Thursday, April 25, 2024

ਵਾਹਿਗੁਰੂ

spot_img
spot_img

‘ਆਪ’ ਸਾਂਸਦ ਰਾਘਵ ਚੱਢਾ ਦਾ ਕੇਂਦਰ ਨੂੰ ਸਵਾਲ: ਸਿੱਖ ਸ਼ਰਧਾਲੂਆਂ ਲਈ ‘ਗੁਰਦੁਆਰਾ ਸਰਕਟ ਟ੍ਰੇਨ’ ਚਲਾਉਣ ‘ਚ ਸਰਕਾਰ ਨਾਕਾਮ ਕਿਉਂ ?

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦਿਆਂ ਕੇਂਦਰੀ ਰੇਲਵੇ ਮੰਤਰੀ ਨੂੰ ਸਵਾਲ ਕੀਤਾ ਕਿ ਇੱਕ ਸਾਲ ਪਹਿਲਾਂ ਐਲਾਨ ਹੋ ਚੁੱਕਿਆ ‘ਗੁਰਦੁਆਰਾ ਸਰਕਟ ਟ੍ਰੇਨ’ ਪ੍ਰੋਜੈਕਟ ਹਲੇ ਤੱਕ ਸ਼ੁਰੂ ਕਿਉਂ ਨਹੀਂ ਹੋਇਆ। ਉਹਨਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਵਾਲੀ ਟ੍ਰੇਨ ਅਜੇ ਵੀ ਹਕੀਕਤ ਨਹੀਂ ਬਣੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੇਸ਼ ਵਿੱਚ ਇੱਕ ‘ਗੁਰਦੁਆਰਾ ਸਰਕਟ ਟ੍ਰੇਨ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਜਿਸ ਨਾਲ ਸਿੱਖ ਧਰਮ ਦੇ ਤਖ਼ਤਾਂ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਹਜ਼ੂਰ ਸਾਹਿਬ ਅਤੇ ਗੁਰਦੁਆਰਾ ਪਟਨਾ ਸਾਹਿਬ ਨੂੰ ਜੋੜਿਆ ਜਾਣਾ ਸੀ।

ਕੇਂਦਰ ਸਰਕਾਰ ਨੂੰ ਸਤੰਬਰ 2021 ਵਿੱਚ ‘ਗੁਰਦੁਆਰਾ ਸਰਕਟ ਟ੍ਰੇਨ’ ਦਾ ਐਲਾਨ ਯਾਦ ਕਰਾਉਂਦਿਆਂ ਰਾਘਵ ਚੱਢਾ ਨੇ ਕਿਹਾ ਕਿ ਸਿੱਖ ਸੰਗਤ ਨੇ ਸਰਕਾਰ ਦੀ ਇਸ ਯੋਜਨਾ ਦਾ ਸਵਾਗਤ ਕੀਤਾ ਸੀ ਅਤੇ ਉਹਨਾਂ ਨੂੰ ਇਸ ਪ੍ਰੋਜੈਕਟ ਤੋਂ ਕਾਫੀ ਉਮੀਦਾਂ ਸਨ। ਪਰ, ਦੁੱਖ ਦੀ ਗੱਲ ਹੈ ਕਿ ਹੁਣ ਪਤਾ ਕਰਨ ‘ਤੇ ਇਹ ਸਾਹਮਣੇ ਆਇਆ ਹੈ ਕਿ ਪਿਛਲੇ ਸਾਲ ਐਲਾਨ ਤੋਂ ਬਾਅਦ ਇਸ ਪ੍ਰੋਜੈਕਟ ‘ਤੇ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਨਾ ਹੀ ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੋਈ ਰੂਪ ਰੇਖਾ ਤਿਆਰ ਕੀਤੀ ਗਈ ਹੈ।

ਆਪ ਸਾਂਸਦ ਨੇ ਭਾਜਪਾ ਸਰਕਾਰ ਦਾ ਧਿਆਨ ਸਿੱਖ ਸੰਗਤ ਦੀਆਂ ਭਾਵਨਾਵਾਂ ਤੇ ਉਮੀਦਾਂ ਵੱਲ ਦਿਵਾਉਂਦੇ ਹੋਏ ਅੱਜ ਰਾਜ ਸਭਾ ‘ਚ ਕੇਂਦਰੀ ਮੰਤਰੀ ਨੂੰ ਪੁੱਛਿਆ ਕਿ ਉਹ ਸਿੱਖ ਸ਼ਰਧਾਲੂਆਂ ਨੂੰ ਦਸਣ ਕਿ ਇਸ ਐਲਾਨ ਨੂੰ ਹਕੀਕਤ ਬਣਾਉਣ ਲਈ ਹੁਣ ਤੱਕ ਕਿੰਨਾ ਕੰਮ ਕੀਤਾ ਗਿਆ ਹੈ ਅਤੇ ਕਦੋਂ ਤੱਕ ਇਹ ਪ੍ਰੋਜੈਕਟ ਪੂਰਾ ਹੋਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...