Thursday, March 28, 2024

ਵਾਹਿਗੁਰੂ

spot_img
spot_img

ਆਮ ਆਦਮੀ ਪਾਰਟੀ ਨੇ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਪੰਜਾਬ ’ਚ ਕੱਢਿਆ ਮੋਮਬੱਤੀ ਮਾਰਚ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਸਤੰਬਰ, 2021 –
ਆਮ ਆਦਮੀ ਪਾਰਟੀ (ਆਪ) ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਚੱਲਦੇ ਅੰਦੋਲਨ ਵਿੱਚ ਸ਼ਹੀਦ ਹੋਏ 650 ਤੋਂ ਜ਼ਿਆਦਾ ਕਿਸਾਨਾਂ ਨੂੰ ਪੰਜਾਬ ਭਰ ਵਿੱਚ ਮੋਮਬੱਤੀ ਮਾਰਚ ਕੱਢ ਕੇ ਸ਼ਰਧਾਂਜਲੀ ਭੇਂਟ ਕੀਤੀ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਵਿੱਚ ਪਾਰਟੀ ਦੇ ਬੁਲਾਰੇ, ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਆਪ ਦੇ ਵਿਧਾਇਕਾਂ, ਲੋਕ ਸਭਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ, ਅਹੁਦੇਦਾਰਾਂ ਅਤੇ ਵਰਕਰਾਂ ਨੇ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਇਆ।

ਮਾਨਸਾ ਬਠਿੰਡਾ, ਸੰਗਰੂਰ, ਬਰਨਾਲਾ, ਪਠਾਨਕੋਟ, ਫ਼ਿਰੋਜ਼ਪੁਰ, ਫ਼ਰੀਦਕੋਟ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਸਮੇਤ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਕਾਲੀਆਂ ਪੱਟੀਆਂ ਬੰਨ ਕੇ ਮੋਮਬੱਤੀ ਮਾਰਚ ਕੱਢੇ ਗਏ। ‘ਆਪ’ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਮੋਮਬੱਤੀ ਮਾਰਚ ਕੱਢਣ ਦੇ ਨਾਲ ਪੰਜਾਬ ਦੇ ਉਨ੍ਹਾਂ ਪਰਿਵਾਰਾਂ ਨੂੰ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਦਾ ਭਰੋਸਾ ਦਿਵਾਇਆ, ਜਿਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਆਪਣੇ ਪਰਿਵਾਰ ਮੈਂਬਰਾਂ ਨੂੰ ਖੋ ਦਿੱਤਾ ਹੈ।

ਸੰਧਵਾਂ ਨੇ ਕਿਹਾ ਕਿ ਸਾਲ 2020 ਵਿੱਚ 17 ਸਤੰਬਰ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਬਾਰੇ ਬਿੱਲ ਲੋਕ ਸਭਾ ਵਿੱਚ ਪਾਸ ਕੀਤੇ ਜਾਣ ਕਾਰਨ ਇਸ ਦਿਨ ਨੂੰ ਕਾਲੀਆਂ ਪੱਟੀਆਂ ਬੰਨ ਕੇ ਕਾਲੇ ਦਿਨ ਦੇ ਰੂਪ ਵਜੋਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿਸਾਨ ਆਗੂਆਂ ਨਾਲ ਆਪ ਹਰ ਮੋਰਚੇ ’ਤੇ ਡੱਟ ਕੇ ਖੜੀ ਹੈ।

ਸੰਧਵਾਂ ਨੇ ਅਦਾਲੀ ਦਲ ਬਾਦਲ ਵੱਲੋਂ ਦਿੱਲੀ ਵਿੱਚ ਮਨਾਏ ਗਏ ਕਾਲੇ ਦਿਨ ਨੂੰ ਇੱਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਚੰਗਾ ਹੁੰਦਾ ਬਾਦਲ ਐਂਡ ਕੰਪਨੀ ਪੰਜਾਬ ਦੇ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਆਪਣੇ ਮੂੰਹਾਂ ’ਤੇ ਪਸ਼ਚਾਤਾਪ ਦੀ ਕਾਲਖ਼ ਮਲ ਕੇ ਕਾਲਾ ਦਿਨ ਮਨਾਉਂਦੀ।

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਪੂਰਾ ਯੋਗਦਾਨ ਪਾਇਆ ਹੈ। ਜੇ ਹਰਸਿਮਰਤ ਕੌਰ ਬਾਦਲ ਆਰਡੀਨੈਂਸ ’ਤੇ ਬਤੌਰ ਕੇਂਦਰੀ ਮੰਤਰੀ ਦਸਤਖ਼ਤ ਨਾ ਕਰਦੀ ਤਾਂ ਕਿਸਾਨਾਂ ਲਈ ਇਹ ਕਾਲਾ ਦਿਨ ਕਦੇ ਨਹੀਂ ਆਉਂਦਾ।

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਸਮੇਤ ਪੰਜਾਬ ਦੇ ਹਰ ਘਰ ਘਰ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਨਾਂ ਦੇ ਵਿਰੋਧ ਵਿੱਚ ਇੱਕ ਸਾਲ ਤੋਂ ਦੇਸ਼ ਭਰ ’ਚ ਧਰਨੇ ਉਤੇ ਬੈਠੇ ਕਿਸਾਨ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜ਼ੂਦਾ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਧੋਖ਼ਾ ਕੀਤਾ ਹੈ।

ਇਸੇ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨੇ ਕਾਲੇ ਖੇਤੀ ਕਾਨੂੰਨ ਬਣਾ ਕੇ ਖੇਤੀ, ਕਿਸਾਨ ਅਤੇ ਖੇਤੀ ’ਤੇ ਨਿਰਭਰ ਹੋਰਨਾਂ ਵਰਗਾਂ ਦੀ ਆਰਥਿਕ ਬਰਬਾਦੀ ਦੀ ਇਬਾਰਤ ਲਿਖੀ ਹੈ ਅਤੇ ਇਨਾਂ ਨੂੰ ਦੇਸ਼ ਵਿੱਚ ਥੋਪ ਦਿੱਤਾ। ਸੰਧਵਾਂ ਅਨੁਸਾਰ ਕਿਸਾਨੀ ਅਤੇ ਨਿਰਭਰ ਵਰਗਾਂ ਦੀ ਬਰਬਾਦੀ ਲਈ ਨਰਿੰਦਰ ਮੋਦੀ ਸਮੇਤ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਬਰਾਬਰ ਦੇ ਕਸੂਰਵਾਰ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਕਿ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਹਰੇਕ ਕਿਸਾਨ -ਮਜ਼ਦੂਰ ਦੇ ਪਰਿਵਾਰ ਨੂੰ ਇੱਕ- ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਨ੍ਹਾਂ ਦਾ ਸਾਰਾ ਕਰਜ਼ ਮੁਆਫ਼ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ 200-250 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਐਲਾਨ ਨਾਲ ਅਸਿਹਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਗਿਣਤੀ ਬਹੁਤ ਘੱਟ ਹੈ।

ਸੰਧਵਾਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨ ਆਗੂਆਂ ਕੋਲੋਂ ਸਹੀ ਅੰਕੜਾ ਲੈਣਾ ਚਾਹੀਦਾ ਹੈ, ਤਾਂ ਜੋ ਸਾਰੇ 650 ਕਿਸਾਨਾਂ ਦੇ ਪਰਿਵਾਰਾਂ ਨੂੰ ਇਸ ਨੀਤੀ ਤਹਿਤ ਲਾਭ ਮਿਲ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...