Tuesday, April 16, 2024

ਵਾਹਿਗੁਰੂ

spot_img
spot_img

‘ਆਪ’ 26 ਜਨਵਰੀ ਦੇ ਟਰੈਕਟਰ ਪਰੇਡ ਦਾ ਕਰੇਗੀ ਸਮਰਥਨ – ਵਿਧਾਇਕ, ਵਾਲੰਟੀਅਰ ਟਰੈਕਟਰ ਲੈ ਕੇ ਪਰੇਡ ’ਚ ਸ਼ਾਮਲ ਹੋਣਗੇ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ, 19 ਜਨਵਰੀ, 2021 –
ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ’ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਵਲੰਟੀਅਰ ਹਰ ਪਿੰਡ ਵਿੱਚੋਂ ਟਰੈਕਟਰ ਲੈ ਕੇ ਇਸ ਪਰੇਡ ਵਿੱਚ ਸ਼ਾਮਲ ਹੋਣਗੇ।

ਉਨਾਂ ਕਿਹਾ ਕਿ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਵਾਲੇ ਜਥੇ ਦੀ ਅਗਵਾਈ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਕਿਸੇ ਰਾਜਨੀਤਿਕ ਧਿਰ ਵਜੋਂ ਨਹੀਂ, ਸਗੋਂ ਪਾਰਟੀ ਦੇ ਵਾਲੰਟੀਅਰ ਇਕ ਕਿਸਾਨ, ਕਿਰਤੀ ਹੋਣ ਦੇ ਨਾਤੇ ਇਸ ’ਚ ਸ਼ਾਮਲ ਹੋਣਗੇ। ਉਨਾਂ ਕਿਹਾ ਕਿ ‘ਆਪ’ ਇਕ ਆਮ ਵਿਅਕਤੀਆਂ ਦੀ ਪਾਰਟੀ ਹੈ, ਜੋ ਜ਼ਿਆਦਾਤਰ ਕਿਸਾਨ ਤੇ ਕਿਰਤੀ ਹਨ।

ਉਨਾਂ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਸ਼ਾਂਤਮਈ ਅੰਦੋਲਨ ਵਿਸ਼ਵ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਿਆ ਹੈ, ਜਿਸ ’ਚ ਐਨੀ ਵੱਡੀ ਗਿਣਤੀ ਲੋਕ ਸ਼ਾਮਲ ਹੋਣ ਅਤੇ ਇਕ ਯੋਜਨਾਬੱਧ ਤਰੀਕੇ ਨਾਲ ਸ਼ਾਂਤਮਈ ਹੁੰਦਾ ਲੰਬਾ ਚੱਲਿਆ ਹੋਵੇ।

ਉਨਾਂ ਕਿਹਾ ਕਿ ਇਹ ਲੜਾਈ ਸਿਰਫ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਨਹੀਂ ਹੈ, ਸਗੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਵੀ ਲੜਾਈ ਹੈ। ਉਨਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਕੱਢਣ ਦਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ, ਜਿਸ ਨੂੰ ਸਰਕਾਰ ਖੋਹਣ ਦਾ ਯਤਨ ਕਰ ਰਹੀ ਹੈ।

ਉਨਾਂ ਕਿਹਾ ਕਿ ਜਿਸ ਤਰਾਂ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਸੰਵਿਧਾਨਕ ਹੱਕਾਂ ਉੱਤੇ ਡਾਕੇ ਮਾਰਦੀ ਹੋਈ ਸੰਵਿਧਾਨ ਦੇ ਵਿਰੁੱਧ ਕੰਮ ਕਰ ਰਹੀ ਹੈ, ਉਹ ਦੇਸ਼ ਦੇ ਲਈ ਬਹੁਤ ਖਤਰਨਾਕ ਹੈ। ਉਨਾਂ ਕਿਹਾ ਕਿ ਆਪਣੀ ਹਿਟਲਰਸ਼ਾਹੀ ਉੱਤੇ ਹੀ ਚਲਦਿਆਂ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਤਰਾਂ ਤਰਾਂ ਦੀਆਂ ਚਾਲਾਂ ਚੱਲ ਰਹੀ ਹੈ।

ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੇਸ਼ ਦੀ ਜਨਤਕ ਸਪੰਤੀ ਪਹਿਲਾਂ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੀ, ਹੁਣ ਲੋਕਾਂ ਦੀਆਂ ਜ਼ਮੀਨਾਂ ਖੋਹਣ ਦੇ ਲਈ ਕਾਲੇ ਕਾਨੂੰਨ ਲਿਆ ਕੇ ਮੁੱਠੀ ਭਰ ਲੋਕਾਂ ਦੇ ਗੁਲਾਮ ਬਣਾਉਣ ਦੀਆਂ ਚਾਲਾਂ ਚੱਲ ਰਹੇ ਹਨ। ਉਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਗਈ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਅਡਾਨੀ-ਅੰਬਾਨੀ ਦੇ ਲਈ ਕੰਮ ਕਰ ਰਹੀ ਹੈ।

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਦਾ ਪਹਿਲੇ ਦਿਨ ਤੋਂ ਵਿਰੋਧ ਕਰਦੀ ਆ ਰਹੀ ਹੈ।

ਉਨਾਂ ਕਿਹਾ ਕਿ ਰਾਜਨੀਤੀ ਪਾਰਟੀ ਤੋਂ ਉਪਰ ਉਠਕੇ ਦੇਸ਼ ਦੇ ਅੰਨਦਾਤਾ ਦੇ ਸੰਘਰਸ਼ ਵਿੱਚ ਸਮਰਥਨ ਕਰਨਾ ਸਾਡਾ ਮੁੱਢਲਾ ਫਰਜ ਬਣਦਾ ਹੈ, ਜਿਸ ਨੂੰ ਅਸੀਂ ਨਿਭਾਉਣ ਦੇ ਲਈ ਹਰ ਸੰਭਵ ਯਤਨ ਕਰਦੇ ਹੋਏ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਡਟੇ ਹੋਏ ਹਾਂ। ਉਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੜੀਅਲ ਰਵੱਈਆ ਛੱਡਕੇ ਤੁਰੰਤ ਕਿਸਾਨਾਂ ਦੀ ਮੰਗ ਮੰਨਦੇ ਹੋਏ ਤਿੰਨੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,206FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...