਦਾ ਹੈ। ਉਹਨਾਂ ਕਿਹਾ ਕਿ ਹੁਣ ਇਹ ਸਾਹਮਣੇ ਆਇਆ ਹੈ ਕਿ ਇਕ ਪ੍ਰਾਈਵੇਟ ਕੰਸਲਟੈਂਸੀ ਪੀ ਐਸ ਪੀਸੀ ਐਨ ਨੂੰ ਚਲਾ ਰਹੀ ਹੈ।

ਇਹ ਪੀ ਐਸ ਪੀ ਸੀ ਐਲ ਦੀ ਹੋਂਦ ਲਈ ਵੀ ਖਤਰਾ ਹੈ ਤੇ ਇਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀ ਸਰਕਾਰ ਆਪਣੇ ਦਿੱਲੀ ਵਿਚਲੇ ਸਿਆਸੀ ਆਕਾਵਾਂ ਦੇਹਵਾਲੇ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਗੱਲ ਪੰਜਾਬ ਦੇ ਹਿੱਤਾਂ ਦੇ ਵੀ ਖਿਲਾਫ ਹੈ ਕਿਉਂਕਿ ਪੀ ਐਸ ਪੀ ਸੀ ਐਲ ਕੋਲ ਫੰਡਾਂ ਦੀ ਤੋਟ ਹੈ ਜਿਸ ਕਾਰਨ ਉਹ ਵੱਧ ਵਿਆਜ਼ ਦਰਾਂ ’ਤੇ ਕਰਜ਼ਾ ਲੈਣ ਲਈ ਮਜ਼ਬੂਰ ਹੈ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਇਹ ਮਨੁੱਖ ਵੱਲੋਂ ਪੈਦਾ ਕੀਤਾ ਸੰਕਟ ਆਪ ਸਹੇੜਿਆ ਹੈ। ਉਹਨਾਂ ਕਿਹਾ ਕਿ ਇਸਦੇ ਨਤੀਜੇ ਬਹੁਤ ਮੰਦਭਾਗੇ ਹੋਣਗੇ। ਉਹਨਾਂ ਕਿਹਾ ਕਿ ਪੀ ਐਸ ਪੀ ਸੀ ਐਲ ਦਾ ਢਹਿ ਢੇਰੀ ਹੋਣਾਪੰਜਾਬ ਵਿਚ ਖੇਤੀਬਾੜੀ ਤੇ ਸਨੱਅਤੀ ਖੇਤਰ ਲਈ ਤਬਾਹਕੁੰਨ ਸਾਬਤ ਹੋਵੇਗਾ ਅਤੇ ਇਸ ਨਾਲ ਆਮ ਆਦਮੀ ਵਾਸਤੇ ਵੀ ਬਹੁਤ ਵੱਡੀਆਂ ਮੁਸ਼ਕਿਲਾਂ ਖੜ੍ਹੀਆਂ ਹੋਣਗੀਆਂ।

ਸਰਦਾਰ ਮਜੀਠੀਆ ਨੇ ਕਿਹਾ ਕਿ ਇਸ ਵੇਲੇ ਪੰਜਾਬ ਸਰਕਾਰ ਨੇ ਸਰਕਾਰੀ ਅਦਾਰਿਆਂ ਦੇ ਬਿਜਲੀ ਬਿੱਲਾਂ ਦੇ 2600 ਕਰੋੜ ਰੁਪਏ ਪੀ ਐਸ ਪੀ ਸੀ ਐਲ ਨੂੰ ਦੇਣੇ ਹਨ। ਇਸ ਵਿਚ ਸਬਸਿਡੀ ਦੀ ਬਕਾਇਆ ਰਕਮ ਵੀ ਸ਼ਾਮਲ ਹੈ। ਉਹਨਾਂ ਕਿਹਾ ਕਿ ਫੰਡਾਂ ਦੀ ਘਾਟ ਕਾਰਨ ਨਿਗਮ ਆਮ ਰੁਟੀਨ ਦੀ ਮੁਰੰਮਤ ਕਰਵਾਉਣ ਤੋਂ ਵੀ ਵਾਂਝਾ ਹੈ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਸੂਬੇ ਦੇ ਇਤਿਹਾਸ ਵਿਚ ਪਹਿਲੀਵਾਰ ਸਰਦੀਆਂ ਵਿਚ ਵੀ ਬਿਜਲੀ ਕੱਟ ਲੱਗੇ ਹਨ। ਉਹਨਾਂ ਕਿਹਾ ਕਿ ਹੁਣ ਝੋਨੇ ਦੇ ਸੀਜ਼ਨ ਵਿਚ ਅਜਿਹੇ ਹੀ ਕੱਟ ਕਿਸਾਨਾਂ ਲਈ ਅਤੇ ਸੂਬੇ ਦੀ ਖੇਤੀ ਆਰਥਿਕਤਾ ਲਈ ਤਬਾਹਕੁੰਨ ਸਾਬਤ ਹੋਣਗੇ।

ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੀ ਐਸ ਪੀ ਸੀ ਐਲ ਦਾ ਕੰਮ ਲੀਹ ’ਤੇ ਪਾਉਣ ਤੇ ਇਸਨੂੰ ਬਕਾਇਆ ਪੈਸੇ ਦੀ ਅਦਾਇਗੀ ਕਰਨ। ਉਹਨਾਂ ਇਹ ਵੀ ਮੰਗ ਕੀਤੀ ਕਿ ਇੰਜੀਨੀਅਰ ਐਸੋਸੀਏਸ਼ਨ ਵੱਲੋਂ ਸਿਖਰਲੇ ਅਹੁਦੇ ਭਰਨ ਅਤੇ ਨਿਗਮ ਵਿਚ ਬਾਹਰਲੀ ਦਖਲਅੰਦਾਜ਼ੀ ਬੰਦ ਕਰਨ ਸਮੇਤ ਚੁੱਕੇ ਮੁੱਦੇ ਵੀ ਹੱਲ ਕੀਤੇ ਜਾਣ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਪੀ ਐਸ ਪੀ ਸੀ ਐਲ ਦੇਸ਼ ਦੀ ਨੰਬਰ ਇਕ ਬਿਜਲੀ ਕੰਪਨੀ ਸੀ ਤੇ ਅਸੀਂ ਇਹ ਨਹੀਂ ਸਹਿ ਸਕਦੇ ਕਿ ਇਹ ਢਹਿ ਢੇਰੀ ਹੋ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...