Thursday, March 28, 2024

ਵਾਹਿਗੁਰੂ

spot_img
spot_img

ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ, ਆਮ ਲੋਕਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੱਤਾ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ, 27 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰਾਂ ਦਿੱਲੀ ਵਿੱਚ ਪਹਿਲੀ ਵਾਰ ਚੋਣ ਲੜਦਿਆਂ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਦੀ ਦਿੱਗਜ ਆਗੂ ਸ਼ੀਲਾ ਦੀਕਸ਼ਤ ਨੂੰ ਹਰਾਇਆ ਸੀ, ਉਸੇ ਤਰਾਂ ਪੰਜਾਬ ਦੇ ਲੋਕ ਇਸ ਵਾਰ ਕਾਂਗਰਸ ਤੇ ਅਕਾਲੀ ਦਲ ਦੇ ਦਿੱਗਜ ਆਗੂਆਂ ਨੂੰ ਸਬਕ ਸਿਖਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਗੇ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਨੇ ਆਮ ਲੋਕਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੱਤਾ ਹੈ। ‘ਆਪ’ ਦੇ ਵਿਧਾਇਕ ਅਤੇ ਆਗੂ ਆਮ ਘਰਾਂ ਅਤੇ ਪਰਿਵਾਰਾਂ ਨਾਲ ਸੰਬੰਧਿਤ ਹਨ। ਇਸ ਲਈ ਉਹ ਆਮ ਲੋਕਾਂ ਦੇ ਦੁੱਖ ਦਰਦ ਨੂੰ ਚੰਗੀ ਤਰਾਂ ਸਮਝਦੇ ਹਨ। ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦਾ ਰਾਜਨੀਤੀ ਵਿੱਚ ਵਿਸ਼ਵਾਸ਼ ਪੈਦਾ ਕੀਤਾ ਹੈ।

ਮਾਨ ਨੇ ਕਿਹਾ ਕਿ 2013 ਵਿੱਚ ਜਦ ਅਰਵਿੰਦ ਕੇਜਰੀਵਾਲ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਖ਼ਿਲਾਫ਼ ਚੋਣ ਲੜ ਰਹੇ ਸਨ, ਤਾਂ ਸ਼ੀਲਾ ਦੀਕਸ਼ਤ ਨੇ ਮੀਡੀਆ ਨੂੰ ਕਿਹਾ ਸੀ, ”ਕੌਣ ਹੈ ਕੇਜਰੀਵਾਲ?” ਪਰ ਕੇਜਰੀਵਾਲ ਨੇ 20 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਸ਼ੀਲਾ ਦੀਕਸ਼ਤ ਨੂੰ ਹਰਾਇਆ ਸੀ।

ਮਾਨ ਨੇ ਕਿਹਾ ਕਿ ਸਾਲ 2014 ਵਿੱਚ ਸੰਗਰੂਰ ਲੋਕ ਸਭਾ ਹਲਕੇ ਤੋਂ ਪਹਿਲੀ ਵਾਰ ਚੋਣ ਲੜਨ ਸਮੇਂ ਉਨਾਂ ਖਿਲਾਫ਼ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਤਤਕਾਲੀ ਲੋਕ ਸਭਾ ਮੈਂਬਰ ਵਿਜੈ ਇੰਦਰ ਸਿੰਗਲਾ ਮੈਦਾਨ ਵਿੱਚ ਸਨ। ਜਦੋਂ ਕਿ ਉਸ ਸਮੇਂ ਪਾਰਟੀ ਕੋਲ ਨਾ ਚੰਗਾ ਸੰਗਠਨ ਸੀ ਅਤੇ ਨਾ ਹੀ ਪੈਸੇ ਸਨ। ਪਰ ਸੰਗਰੂਰ ਦੇ ਲੋਕਾਂ ਨੇ ਉਨਾਂ (ਮਾਨ) ਨੂੰ ਸਵਾ ਦੋ ਲੱਖ ਤੋਂ ਜ਼ਿਆਦਾ ਵੋਟਾਂ ਨਾਲ ਜਿਤਾਇਆ ਸੀ।

ਮਾਨ ਨੇ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾ ਵਿੱਚ ‘ਆਪ’ ਉਮੀਦਵਾਰ ਸਧਾਰਨ ਪਰਿਵਾਰਾਂ ਤੋਂ ਹੀ ਹਨ ਅਤੇ ਇਨਾਂ ਉਮੀਦਵਾਰਾਂ ਖਿਲਾਫ਼ ਕਾਂਗਰਸ ਦੇ ਵੱਡੇ ਆਗੂ ਮੈਦਾਨ ਵਿੱਚ ਹਨ। ਉਨਾਂ ਉਦਾਹਰਣ ਦਿੱਤੀ ਕਿ ਸੰਗਰੂਰ ਤੋਂ ‘ਆਪ’ ਦੀ ਸਧਾਰਨ ਘਰ ਤੋਂ ਉਮੀਦਵਾਰ ਨਰਿੰਦਰ ਕੌਰ ਭਰਾਜ ਦੇ ਖਿਲਾਫ਼ ਕਾਂਗਰਸ ਸਰਕਾਰ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਭਾਜਪਾ ਦੇ ਬਿਜਨਸਮੈਨ ਅਰਵਿੰਦ ਖੰਨਾ ਚੋਣ ਲੜ ਰਹੇ ਹਨ।

ਬੀਬਾ ਭਰਾਜ ਸਵੇਰੇ ਆਪਣੇ ਘਰ ਵਿੱਚ ਕੰਮ ਕਰਨ ਤੋਂ ਬਾਅਦ ਚੋਣ ਪ੍ਰਚਾਰ ਕਰਨ ਲਈ ਜਾਂਦੀ ਹੈ। ਇਸੇ ਤਰਾਂ ਸਮਰਾਲਾ ਤੋਂ ਲਿਕਰ ਕਿੰਗ ਦੇ ਖਿਲਾਫ਼ ਆਮ ਘਰ ਦਾ ਨੌਜਵਾਨ ਜਗਤਾਰ ਸਿੰਘ ‘ਆਪ’ ਵੱਲੋਂ ਉਮੀਦਵਾਰ ਹੈ।

ਬਟਾਲਾ ਤੋਂ ਕਾਂਗਰਸ ਦੇ ਵੱਡੇ ਆਗੂ ਅਸ਼ਵਨੀ ਸੇਖੜੀ ਅਤੇ ਭਾਜਪਾ ਦੇ ਫਤਿਹ ਜੰਗ ਬਾਜਵਾ ਦੇ ਖ਼ਿਲਾਫ਼ ਬੇਹੱਦ ਸਧਾਰਨ ਪਰਿਵਾਰ ਦਾ ਨੌਜਵਾਨ ਸ਼ੈਰੀ ਕਲਸੀ ‘ਆਪ’ ਦਾ ਉਮੀਦਾਵਰ ਹੈ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਪੰਜਾਬ ਨੂੰ ਬਦਲਣ ਲਈ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਸਬਕ ਸਿਖਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਸਧਾਰਨ ਉਮੀਦਵਾਰਾਂ ਨੂੰ ਜਿਤਾਉਣਗੇ।

ਕਾਂਗਰਸ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਵੀ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਆਪਣੇ ਆਗੂਆਂ ਦੇ ਧੀਆਂ, ਪੁੱਤਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਟਿਕਟਾਂ ਦਿੱਤੀਆਂ ਹਨ। ਕਾਂਗਰਸ ਪਾਰਟੀ ਪਰਿਵਾਰਵਾਦ ਤੋਂ ਕਦੇ ਬਾਹਰ ਨਹੀਂ ਨਿਕਲ ਸਕਦੀ, ਕਿਉਂਕਿ ਪਰਿਵਾਰਵਾਦ ਕਾਂਗਰਸ ਪਾਰਟੀ ਦੀਆਂ ਜੜਾਂ ਵਿੱਚ ਹੈ।

ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਬਿਕਰਮ ਮਜੀਠੀਆ ਦੇ ਚੋਣ ਲੜਨ ਬਾਰੇ ਮਾਨ ਨੇ ਕਿਹਾ ਕਿ ਇਸ ਵਾਰ ਅੰਮ੍ਰਿਤਸਰ ਦੇ ਲੋਕਾਂ ਕੋਲ ਦੋਵੇਂ ਬੜਬੋਲੇ ਆਗੂਆਂ ਨੂੰ ਸਬਕ ਸਿਖਾਉਣ ਦਾ ਚੰਗਾ ਮੌਕਾ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਪੂਰਬੀ ਦੇ ਲੋਕ ਇਸ ਵਾਰ ‘ਆਪ’ ਉਮੀਦਵਾਰ ਜੀਵਨਜੋਤ ਕੌਰ ਨੂੰ ਵਿਧਾਨ ਸਭਾ ਪਹੁੰਚਾ ਕੇ ਇੱਕ ਤੀਰ ਨਾਲ ਦੋ ਨਿਸ਼ਾਨ ਲਾਉਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...