Friday, April 19, 2024

ਵਾਹਿਗੁਰੂ

spot_img
spot_img

ਆਪ ਸਰਕਾਰ ਨੇ PSPCL ਨੂੰ ਕੰਗਾਲੀ ਵੱਲ ਤੋਰ ਕੇ ਪੰਜਾਬ ਦੇ ਖੇਤੀਬਾੜੀ ਤੇ ਉਦਯੋਗਿਕ ਅਰਥਚਾਰੇ ਨੂੰ ਖਤਰੇ ਵਿਚ ਪਾਇਆ: ਸੁਖਬੀਰ ਬਾਦਲ

- Advertisement -
ਯੈੱਸ ਪੰਜਾਬ

ਚੰਡੀਗੜ੍ਹ, 3 ਫਰਵਰੀ, 2023 –  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੀ ਐਸ ਪੀ ਸੀ ਐਲ ਨੂੰ ਸਬਸਿਡੀ ਦੇਣ ਤੋਂ ਨਾਂਹ ਕਰ ਕੇ ਤੇ 7 ਹਜ਼ਾਰ ਕਰੋੜ ਰੁਪਏ ਦੇ ਖਰਚੇ ਨਾਲ ਨਜਿੱਠਣ ਵਾਸਤੇ ਕਰਜ਼ੇ ਲੈਣ ਲਈ ਮਜਬੂਰ ਕਰ ਕੇ ਕੰਗਾਲੀ ਵੱਲ ਤੋਰ ਕੇ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਅਰਥਚਾਰੇ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੀ ਐਸ ਪੀ ਸੀ ਐਲ ਦੀ ਆਜ਼ਾਦ ਨਿਗਮ ਦੀ ਹਸਤੀ ਹੀ ਖਤਰੇ ਵਿਚ ਪੈ ਗਈ ਹੈ ਕਿਉਂਕਿ ਬੰਗਲੌਰ ਆਧਾਰਿਤ ਪ੍ਰਾਈਵੇਟ ਕੰਪਨੀ ਇਸਦੇ ਰੋਜ਼ਾਨਾ ਕੰਮਕਾਜ ਵਿਚ ਦਖਲ ਦੇ ਰਹੀ ਹੈ।

ਇਹਨਾਂ ਘਟਨਾਕ੍ਰਮਾਂ ਨੂੰ ਬੇਹੱਦ ਖਤਰਨਾਕ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਹਾਲਾਤ ਅਜਿਹੇ ਹੀ ਬਣੇ ਰਹੇ ਤਾਂ ਫਿਰ ਤਬਾਹੀ ਮਚ ਜਾਵੇਗੀ। ਉਹਨਾਂ ਕਿਹਾ ਕਿ ਪੀ ਐਸ ਪੀ ਸੀ ਐਲ ਦੇ ਕੁਪ੍ਰਬੰਧਨ ਕਾਰਨ ਸਰਦੀਆਂ ਵਿਚ ਵੀ ਬਿਜਲੀ ਦੀ ਮੰਗ ਬੇਹੱਦ ਘੱਟ ਹੋਣ ਕਾਰਨ ਵੀ ਵਿਆਪਕ ਕੱਟ ਲੱਗ ਰਹੇ ਹਨ।ਉਹਨਾਂ ਕਿਹਾ ਕਿ

ਨਿਗਮ ਨੇ ਗਰਮੀ ਵਿਚ ਖਾਸ ਤੌਰ ’ਤੇ ਝੋਨੇ ਦੇ ਸੀਜ਼ਨ ਵਿਚ ਬਿਜਲੀ ਦੀ ਵਧੀ ਹੋਈ ਮੰਗ ਨਾਲ ਨਜਿੱਠਣ ਵਾਸਤੇ ਕੋਈ ਕਦਮ ਨਹੀਂ ਚੁੱਕਿਆ, ਇਸ ਵਾਸਤੇ ਝੋਨੇ ਦੀ ਫਸਲ ਵੀ ਖਤਰੇ ਵਿਚ ਪੈ ਸਕਦੀ ਹੈ। 

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪੀ ਐਸ ਪੀ ਸੀ ਐਲ ਨੂੰ ਲਗਾਤਾਰ ਹੇਠਾਂ ਡਿੱਗਦੇ ਜਾਣ ਦੇ ਰਹੇ ਹਨ ਤੇ ਸਰਕਾਰ ਨਿਗਮ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਮੁਫਤ ਬਿਜਲੀ ਦੀ ਸਬਸਿਡੀ ਦੇਣ ਤੋਂ ਵੀ ਇਨਕਾਰੀ ਹੈ।ਉਹਨਾਂ ਕਿਹਾ ਕਿ ਨਿਗਮ ਦੇ ਸਬਸਿਡੀ ਦਾ ਬਕਾਇਆ 9 ਹਜ਼ਾਰ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਬਿਜਲੀ ਸਬਸਿਡੀ ਦਾ 7500 ਕਰੋੜ ਰੁਪਏ ਦਾ ਹਿਸਾਬ ਘੱਟ ਲਾਇਆ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੀ ਐਸ ਪੀ ਸੀ ਐਲ ਨੂੰ ਵਾਰ ਵਾਰ ਕਰਜ਼ੇ ਲੈਣੇ ਪੈ ਰਹੇ ਹਨ ਤੇ ਹੁਣ ਇਸਨੇ 500 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।

ਸਰਦਾਰ ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਹਾਲਾਤਾਂ ਦੇ ਕਾਰਨ ਪੀ ਐਸ ਪੀ ਸੀ ਐਲ ਆਪਣੇ ਰੂਟੀਨ ਦੇ ਮੁਰੰਮਤ ਤੇ ਰੱਖ ਰਖਾਅ ਦੇ ਕੰਮਕਾਜ ਵੀ ਨਹੀਂ ਕਰ ਪਾ ਰਿਹਾ। ਉਹਨਾਂ ਕਿਹਾ ਕਿ ਕੰਪਨੀ ਵਿਚ ਪ੍ਰਸ਼ਾਸਨ ਵੀ ਪ੍ਰਭਾਵਤ ਹੋ ਰਿਹਾ ਹੈ ਕਿਉਂਕਿ ਬੰਗਲੌਰ ਆਧਾਰਿਤ ਫਰਮ ਨੇ ਇਸਦੇ ਰੋਜ਼ਾਨਾ ਕੰਮਕਾਜ ਨੂੰ ਆਪਣੇ ਹੱਥਾਂ ਵਿਚ ਲੈ ਲਿਆ ਹੈ। ਉਹਨਾਂ ਕਿਹਾ ਕਿ ਇਹ ਕੰਟਰੋਲ ਉਸੇ ਤਰੀਕੇ ਗੈਰ ਕਾਨੂੰਨੀ ਤੌਰ ’ਤੇ ਦਿੱਤਾ ਗਿਆਹੈ  ਜਿਵੇਂ ਪ੍ਰਾਈਵੇਟ ਕੰਸਲਟੈਂਟ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਸਰਕਾਰੀ ਫਾਈਲਾਂ ਵੇਖ ਰਹੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਹਾਲਾਤਾਂ ਨੂੰ ਕਾਬੂ ਵਿਚ ਕਰਨਾ ਚਾਹੀਦਾ ਹੈ ਤਾਂ ਜੋ ਬਿਜਲੀ ਕੰਪਨੀ ਢਹਿ ਢੇਰੀ  ਨਾ ਹੋਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਜਿਸ ਬਿਜਲੀ ਕੰਪਨੀ ਦਾ ਦੇਸ਼ ਵਿਚ ਪਹਿਲਾ ਨੰਬਰ ਸੀ, ਉਹ ਹੁਣ ਲਗਾਤਾਰ ਹੇਠਾਂ ਡਿੱਗ ਰਿਹਾ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਨਿਗਮ ਵਿਚ ਸਾਰੀਆਂ ਖਾਲੀ ਆਸਾਮੀਆਂ ਭਰੀਆਂ ਜਾਣ ਅਤੇ ਮੁਰੰਮਤ ਤੇ ਰੱਖ ਰਖਾਅ ਦੇ ਕੰਮਾਂ ਵਾਸਤੇ ਲੋੜੀਂਦੇ ਫੰਡ ਤਰਜੀਹੀ ਆਧਾਰ ’ਤੇ ਭੇਜੇ ਜਾਣ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...